ਘਰੇਲੂ ਕਲੇਸ਼ ਤੋਂ ਦੁਖੀ ਔਰਤ ਨੇ ਕੀਤੀ ਖੁਦਕੁਸ਼ੀ

Friday, Nov 15, 2019 - 08:22 PM (IST)

ਘਰੇਲੂ ਕਲੇਸ਼ ਤੋਂ ਦੁਖੀ ਔਰਤ ਨੇ ਕੀਤੀ ਖੁਦਕੁਸ਼ੀ

ਗੋਨਿਆਣਾ, (ਗੋਰਾ ਲਾਲ)— ਇਕ ਔਰਤ ਵਲੋਂ ਘਰੇਲੂ ਕਲੇਸ਼ ਦੇ ਚਲਦਿਆਂ ਘਰ 'ਚ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਜਾਣਕਾਰੀ ਅਨੁਸਾਰ ਰਜਨਦੀਪ ਕੌਰ (22) ਪਤਨੀ ਹਰਜਿੰਦਰ ਸਿੰਘ ਵਾਸੀ ਕੋਠੇ ਨੱਥਾ ਸਿੰਘ ਵਾਲੇ ਜੋ ਕਿ ਘਰੇਲੂ ਕਲੇਸ਼ ਕਾਰਨ ਪ੍ਰੇਸ਼ਾਨ ਰਹਿੰਦੀ ਸੀ, ਨੇ ਘਰ 'ਚ ਹੀ ਫਾਹਾ ਲੈ ਕੇ ਖੁਦਕੁਸੀ ਕਰ ਲਈ ਹੈ । ਥਾਣਾ ਨੇਹੀਆ ਵਾਲਾ ਦੀ ਪੁਲਸ ਵਲੋਂ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਟਮ ਲਈ ਭੇਜ ਦਿੱਤੀ ਹੈ। ਪੁਲਸ ਦਾ ਕਹਿਣ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਅਤੇ ਅਜੇ ਤੱਕ ਕੋਈ ਗ੍ਰਿਫਤਾਰੀ ਨਹੀਂ ਹੋਈ।


author

KamalJeet Singh

Content Editor

Related News