ਗਰੀਬੀ ਤੋਂ ਤੰਗ ਆਏ ਮਜ਼ਦੂਰ ਨੇ ਕੀਤੀ ਖ਼ੁਦਕੁਸ਼ੀ

10/12/2020 4:22:49 PM

ਝੁਨੀਰ (ਸਿੰਗਲਾ) : ਇੱਥੋਂ ਦੇ ਨੇੜਲੇ ਪਿੰਡ ਕੋਰਵਾਲਾ ਵਿਖੇ ਇੱਕ ਘਰ ਦੇ ਹਾਲਾਤ ਅਤੇ ਆਰਥਿਕ ਤੰਗੀ ਤੋਂ ਪਰੇਸ਼ਾਨ ਹੋ ਕੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ। ਥਾਣਾ ਮੁਖੀ ਝੁਨੀਰ ਪਰਵੀਨ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੂਟਾ ਸਿੰਘ ਪੁੱਤਰ ਕਰਤਾਰ ਸਿੰਘ ਦੀ ਉਮਰ 45 ਸਾਲਾਂ ਦੀ ਸੀ ਅਤੇ ਉਹ ਪਿੰਡ 'ਚ ਹੀ ਮਜ਼ਦੂਰੀ ਦਾ ਕੰਮ ਕਰਦਾ ਸੀ।

ਥਾਣਾ ਮੁਖੀ ਨੇ ਦੱਸਿਆ ਕਿ ਪਿਛਲੇ ਕਈ ਮਹੀਨਿਆਂ ਤੋਂ ਤਾਲਾਬੰਦੀ ਕਾਰਨ ਘਰ ਦੀ ਆਰਥਿਕ ਹਾਲਤ ਕਾਫੀ ਖਰਾਬ ਹੋ ਗਈ ਸੀ ਅਤੇ ਇਸੇ ਕਾਰਨ ਮ੍ਰਿਤਕ ਮਾਨਸਿਕ ਤੌਰ 'ਤੇ ਪਰੇਸ਼ਾਨ ਚੱਲਦਾ ਆ ਰਿਹਾ ਸੀ, ਜਿਸ ਕਾਰਨ ਉਸ ਨੇ ਇੰਨਾ ਵੱਡਾ ਕਦਮ ਚੁੱਕ ਲਿਆ। ਫਿਲਹਾਲ ਪੁਲਸ ਨੇ ਮ੍ਰਿਤਕ ਦੀ ਪਤਨੀ ਕਰਮਜੀਤ ਕੌਰ ਦੇ ਬਿਆਨਾਂ ਦੇ ਆਧਾਰ 'ਤੇ ਥਾਣਾ ਝੁਨੀਰ ਵਿਖੇ ਧਾਰਾ-174 ਦੀ ਕਾਰਵਾਈ ਕੀਤੀ ਹੈ।
 


Babita

Content Editor

Related News