ਅਧਿਆਪਕਾਂ ’ਤੇ ਲਾਠੀਚਾਰਜ ਅਤਿਅੰਤ ਮੰਦਭਾਗਾ : ਡਾ. ਚੀਮਾ
Monday, Feb 11, 2019 - 05:24 AM (IST)

ਚੰਡੀਗਡ਼੍ਹ, (ਅਸ਼ਵਨੀ)- ਸ਼੍ਰੋਮਣੀ ਅਕਾਲੀ ਦਲ ਨੇ ਪਟਿਆਲਾ ਵਿਚ ਰੋਸ ਵਿਖਾਵਾ ਕਰ ਰਹੇ ਅਧਿਆਪਕਾਂ ’ਤੇ ਬੇਰਹਿਮੀ ਨਾਲ ਲਾਠੀਚਾਰਜ ਕੀਤੇ ਜਾਣ ਦੀ ਨਿਖੇਧੀ ਕੀਤੀ ਹੈ। ਇਥੇ ਜਾਰੀ ਕੀਤੇ ਬਿਆਨ ਵਿਚ ਸਾਬਕਾ ਸਿੱਖਿਆ ਮੰਤਰੀ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਇਸ ਘਟਨਾ ਨੂੰ ਅਤਿਅੰਤ ਮੰਦਭਾਗਾ ਦੱਸਦਿਅਾਂ ਕਿਹਾ ਕਿ ਇਸ ਤੋਂ ਪੰਜਾਬ ਸਰਕਾਰ ਦੇ ਇਸ ਦੇ ਮੁਲਾਜ਼ਮਾਂ ਪ੍ਰਤੀ ਤਾਨਾਸ਼ਾਹੀ ਰਵੱਈਏ ਦਾ ਪਤਾ ਚੱਲਦਾ ਹੈ ਜਦਕਿ ਮੁਲਾਜ਼ਮ ਆਪਣੀਆਂ ਜਾਇਜ਼ ਤੇ ਹੱਕੀ ਮੰਗਾਂ ਲਈ ਲੋਕਤੰਤਰੀ ਤੇ ਸ਼ਾਂਤੀਪੂਰਨ ਤਰੀਕੇ ਨਾਲ ਕੰਮ ਕਰ ਰਹੇ ਸਨ। ਡਾ. ਚੀਮਾ ਨੇ ਰੋਸ ਮੁਜ਼ਾਹਰਾ ਕਰ ਰਹੇ ਅਧਿਆਪਕਾਂ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਪਾਰਟੀ ਇਸ ਮਾਮਲੇ ਨੂੰ ਵਿਧਾਨ ਸਭਾ ਦੇ ਆਉਂਦੇ ਸੈਸ਼ਨ ’ਚ ਪੂਰੇ ਜ਼ੋਰ ਸ਼ੋਰ ਨਾਲ ਉਠਾਏਗੀ।