ਜ਼ਮੀਨੀ ਵਿਵਾਦ ਕਾਰਣ ਮਾਰੀਆਂ ਸੱਟਾਂ, 5 ''ਤੇ ਪਰਚਾ ਦਰਜ
Tuesday, Nov 12, 2019 - 08:30 PM (IST)

ਗੁਰੂਹਰਸਹਾਏ, (ਆਵਲਾ)- ਪਿੰਡ ਦੁੱਨੇਵਾਲਾ ਵਿਖੇ ਜ਼ਮੀਨੀ ਵਿਵਾਦ ਨੂੰ ਲੈ ਕੇ ਇਕ ਵਿਅਕਤੀ ਨੂੰ ਕਥਿਤ ਰੂਪ 'ਚ ਸੱਟਾਂ ਮਾਰ ਕੇ ਜ਼ਖਮੀ ਕਰਨ ਵਾਲੇ 5 ਲੋਕਾਂ ਖਿਲਾਫ ਥਾਣਾ ਗੁਰੂਹਰਸਹਾਏ ਦੀ ਪੁਲਸ ਨੇ ਮੁਕੱਦਮਾ ਦਰਜ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਥਾਣਾ ਗੁਰੂਹਰਸਹਾਏ ਦੇ ਏ. ਐੱਸ. ਆਈ. ਦਰਸ਼ਨ ਲਾਲ ਨੇ ਦੱਸਿਆ ਕਿ ਪੀੜਤ ਵਿਅਕਤੀ ਦਰਸ਼ਨ ਸਿੰਘ ਪੁੱਤਰ ਗੁਰਦਿੱਤ ਸਿੰਘ ਵਾਸੀ ਮਾੜੇ ਖੁਰਦ ਨੂੰ ਮੈਡੀਕਲ ਕਾਲਜ ਫਰੀਦਕੋਟ ਵਿਚ ਦਾਖਲ ਕਰਵਾਇਆ ਗਿਆ ਹੈ, ਜਿਸ ਨੇ ਪੁਲਸ ਨੂੰ ਦਿੱਤੇ ਬਿਆਨਾਂ 'ਚ ਦੋਸ਼ ਲਾਇਆ ਕਿ ਬੀਤੇ ਦਿਨ ਜ਼ਮੀਨੀ ਵਿਵਾਦ ਕਾਰਣ ਭਗਵਾਨ ਸਿੰਘ, ਬੱਬੂ, ਸ਼ਿੰਦਰ ਸਿੰਘ, ਕਸ਼ਮੀਰਾ ਬਾਈ ਅਤੇ ਪਰਮਜੀਤ ਕੌਰ ਨੇ ਹਮਸਲਾਹ ਹੋ ਕੇ ਉਸ ਦੀ ਕੁੱਟ-ਮਾਰ ਕੀਤੀ ਤੇ ਸੱਟਾਂ ਮਾਰ ਕੇ ਜ਼ਖਮੀ ਕਰ ਦਿੱਤਾ। ਪੁਲਸ ਵੱਲੋਂ ਨਾਮਜ਼ਦ ਲੋਕਾਂ ਖਿਲਾਫ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।