ਲੱਖੇਵਾਲੀ ਪੁਲਸ ਵੱਲੋਂ 6 ਗ੍ਰਾਮ ਹੈਰੋਇਨ ਸਮੇਤ ਇਕ ਨੌਜਵਾਨ ਕਾਬੂ

Tuesday, Jun 16, 2026 - 06:10 PM (IST)

ਲੱਖੇਵਾਲੀ ਪੁਲਸ ਵੱਲੋਂ 6 ਗ੍ਰਾਮ ਹੈਰੋਇਨ ਸਮੇਤ ਇਕ ਨੌਜਵਾਨ ਕਾਬੂ

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ) : ਥਾਣਾ ਲੱਖੇਵਾਲੀ ਦੀ ਪੁਲਸ ਨੇ ਇਕ ਨੌਜਵਾਨ ਨੂੰ 6 ਗ੍ਰਾਮ ਹੈਰੋਇਨ (ਚਿੱਟੇ) ਸਮੇਤ ਗ੍ਰਿਫ਼ਤਾਰ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ, ਐਚਸੀ ਗੁਰਮੀਤ ਸਿੰਘ ਆਪਣੇ ਸਾਥੀ ਕਰਮਚਾਰੀਆਂ ਸਮੇਤ ਇਲਾਕੇ ਵਿਚ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਅਤੇ ਗਸ਼ਤ ਦੇ ਸਬੰਧ ਵਿਚ ਜਾ ਰਹੇ ਸਨ ਜਦੋਂ ਪੁਲਸ ਪਾਰਟੀ ਥਾਣਾ ਲੱਖੇਵਾਲੀ ਤੋਂ ਪਿੰਡ ਸੰਮੇਵਾਲੀ ਹੁੰਦੇ ਹੋਏ ਮੰਡੀ ਲੱਖੇਵਾਲੀ ਕ੍ਰਿਕਟ ਗਰਾਊਂਡ ਤੋਂ ਕਰੀਬ 100 ਮੀਟਰ ਪਿੱਛੇ ਪਹੁੰਚੀ ਤਾਂ ਸਾਹਮਣੇ ਤੋਂ ਇਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ। ਪੁਲਸ ਦੀ ਗੱਡੀ ਨੂੰ ਦੇਖ ਕੇ ਉਕਤ ਨੌਜਵਾਨ ਘਬਰਾ ਗਿਆ ਅਤੇ ਪੁਲਸ ਪਾਰਟੀ ਨੂੰ ਚਕਮਾ ਦੇਣ ਦੀ ਨੀਅਤ ਨਾਲ ਅਚਾਨਕ ਦੂਜੇ ਪਾਸੇ (ਪਹੀ ਵੱਲ) ਮੁੜਨ ਲੱਗਾ ਤਾਂ ਪੁਲਸ ਨੇ ਉਸ ਨੂੰ ਘੇਰ ਕੇ ਕਾਬੂ ਕਰ ਲਿਆ। 

ਇਸ ਦੌਰਾਨ ਉਸ ਦੀ ਸ਼ੱਕ ਦੇ ਅਧਾਰ ’ਤੇ ਤਲਾਸ਼ੀ ਲਈ ਗਈ ਤਾਂ ਉਸ ਦੇ ਕਬਜ਼ੇ ਵਿਚੋਂ 6 ਗ੍ਰਾਮ ਹੈਰੋਇਨ ਬ੍ਰਾਮਦ ਹੋਈ, ਜੋ ਇਕ ਪਾਰਦਰਸ਼ੀ ਮੋਮੀ ਲਿਫਾਫੀ ਵਿਚ ਪਾਈ ਹੋਈ ਸੀ। ਕਾਬੂ ਕੀਤੇ ਵਿਅਕਤੀ ਦੀ ਪਹਿਚਾਣ ਕੁਲਦੀਪ ਸਿੰਘ ਉਰਫ ਬੱਗੋ ਪੁੱਤਰ ਮਿੱਠੂ ਸਿੰਘ ਵਾਸੀ ਚੱਕ ਚਿਬੜਾਂਵਾਲੀ ਵਜੋਂ ਹੋਈ ਹੈ । ਪੁਲਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Gurminder Singh

Content Editor

Related News