ਗਲਤੀ ਨਾਲ ਜ਼ਹਿਰੀਲੀ ਚੀਜ਼ ਨਿਗਲਣ ਨਾਲ ਔਰਤ ਦੀ ਮੌਤ

01/18/2020 7:12:08 PM

ਅਬੋਹਰ, (ਸੁਨੀਲ)— ਬੀਤੇ ਦਿਨੀਂ ਉਪਮੰਡਲ ਦੀ ਉਪ-ਤਹਿਸੀਲ ਖੂਈਆਂ ਸਰਵਰ ਵਿਖੇ ਹਨੂਮਾਨਗੜ੍ਹ ਵਾਸੀ ਇਕ ਔਰਤ ਨੇ ਗਲਤੀ ਨਾਲ ਕੋਈ ਜ਼ਹਿਰੀਲੀ ਚੀਜ਼ ਖਾ ਲਈ, ਜਿਸ ਕਾਰਨ ਬੀਤੀ ਰਾਤ ਉਸ ਨੇ ਦਮ ਤੋੜ ਦਿੱਤਾ। ਥਾਣਾ ਖੂਈਆਂ ਸਰਵਰ ਪੁਲਸ ਨੇ ਮ੍ਰਿਤਕਾ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਦੀ ਮੋਰਚਰੀ 'ਚ ਰਖਵਾਉਂਦੇ ਹੋਏ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਹਨੂਮਾਨਗੜ੍ਹ ਦੇ ਪਿੰਡ ਮਾਣਕਸਰ ਵਾਸੀ ਮੰਜੂ ਪਤਨੀ ਪਵਨ ਕੁਮਾਰ ਉਮਰ ਕਰੀਬ 25 ਸਾਲ ਦਾ ਵਿਆਹ ਤਿੰਨ ਸਾਲ ਪਹਿਲਾਂ ਹੋਇਆ ਸੀ । ਉਸ ਨੇ 15 ਜਨਵਰੀ ਨੂੰ ਗਲਤੀ ਨਾਲ ਕੋਈ ਜ਼ਹਿਰੀਲੀ ਚੀਜ਼ ਖਾ ਲਈ। ਜਿਸ ਦੀ ਹਾਲਤ ਖਰਾਬ ਹੋਣ 'ਤੇ ਪਰਿਵਾਰ ਵਾਲਿਆਂ ਨੇ ਉਸ ਨੂੰ ਇਕ ਪ੍ਰਾਈਵੇਟ ਹਸਪਤਾਲ ਦਾਖਲ ਕਰਵਾਇਆ, ਜਿਥੋਂ ਉਸ ਨੂੰ ਸ਼੍ਰੀਗੰਗਾਨਗਰ ਰੈਫਰ ਕਰ ਦਿੱਤਾ ਗਿਆ। ਬੀਤੀ ਰਾਤ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਥਾਣਾ ਖੂਈਆਂ ਸਰਵਰ ਦੇ ਸਹਾਇਕ ਸਬ-ਇੰਸਪੈਕਟਰ ਸੁਖਪਾਲ ਸਿੰਘ ਨੇ ਮ੍ਰਿਤਕਾ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਹੈ।

KamalJeet Singh

This news is Content Editor KamalJeet Singh