ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲ ਗਈ ਗੋਲ਼ੀ, ਔਰਤਾਂ ਸਣੇ 5 ਹੋਏ ਜ਼ਖ਼ਮੀ
Monday, Nov 25, 2024 - 02:53 AM (IST)
ਫਿਰੋਜ਼ਪੁਰ (ਕੁਮਾਰ)– ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਮਸਤਾ ਗੱਟੀ 1 ’ਚ ਜ਼ਮੀਨੀ ਵਿਵਾਦ ਨੂੰ ਲੈ ਕੇ ਲੜਾਈ-ਝਗੜਾ ਹੋਣ ਦੀ ਜਾਣਕਾਰੀ ਮਿਲੀ ਹੈ, ਜਿਸ 'ਚ ਮਾਮਲਾ ਭੱਖ ਜਾਣ ਮਗਰੋਂ ਗੋਲ਼ੀ ਚੱਲ ਗਈ। ਇਸ ਕਾਰਨ ਔਰਤਾਂ ਸਮੇਤ ਕਰੀਬ 5 ਲੋਕਾਂ ਦੇ ਜ਼ਖਮੀ ਹੋ ਜਾਣ ਦੀ ਖ਼ਬਰ ਹੈ।
ਜ਼ਖ਼ਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਫਿਰੋਜ਼ਪੁਰ ’ਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਹ ਫਿਲਹਾਲ ਜ਼ੇਰੇ ਇਲਾਜ ਹਨ। ਜ਼ਖ਼ਮੀਆਂ ਨੇ ਦੱਸਿਆ ਕਿ ਦੂਜੀ ਧਿਰ ਦੇ ਲੋਕ ਉਨ੍ਹਾਂ ਦੀ ਜ਼ਮੀਨ ’ਤੇ ਨਾਜਾਇਜ਼ ਕਬਜ਼ਾ ਕਰਨਾ ਚਾਹੁੰਦੇ ਹਨ, ਜਦੋਂ ਉਨ੍ਹਾਂ ਨੇ ਦੂਜੀ ਧਿਰ ਦੇ ਲੋਕਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਹਮਲਾ ਕਰ ਕੇ ਗੋਲੀ ਚਲਾ ਦਿੱਤੀ।
ਇਹ ਵੀ ਪੜ੍ਹੋ- ਮਿੰਟਾਂ-ਸਕਿੰਟਾਂ 'ਚ ਉੱਜੜ ਗਿਆ ਪੂਰਾ ਪਰਿਵਾਰ, ਪਿਓ ਨੇ 5 ਮਹੀਨੇ ਦੀ ਨੰਨ੍ਹੀ ਜਾਨ ਸਣੇ ਦੁਨੀਆ ਨੂੰ ਕਿਹਾ ਅਲਵਿਦਾ
ਦੂਜੇ ਪਾਸੇ ਡੀ.ਐੱਸ.ਪੀ. ਦਿਹਾਤੀ ਫਿਰੋਜ਼ਪੁਰ ਕਰਨ ਸ਼ਰਮਾ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜ਼ਖਮੀਆਂ ਨੂੰ ਕਿਸ ਹਥਿਆਰ ਨਾਲ ਜ਼ਖਮੀ ਕੀਤਾ ਗਿਆ ਹੈ, ਇਸ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਸਿਵਲ ਹਸਪਤਾਲ ਦੀ ਡਾਕਟਰ ਰੇਖਾ ਭੱਟੀ ਨੇ ਦੱਸਿਆ ਕਿ ਇਸ ਮਾਮਲੇ 'ਚ 5 ਵਿਅਕਤੀ ਜ਼ਖਮੀ ਹੋਏ ਹਨ ਅਤੇ ਸਾਰਿਆਂ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ।
ਇਹ ਵੀ ਪੜ੍ਹੋ- ਵੱਡੀ ਵਾਰਦਾਤ ; ਕਬੱਡੀ ਖਿਡਾਰੀ ਦਾ ਗੋਲ਼ੀਆਂ ਮਾਰ ਕੇ ਕਰ'ਤਾ ਕਤਲ, ਹਾਲੇ ਕੁਝ ਦਿਨ ਪਹਿਲਾਂ ਹੀ ਹੋਇਆ ਸੀ ਵਿਆਹ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e