ਬੁਢਲਾਡਾ ਦੇ ਬਲਵਿੰਦਰ ਸਿੰਘ ਪਟਵਾਰੀ ਦੀ ਅਗਵਾਈ ਹੇਠ ਵੱਖ-ਵੱਖ ਪਾਰਟੀਆਂ ਦੇ ਆਗੂ ਭਾਜਪਾ ’ਚ ਸ਼ਾਮਲ

Wednesday, May 13, 2026 - 01:29 AM (IST)

ਬੁਢਲਾਡਾ ਦੇ ਬਲਵਿੰਦਰ ਸਿੰਘ ਪਟਵਾਰੀ ਦੀ ਅਗਵਾਈ ਹੇਠ ਵੱਖ-ਵੱਖ ਪਾਰਟੀਆਂ ਦੇ ਆਗੂ ਭਾਜਪਾ ’ਚ ਸ਼ਾਮਲ

ਚੰਡੀਗੜ੍ਹ (ਅੰਕੁਰ) - ਬੁਢਲਾਡਾ ਵਿਧਾਨ ਸਭਾ ਖੇਤਰ ਦੇ ਪ੍ਰਮੁੱਖ ਅਕਾਲੀ ਆਗੂ ਬਲਵਿੰਦਰ ਸਿੰਘ ਪਟਵਾਰੀ ਦੀ ਅਗਵਾਈ ਹੇਠ ਵੱਡੀ ਗਿਣਤੀ ’ਚ ਪੰਚ, ਸਰਪੰਚ, ਸਾਬਕਾ ਸਰਪੰਚ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ), ਕਾਂਗਰਸ, ਆਮ ਆਦਮੀ ਪਾਰਟੀ ਅਤੇ ਸੀ. ਪੀ. ਆਈ. ਨਾਲ ਜੁੜੇ ਆਗੂਆਂ ਨੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੀ ਮੌਜੂਦਗੀ ’ਚ ਭਾਜਪਾ ਦੀ ਮੈਂਬਰਸ਼ਿਪ ਗ੍ਰਹਿਣ ਕੀਤੀ।

ਇਸ ਮੌਕੇ ਭਾਜਪਾ ਦੇ ਸੂਬਾ ਮੀਡੀਆ ਮੁਖੀ ਵਿਨੀਤ ਜੋਸ਼ੀ, ਜ਼ਿਲਾ ਪ੍ਰਧਾਨ ਮਾਨਸਾ ਗੋਮਾ ਰਾਮ ਪੂਨੀਆ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਅਤੇ ਜ਼ਿਲਾ ਜਨਰਲ ਸਕੱਤਰ ਗਗਨਦੀਪ ਸ਼ਰਮਾ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।

ਭਾਜਪਾ ’ਚ ਸ਼ਾਮਲ ਹੋਣ ਵਾਲਿਆਂ ’ਚ ਸਹਿਕਾਰੀ ਸਭਾ ਦੇ ਮੈਂਬਰ ਗੁਰਦੀਪ ਸਿੰਘ, ਪੰਚਾਇਤ ਮੈਂਬਰ ਰਾਜਵਿੰਦਰ ਸਿੰਘ, ਸਰਪੰਚ ਗੁਲਾਬ ਸਿੰਘ, ਕਾਂਗਰਸ ਦੇ ਸਾਬਕਾ ਜ਼ਿਲਾ ਉਪ-ਪ੍ਰਧਾਨ ਬਲਵਿੰਦਰ ਸਿੰਘ, ਸਹਿਕਾਰੀ ਸਭਾ ਦੇ ਸਾਬਕਾ ਪ੍ਰਧਾਨ ਬਘੇਰਾ ਸਿੰਘ, ਸਾਬਕਾ ਸਰਪੰਚ ਸੁਖਦੇਵ ਸਿੰਘ, ਸਾਬਕਾ ਪੰਚਾਇਤ ਮੈਂਬਰ ਤਰਸੇਮ ਸਿੰਘ, ਸਾਬਕਾ ਸਰਪੰਚ ਬਲਵਿੰਦਰ ਸਿੰਘ, ਅਜੈਬ ਸਿੰਘ, ਕਸ਼ਮੀਰ ਸਿੰਘ, ਦਰਸ਼ਨ ਸਿੰਘ, ਕੁਲਵੰਤ ਸਿੰਘ, ਜੀਤ ਸਿੰਘ, ਮੌਜੂਦਾ ਪੰਚਾਇਤ ਮੈਂਬਰ ਨਿਰਮਲ ਸਿੰਘ, ਐਡਵੋਕੇਟ ਸੁਖਵਿੰਦਰ ਸਿੰਘ, ਐਡਵੋਕੇਟ ਮੋਤੀ ਸਿੰਘ ਅਤੇ ਪਿੰਡ ਬੀਰੋ ਕੇ ਕਲਾਂ ਦੇ ਸਮੂਹ ਪੰਚਾਇਤ ਮੈਂਬਰਾਂ ਸਮੇਤ ਵੱਡੀ ਗਿਣਤੀ ’ਚ ਵਰਕਰਾਂ ਨੇ ਭਾਜਪਾ ਦਾ ਪੱਲਾ ਫੜਿਆ।

ਇਸ ਮੌਕੇ ਬਲਵਿੰਦਰ ਸਿੰਘ ਪਟਵਾਰੀ ਨੇ ਕਿਹਾ ਕਿ ਭਾਜਪਾ ਹੀ ਇਕੋ-ਇਕ ਅਜਿਹੀ ਪਾਰਟੀ ਹੈ, ਜੋ ਪੰਜਾਬ ਅਤੇ ਪੰਜਾਬੀਆਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਸਮਰੱਥਾ ਰੱਖਦੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਲਗਾਤਾਰ ਵਿਕਾਸ ਦੇ ਰਾਹ ’ਤੇ ਅੱਗੇ ਵਧ ਰਿਹਾ ਹੈ ਅਤੇ ਭਾਜਪਾ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਵੱਡੀ ਗਿਣਤੀ ’ਚ ਪਾਰਟੀ ਨਾਲ ਜੁੜ ਰਹੇ ਹਨ।


author

Inder Prajapati

Content Editor

Related News