ਜ਼ਮੀਨੀ ਵਿਵਾਦ ਕਾਰਨ ਹਥਿਆਰਬੰਦ ਵਿਅਕਤੀਆਂ ਵੱਲੋਂ ਜਾਨਲੇਵਾ ਹਮਲਾ
Monday, Jun 01, 2026 - 04:59 PM (IST)
ਮੋਗਾ (ਆਜ਼ਾਦ) : ਥਾਣਾ ਮਹਿਣਾ ਅਧੀਨ ਪੈਂਦੇ ਪਿੰਡ ਸੱਦਾ ਸਿੰਘ ਵਾਲਾ ਨਿਵਾਸੀ ਚਮਕੌਰ ਸਿੰਘ ’ਤੇ ਜ਼ਮੀਨੀ ਵਿਵਾਦ ਕਾਰਨ ਹਥਿਆਰਬੰਦ ਵਿਅਕਤੀਆਂ ਵਲੋਂ ਦੁਕਾਨ ’ਤੇ ਜਾ ਕੇ ਹਮਲਾ ਕਰਕੇ ਬੁਰੀ ਤਰ੍ਹਾਂ ਨਾਲ ਜ਼ਖਮੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਸਿਵਲ ਹਸਪਤਾਲ ਮੋਗਾ ਦਾਖਲ ਕਰਵਾਇਆ ਗਿਆ। ਇਸ ਸਬੰਧ ਵਿਚ ਮਹਿਣਾ ਪੁਲਸ ਵਲੋਂ ਕਥਿਤ ਮੁਲਜ਼ਮ ਇੰਦਰਜੀਤ ਸਿੰਘ ਉਰਫ ਸ਼ਿਵਾ ਨਿਵਾਸੀ ਪਿੰਡ ਸੱਦਾ ਸਿੰਘ ਵਾਲਾ ਅਤੇ 5 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਜਾਂਚ ਸਹਾਇਕ ਥਾਣੇਦਾਰ ਸੁਖਪਾਲ ਸਿੰਘ ਵਲੋਂ ਕੀਤੀ ਜਾ ਰਹੀ ਹੈ।
ਪੁਲਸ ਸੂਤਰਾਂ ਅਨੁਸਾਰ ਚਮਕੌਰ ਸਿੰਘ ਨੇ ਕਿਹਾ ਕਿ ਉਸਦੀ ਬੁੱਘੀਪੁਰਾ ਚੌਕ ਮੋਗਾ ਵਿਖੇ ਖੇਤੀ ਸੰਦਾ ਦੀ ਦੁਕਾਨ ਹੈ, ਜਦੋਂ ਉਹ ਆਪਣੇ ਕਾਉਂਟਰ ’ਤੇ ਦੁਕਾਨ ਵਿਚ ਬੈਠਾ ਸੀ ਤਾਂ ਕਥਿਤ ਮੁਲਜ਼ਮਾਂ ਨੇ ਉਸ ’ਤੇ ਜਾਨਲੇਵਾ ਹਮਲਾ ਕਰਦਿਆਂ ਬੁਰੀ ਤਰ੍ਹਾਂ ਨਾਲ ਕੁੱਟ-ਮਾਰ ਕਰ ਕੇ ਜ਼ਖਮੀ ਕਰ ਦਿੱਤਾ। ਉਸਨੇ ਕਿਹਾ ਕਿ ਇਹ ਹਮਲਾ ਇੰਦਰਜੀਤ ਸਿੰਘ ਦੇ ਕਹਿਣ ’ਤੇ ਕੀਤਾ ਗਿਆ ਹੈ। ਜਾਂਚ ਅਧਿਕਾਰੀ ਨੇ ਕਿਹਾ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ, ਗ੍ਰਿਫਤਾਰੀ ਬਾਕੀ ਹੈ।
