ਅਮਨ ਅਰੋੜਾ ਦੀ ਅਗਵਾਈ ਹੇਠ ਵੱਖ-ਵੱਖ ਪਾਰਟੀਆਂ ਦੇ ਆਗੂ ‘ਆਪ’ ’ਚ ਹੋਏ ਸ਼ਾਮਲ

02/05/2022 11:15:34 AM

ਚੀਮਾ ਮੰਡੀ (ਦਲਜੀਤ ਸਿੰਘ ਬੇਦੀ) : ਵਿਧਾਨ ਸਭਾ ਹਲਕਾ ਸੁਨਾਮ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਉਮੀਦਵਾਰ ਅਮਨ ਅਰੋੜਾ ਦੀ ਹਾਜ਼ਰੀ ’ਚ ਚੀਮਾ ਮੰਡੀ ਤੋਂ ਪ੍ਰੇਮ ਚੰਦ ਬਾਂਸਲ ਐੱਲ ਆਈ ਸੀ ਵਾਲੇ, ਜਗਨਨਾਥ, ਤਰਸੇਮ ਚੰਦ ਪੈਸਟੀਸਾਇਡ ਵਾਲੇ, ਹੰਸ ਰਾਜ ਕੋਟੜੇ ਵਾਲੇ, ਸਰੂਪ ਚੰਦ ਸਰੂਪੀ, ਜਗਦੀਸ਼ ਰਾਏ, ਗੁਰਦੇਵ ਸਿੰਘ ਆਦਿ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਇਸ ਮੌਕੇ ਅਰੋੜਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਵੱਖ-ਵੱਖ ਪਾਰਟੀਆਂ ਦੇ ਆਗੂ ਆਮ ਆਦਮੀ ਪਾਰਟੀ ਦੀ ਲੋਕ ਪੱਖੀ ਵਿਚਾਰਧਾਰਾ ਨੂੰ ਦੇਖਦਿਆਂ ਪਾਰਟੀ ’ਚ ਸ਼ਾਮਲ ਹੋ ਰਹੇ ਹਨ। ਇਸ ਮੌਕੇ ਪਾਰਟੀ ਵੱਲੋਂ ਨਿਰਭੈ ਸਿੰਘ ਮਾਨ, ਕੁਲਦੀਪ ਸਿੰਘ, ਲਖਵਿੰਦਰ ਲੱਖੀ, ਗੁਰਪ੍ਰੀਤ ਸਿੰਘ, ਕੁਲਵੀਰ ਗੋਲਡੀ , ਬਹਾਦਰ ਸਿੰਘ ਚਹਿਲ ਆਦਿ ਵੀ ਹਾਜ਼ਰ ਸਨ।

ਇਹ ਵੀ ਪੜੋ : ਛੋਟਾ ਹਾਥੀ ਅਤੇ ਕੈਂਟਰ ਵਿਚਕਾਰ ਟੱਕਰ, ਛੋਟਾ ਹਾਥੀ ਚਾਲਕ ਦੀ ਮੌਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Anuradha

Content Editor

Related News