ਔਰਤ ਨੇ ਫਾਹ ਲਾ ਕੇ ਕੀਤੀ ਜੀਵਨ ਲੀਲਾ ਸਮਾਪਤ
Saturday, Jan 19, 2019 - 04:02 AM (IST)
ਮੋਰਿੰਡਾ, (ਧੀਮਾਨ)- ਪਿੰਡ ਤਾਜਪੁਰਾ ਵਿਖੇ ਇਕ 26 ਸਾਲਾ ਔਰਤ ਵਲੋਂ ਆਪਣੇ ਘਰ ਵਿਚ ਹੀ ਛੱਤ ਵਾਲੇ ਪੱਖੇ ਨਾਲ ਫਾਹ ਲਾ ਕੇ ਜੀਵਨ ਲੀਲਾ ਸਮਾਪਤ ਕਰ ਲਈ ਗਈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਮੋਰਿੰਡਾ ਥਾਣਾ ਮੁਖੀ ਐੱਸ. ਆਈ. ਸੁਨੀਲ ਕੁਮਾਰ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਰੂਪਨਗਰ ਵਿਖੇ ਭੇਜ ਦਿੱਤਾ। ਪੁਲਸ ਨੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ। ਥਾਣਾ ਮੁਖੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਤਾਜਪੁਰਾ ਵਿਖੇ ਮਨਦੀਪ ਕੌਰ (26) ਪਤਨੀ ਅਮਨਿੰਦਰਜੀਤ ਸਿੰਘ ਸੈਣੀ ਨੇ ਖੁਦਕੁਸ਼ੀ ਕਰ ਲਈ ਹੈ। ਉਹ ਟੀਮ ਨਾਲ ਮੌਕੇ ’ਤੇ ਪਹੁੰਚੇ ਤਾਂ ਮਨਦੀਪ ਕੌਰ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ, ਜਿਸ ਨੂੰ ਉਨ੍ਹਾਂ ਥੱਲੇ ਉਤਰਵਾਇਆ। ਉਨ੍ਹਾਂ ਦੱਸਿਆ ਕਿ ਪੁਲਸ ਨੂੰ ਇਕ ਸੁਸਾਈਡ ਨੋਟ ਵੀ ਮਿਲਿਆ, ਜਿਸ ਵਿਚ ਲਿਖਿਆ ਸੀ ਕਿ ਉਹ ਆਪਣੀ ਮਰਜ਼ੀ ਨਾਲ ਮਰ ਰਹੀ ਹੈ ਤੇ ਉਸ ਦੀ ਮੌਤ ਨਾਲ ਕਿਸੇ ਦਾ ਵੀ ਕੋਈ ਸਬੰਧ ਨਹੀਂ।
