ਪਤੀ-ਪਤਨੀ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ, ਪਤਨੀ ਦੀ ਮੌਤ

Friday, Feb 21, 2020 - 07:44 PM (IST)

ਪਤੀ-ਪਤਨੀ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ, ਪਤਨੀ ਦੀ ਮੌਤ

ਲੁਧਿਆਣਾ, (ਜਗਰੂਪ)— ਐਕਟਿਵਾ ਸਵਾਰ ਪਤੀ-ਪਤਨੀ ਨੂੰ ਇਕ ਟਰੱਕ ਚਾਲਕ ਵੱਲੋਂ ਲਾਪਰਵਾਹੀ ਨਾਲ ਮਾਰੀ ਗਈ ਟੱਕਰ ਦੇ ਬਾਅਦ ਗੰਭੀਰ ਜ਼ਖਮੀ ਹੋਈ ਪਤਨੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਿਸ 'ਤੇ ਥਾਣਾ ਕੂੰਮਕਲਾਂ ਦੀ ਪੁਲਸ ਨੇ ਮ੍ਰਿਤਕਾ ਦੇ ਪਤੀ ਦੇ ਬਿਆਨਾਂ 'ਤੇ ਅਣਪਛਾਤੇ ਟਰੱਕ ਚਾਲਕ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ। ਜਾਂਚ ਅਧਿਕਾਰੀ ਥਾਣੇਦਾਰ ਜਸਵੀਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ 'ਚ ਹਰਚੰਦ ਸਿੰਘ ਵਾਸੀ ਨੇੜੇ ਗੁਰਦੁਆਰਾ ਸੰਗਤਸਰ, ਕੁਹਾੜਾ ਨੇ ਕਿਹਾ ਕਿ ਉਹ ਆਪਣੀ ਪਤਨੀ ਗੁਰਦਿਆਲ ਕੌਰ ਸਮੇਤ ਕੁਹਾੜਾ ਵਿਖੇ ਸਥਿਤ ਸਤਿਸੰਗ ਘਰ ਤੋਂ ਵਾਪਸ ਘਰ ਪਰਤ ਰਿਹਾ ਸੀ। ਰਸਤੇ 'ਚ ਮਾਛੀਵਾੜਾ ਕੁਹਾੜਾ ਰੋਡ 'ਤੇ ਇਕ ਟਰੱਕ ਚਾਲਕ ਨੇ ਪਿੱਛੇ ਤੋਂ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਗੰਭੀਰ ਜ਼ਖਮੀ ਹਾਲਤ 'ਚ ਉਸਦੀ ਪਤਨੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦਕਿ ਟਰੱਕ ਚਾਲਕ ਮੌਕੇ ਦਾ ਫਾਇਦਾ ਚੁੱਕ ਫਰਾਰ ਹੋ ਗਿਆ। ਪੁਲਸ ਨੇ ਡਰਾਇਵਰ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।


author

KamalJeet Singh

Content Editor

Related News