ਕਾਂਗਰਸ ਪਾਰਟੀ ਨਾਲ ਨਾਰਾਜ਼ ਚੱਲ ਰਹੇ ਆਗੂ ਓਮ ਪ੍ਰਕਾਸ਼ ਦੀ ਹੋਈ ਘਰ ਵਾਪਸੀ

Friday, Jun 20, 2025 - 06:29 PM (IST)

ਕਾਂਗਰਸ ਪਾਰਟੀ ਨਾਲ ਨਾਰਾਜ਼ ਚੱਲ ਰਹੇ ਆਗੂ ਓਮ ਪ੍ਰਕਾਸ਼ ਦੀ ਹੋਈ ਘਰ ਵਾਪਸੀ

ਮਲੋਟ (ਸ਼ਾਮ ਜੁਨੇਜਾ)- ਕਰੀਬ ਤਿੰਨ ਸਾਲਾਂ ਤੋਂ ਕਾਂਗਰਸ ਪਾਰਟੀ ਤੋਂ ਨਾਰਾਜ਼ ਹੋ ਕੇ ਘਰ ਬੈਠੇ ਸੀਨੀਅਰ ਆਗੂ ਅਤੇ ਕਾਂਗਰਸ ਸੇਵਾ ਦਲ ਦੇ ਵੱਡੇ ਅਹੁਦਿਆਂ 'ਤੇ ਸੇਵਾ ਕਰ ਚੁੱਕੇ ਓਮ ਪ੍ਰਕਾਸ਼ ਖਿੱਚੀ ਮਲੋਟ ਦੀ ਅੱਜ ਪਾਰਟੀ ਅੰਦਰ ਵਾਪਸੀ ਹੋ ਗਈ ਹੈ। ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ ਨੇ ਉਨ੍ਹਾਂ ਨੂੰ ਜੀ ਆਇਆ ਕਿਹਾ ਹੈ।

ਇਹ ਵੀ ਪੜ੍ਹੋ : ਮਾਲ ਵਿਭਾਗ ਨੂੰ ਜਾਰੀ ਹੋਏ ਸਖ਼ਤ ਹੁਕਮ, ਵਿਸ਼ੇਸ਼ ਕਦਮ ਚੁੱਕਣ ਦੀਆਂ ਹਦਾਇਤਾਂ ਜਾਰੀ

ਜ਼ਿਕਰਯੋਗ ਹੈ ਕਿ ਸਥਾਨਕ ਆਗੂ ਨੂੰ ਟਿਕਟ ਦੇਣ ਦੀ ਮੰਗ ਕਰਨ ਵਾਲਿਆਂ ਵਿਚ ਪਹਿਲੀ ਕਤਾਰ 'ਤੇ ਓਮ ਪ੍ਰਕਾਸ਼ ਖਿੱਚੀ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਤੋਂ ਮੁੱਖ ਮੋੜ ਲਿਆ ਸੀ। ਪਿਛਲੇ ਤਿੰਨ ਸਾਲਾਂ ਤੋਂ ਉਹ ਕਿਸੇ ਹੋਰ ਰਾਜਨੀਤਕ ਧਿਰ ਨਾਲ ਨਹੀਂ ਗਏ ਸਨ ਅਤੇ ਘਰ ਬੈਠੇ ਸਨ। ਅੱਜ ਜ਼ਿਲ੍ਹਾ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ ਦੇ ਯਤਨਾਂ ਸਦਕਾ ਓਮ ਪ੍ਰਕਾਸ਼ ਖਿੱਚੀ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਹਾਜ਼ਰੀ ਵਿਚ ਮੁੜ ਕਾਂਗਰਸ ਵਿਚ ਆ ਗਏ ਹਨ।  ਇਸ ਮੌਕੇ ਪੰਜਾਬ ਪ੍ਰਧਾਨ ਨੇ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਨੂੰ ਹਮੇਸ਼ਾ ਅਜਿਹੇ ਜੁਝਾਰੂ ਆਗੂਆਂ ਦੀ ਲੋੜ ਹੈ। ਉਨ੍ਹਾਂ ਦੀ ਘਰ ਵਾਪਸੀ ਨਾਲ ਕਾਂਗਰਸ ਪਾਰਟੀ ਨੂੰ ਮਜ਼ਬੂਤੀ ਮਿਲੀ ਹੈ। ਇਸ ਮੌਕੇ ਪਵਨ ਸ਼ਰਮਾ ਠੇਕੇਦਾਰ ਸਮੇਤ ਆਗੂ ਵੀ ਹਾਜ਼ਰ ਸਨ। 

ਇਹ ਵੀ ਪੜ੍ਹੋ : ਪੰਜਾਬ ਲਈ ਰਾਹਤ ਭਰੀ ਖ਼ਬਰ, ਕੇਂਦਰ ਸਰਕਾਰ ਨੇ ਲਿਆ ਇਹ ਵੱਡਾ ਫ਼ੈਸਲਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News