ਜ਼ਹਿਰੀਲੀ ਦਵਾਈ ਪੀਣ ਨਾਲ ਔਰਤ ਦੀ ਮੌਤ

10/14/2019 7:34:54 PM

ਨਿਹਾਲ ਸਿੰਘ ਵਾਲਾ/ਬਿਲਾਸਪੁਰ, (ਬਾਵਾ/ਜਗਸੀਰ)— ਥਾਣਾ ਨਿਹਾਲ ਸਿੰਘ ਵਾਲਾ ਅਧੀਨ ਆਉਂਦੇ ਪਿੰਡ ਬੁਰਜ ਹਮੀਰਾ ਵਿਖੇ ਇਕ ਔਰਤ ਵਲੋਂ ਜ਼ਹਿਰੀਲੀ ਦਵਾਈ ਪੀਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੇ ਪਤੀ ਸੁਖਦੇਵ ਸਿੰਘ ਸੁੱਖਾ ਵਾਸੀ ਬੁਰਜ ਹਮੀਰਾ ਨੇ ਆਪਣੇ ਬਿਆਨਾਂ 'ਚ ਦੱਸਿਆ ਕਿ ਉਸ ਦੀ ਪਤਨੀ ਸਰਬਜੀਤ ਕੌਰ ਨੇ ਬੀਤੇ ਦਿਨੀਂ ਗਲਤੀ ਨਾਲ ਕੋਈ ਜ਼ਹਿਰੀਲੀ ਦਵਾਈ ਪੀ ਲਈ ਜਿਸ ਨੂੰ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਵਿਖੇ ਦਾਖ਼ਲ ਕਰਵਾਇਆ ਗਿਆ ਪਰ ਇਲਾਜ ਦੌਰਾਨ ਸੋਮਵਾਰ ਫਰੀਦਕੋਟ ਵਿਖੇ ਹਸਪਤਾਲ 'ਚ ਉਸ ਦੀ ਮੌਤ ਹੋ ਗਈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਨਿਹਾਲ ਸਿੰਘ ਵਾਲਾ ਦੇ ਮੁੱਖ ਅਫ਼ਸਰ ਇੰਸਪੈਕਟਰ ਜਸਵੰਤ ਸਿੰਘ ਅਤੇ ਪੁਲਸ ਚੌਂਕੀ ਦੀਨਾ ਸਾਹਿਬ ਦੇ ਇੰਚਾਰਜ ਰਾਮ ਲੁਭਾਇਆ ਨੇ ਦੱਸਿਆ ਕਿ ਦੱਸਿਆ ਕਿ ਮ੍ਰਿਤਕ ਔਰਤ ਦੇ ਪਤੀ ਸੁਖਦੇਵ ਸਿੰਘ ਸੁੱਖਾ ਦੇ ਬਿਆਨਾਂ ਦੇ ਆਧਾਰ 'ਤੇ 174 ਦੀ ਕਾਰਵਾਈ ਕਰਦਿਆਂ ਪੋਸਟਮਾਰਟਮ ਉਪਰੰਤ ਲਾਸ਼ ਨੂੰ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।


KamalJeet Singh

Content Editor

Related News