ਵਿਦਿਆਰਥੀਆਂ ਲਈ ਆਨਲਾਈਨ ਕੋਰਸਾਂ ਦੀ ਸ਼ੁਰੂਆਤ

05/18/2020 12:00:55 AM

ਬੁਢਲਾਡਾ (ਮਨਜੀਤ)- ਕ੍ਰਿਸ਼ਨਾ ਕਾਲਜ ਰੱਲੀ ਵਲੋਂ ਵਿਦਿਆਰਥੀਆਂ ਲਈ ਘਰ ਬੈਠੇ ਹੀ ਮੁਫ਼ਤ ਆਨਲਾਈਨ ਕੋਰਸਾਂ ਦੀ ਸ਼ੁਰੂਆਤ ਕੀਤੀ ਗਈ ਹੈ। ਜਿਸ ਦੀ ਰਜਿਸਟ੍ਰੇਸ਼ਨ ਵਿਦਿਆਰਥੀ ਘਰ ਬੈਠੇ ਹੀ ਕਾਲਜ ਦੀ ਵੈੱਬਸਾਈਟ ’ਤੇ ਕਰਵਾ ਸਕਦੇ ਹਨ। ਕਾਲਜ ਦੇ ਐੱਮ. ਡੀ. ਕਮਲ ਸਿੰਗਲਾ ਅਤੇ ਪਿੰ੍ਰਸੀਪਲ ਪ੍ਰੋ. ਗੁਰਪ੍ਰੀਤ ਸਿੰਘ ਮੱਲੀ ਨੇ ਦੱਸਿਆ ਕਿ ਪੂਰਾ ਵਿਸ਼ਵ ਕੋਰੋਨਾ ਦੀ ਮਹਾਂਮਾਰੀ ਨਾਲ ਜੂਝ ਰਿਹਾ ਹੈ ਜਿਸ ਦੇ ਚੱਲਦਿਆਂ ਪੂਰੇ ਭਾਰਤ ਨੂੰ ਪਿਛਲੇ ਕਾਫ਼ੀ ਸਮੇਂ ਤੋਂ ਲਾਕਡਾਊਨ ਕੀਤਾ ਹੋਇਆ ਹੈ। ਇਸ ਬਿਪਤਾ ਦੀ ਘੜੀ ’ਚ ਵਿਦਿਆਰਥੀਆਂ ਦੇ ਹਿੱਤ ਨੂੰ ਮੁੱਖ ਰੱਖਦੇ ਹੋਏ ਉਨ੍ਹਾਂ ਲਈ ਘਰ ਬੈਠੇ ਹੀ ਆਨਲਾਈਨ ਕੋਰਸਾਂ ਦੀ ਸ਼ੁਰੂਆਤ ਕੀਤੀ ਗਈ ਹੈ। ਇਨ੍ਹਾਂ ਕੋਰਸਾਂ ਦੀ ਕੋਈ ਫੀਸ ਨਹੀਂ ਹੈ ਅਤੇ ਕੋਰਸ ਪੂਰਾ ਹੋਣ ਉਪਰੰਤ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਪ੍ਰਦਰਸ਼ਨ ਅਨੁਸਾਰ ਸਰਟੀਫਿਕੇਟ ਵੀ ਦਿੱਤੇ ਜਾਣਗੇ।


Bharat Thapa

Content Editor

Related News