5 ਲੱਖ ਦੀ ਹੈਰੋਇਨ ਸਮੇਤ ਔਰਤ ਸਮੱਗਲਰ ਗ੍ਰਿਫਤਾਰ
Tuesday, Jul 30, 2019 - 09:07 PM (IST)

ਲੁਧਿਆਣਾ (ਅਨਿਲ)— ਪੁਲਸ ਕਮਿਸ਼ਨਰ ਲੁਧਿਆਣਾ ਡਾ. ਸੁਖਚੈਨ ਸਿੰਘ ਗਿੱਲ ਦੇ ਨਿਰਦੇਸ਼ਾਂ ' ਤੇ ਥਾਣਾ ਲਾਡੋਵਾਲ ਦੀ ਪੁਲਸ ਨੇ ਨਸ਼ਾ ਸਮੱਗਲਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਇਕ ਨਸ਼ਾ ਸਮੱਗਲਰ ਔਰਤ ਨੂੰ 5 ਲੱਖ ਦੀ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਾ ਹੈ।
ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਮਨਮੋਹਨ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਮੁਖਬਰ ਖਾਸ ਨੇ ਸੂਚਨਾ ਦਿੱਤੀ ਕਿ ਸਤਲੁਜ ਬੰਨ੍ਹ 'ਤੇ ਪਿੰਡ ਭੋਲੇਵਾਲ ਜਦੀਦ ਵੱਲ ਇਕ ਔਰਤ ਹੈਰੋਇਨ ਦੀ ਖੇਪ ਲੈ ਕੇ ਆਪਣੇ ਗਾਹਕਾਂ ਨੂੰ ਸਪਲਾਈ ਕਰਨ ਆ ਰਹੀ ਹੈ ਜਿਸ 'ਤੇ ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਮੌਕੇ 'ਤੇ ਥਾਣੇਦਾਰ ਦਵਿੰਦਰ ਸਿੰਘ ਦੀ ਪੁਲਸ ਪਾਰਟੀ ਨੂੰ ਭੇਜਿਆ ਗਿਆ। ਇੱਥੇ ਇਕ ਪੈਦਲ ਆ ਰਹੀ ਔਰਤ ਨੂੰ ਸ਼ੱਕ ਦੇ ਆਧਾਰ 'ਤੇ ਜਦੋਂ ਚੈਕਿੰਗ ਕਰਨ ਲਈ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ ਦੀ ਚੁੰਨੀ ਦੇ ਪੱਲੇ 'ਚ ਇਕ ਪਲਾਸਟਿਕ ਦਾ ਲਿਫਾਫਾ ਬਰਾਮਦ ਕੀਤਾ ਗਿਆ ਜਿਸ 'ਚ ਪੁਲਸ ਨੇ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ 'ਚ ਕਰੀਬ 5 ਲੱਖ ਰੁਪਓੇ ਕੀਮਤ ਦੱਸੀ ਜਾ ਰਹੀ ਹੈ। ਪੁਲਸ ਨੇ ਔਰਤ ਨੂੰ ਗ੍ਰਿਫਤਾਰ ਕਰ ਕੇ ਉਸ ਦੀ ਪਛਾਣ ਬਿੰਦਰ ਕੌਰ ਉਮਰ 32 ਸਾਲ ਪਤਨੀ ਸਰਵਣ ਸਿੰਘ ਵਾਸੀ ਪਿੰਡ ਰਜਾਪੁਰ ਵਜੋਂ ਕੀਤੀ ਹੈ। ਪੁਲਸ ਨੇ ਔਰਤ ਖਿਲਾਫ ਥਾਣਾ ਲਾਡੋਵਾਲ 'ਚ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਔਰਤ ਅਤੇ ਉਸ ਦੇ ਪਤੀ 'ਤੇ ਨਸ਼ਾ ਸਮੱਗਲਿੰਗ ਦੇ ਕੇਸ ਦਰਜ
ਥਾਣਾ ਮੁਖੀ ਨੇ ਦੱਸਿਆ ਕਿ ਹੈਰੋਇਨ ਸਮੇਤ ਫੜੀ ਗਈ ਔਰਤ ਬਿੰਦਰ ਕੌਰ ਪਿਛਲੇ ਲੰਬੇ ਸਮੇਂ ਤੋਂ ਇਸ ਇਲਾਕੇ 'ਚ ਨਸ਼ੇ ਦਾ ਕਾਰੋਬਾਰ ਚਲਾ ਰਹੀ ਹੈ, ਜਦੋਂਕਿ ਔਰਤ ਦਾ ਪਤੀ ਸਰਵਣ ਸਿੰਘ ਵੀ ਨਸ਼ੇ ਦਾ ਕਾਰੋਬਾਰ ਕਰਦਾ ਹੈ। ਫੜੀ ਗਈ ਔਰਤ 'ਤੇ ਥਾਣਾ ਲਾਡੋਵਾਲ 'ਚ ਵੀ ਪਹਿਲਾਂ ਤੋਂ ਹੈਰੋਇਨ ਵੇਚਣ ਦਾ ਕੇਸ ਦਰਜ ਹੈ ਅਤੇ ਉਸ ਦੇ ਪਤੀ ਖਿਲਾਫ ਵੀ ਕੇਸ ਦਰਜ ਹੈ। ਦੋਸ਼ੀ ਔਰਤ ਨੂੰ ਅੱਜ ਅਦਾਲਤ 'ਚ ਪੇਸ਼ ਕਰ ਕੇ ਪੁਲਸ ਰਿਮਾਂਡ ਹਾਸਲ ਕਰ ਕੇ ਉਸ ਦੇ ਗਾਹਕਾਂ ਅਤੇ ਕਿੱਥੋਂ ਲੈ ਕੇ ਆਉਂਦੇ ਹਨ, ਦੀ ਵੀ ਜਾਂਚ ਕੀਤੀ ਜਾਵੇਗੀ।