ਕਿਸਾਨੀ ਸੰਘਰਸ਼ ਨੂੰ ਲੈ ਕੇ ਵਿਵਾਦਿਤ ਟਿੱਪਣੀਆਂ 'ਤੇ ਗੁਜਰਾਤ ਦੇ ਉਪ ਮੁੱਖ ਮੰਤਰੀ ਸਣੇ ਲੀਡਰਾਂ ਨੂੰ ਭੇਜਿਆ ਕਾਨੂੰਨੀ ਨੋ

01/20/2021 5:45:02 PM

ਫਿਰੋਜ਼ਪੁਰ( ਕੁਮਾਰ)- ਕੇਂਦਰ ਵੱਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਪਾਸ ਕੀਤੇ ਗਏ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲੰਮੇ ਸਮੇਂ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਜਿੱਥੇ ਲਗਾਤਾਰ ਸੰਘਰਸ਼ ਜਾਰੀ ਹੈ, ਉੱਥੇ ਹੀ ਇਸ ਸੰਘਰਸ਼ ਤੋਂ ਪਿੱਛੋਂ ਹੋਏ ਭਾਜਪਾ ਦੇ ਮੰਤਰੀਆਂ ਅਤੇ ਲੀਡਰਾਂ ਵੱਲੋਂ ਸੰਘਰਸ਼ 'ਚ ਬੈਠੇ ਕਿਸਾਨਾਂ ਨੂੰ ਬਦਨਾਮ ਕਰਨ ਲਈ ਵਿਵਾਦਤ ਸ਼ਬਦਾਂ ਦੀ ਵਰਤੋੋਂ ਕੀਤੀ ਜਾ ਰਹੀ ਹੈ ਜੋ ਭਾਜਪਾ ਲੀਡਰਾਂ ਵੱਲੋਂ ਬੋਲੇ ਗਏ ਇਨ੍ਹਾਂ ਸ਼ਬਦਾਂ ਨੂੰ ਵਾਪਸ ਲੈਣ ਅਤੇ ਜਨਤਕ ਤੌਰ ਤੇ ਮਾਫ਼ੀ ਮੰਗਣ ਸਬੰਧੀ ਕਾਨੂੰਨੀ ਸੀਨੀਅਰ ਐਡਵੋਕੇਟ ਰਜਸ਼ ਦਹੀਯਾ ਵੱਲੋਂ ਕਾਨੂੰਨੀ ਨੋਟਿਸ ਭੇਜੇ ਗਏ ਹਨ, ਜਿਨ੍ਹਾਂ 'ਚ ਭਾਜਪਾ ਦੇ ਆਗੂਆਂ ਨੂੰ ਜਨਤਕ ਮੁਆਫੀ ਮੰਗਣ ਲਈ ਕਿਹਾ ਗਿਆ ਹੈ ਤੇ ਇਹ ਵੀ ਲਿਖਿਆ ਹੈ ਕਿ ਜੇਕਰ ਮੁਆਫੀ ਨਾ ਮੰਗੀ ਗਈ ਤਾਂ ਉਨ੍ਹਾਂ ਖ਼ਿਲਾਫ਼ ਫਿਰੋਜ਼ਪੁਰ ਦੀਆਂ ਅਦਾਲਤਾਂ 'ਚ ਫੌਜਦਾਰੀ ਮੁਕੱਦਮੇ ਦਾਇਰ ਕੀਤੇ ਜਾਣਗੇ। 

ਇਹ ਜਾਣਕਾਰੀ ਦਿੰਦਿਆਂ ਐਡਵੋਕੇਟ ਦਹੀਯਾ ਨੇ ਦੱਸਿਆ ਕਿ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਕਟੋਰਾ ਦੇ ਕਿਸਾਨ ਬਲਰਾਜ ਸਿੰਘ,ਬੋਰਾਂਵਾਲੀ ਦੇ ਜਗਜੀਤ ਸਿੰਘ ,ਆਸ਼ੀਏਕੇ ਦੇ ਸਰਬਜੀਤ ਸਿੰਘ ਅਤੇ ਗੁਰਦਿੱਤੀ ਵਾਲਾ ਦੇ ਮੰਗਲ ਸਿੰਘ ਵੱਲੋਂ ਨੋਟਿਸ ਭੇਜੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਗੁਜਰਾਤ ਦੇ ਉਪ ਮੁੱਖ ਮੰਤਰੀ ਨਿਤਿਨ ਪਟੇਲ, ਕੌਮੀ ਸਕੱਤਰ ਰਾਮ ਮਹਾਦੇਵ , ਸੰਸਦ ਮੈਂਬਰ ਐਕਟਰ ਕਲਾਕਾਰ ਰਵੀ ਕਿਸ਼ਨ ਅਤੇ ਪਸ਼ੂ ਪਾਲਣ ਤੇ ਮੱਛੀ ਪਾਲਣ ਕੇਂਦਰੀ ਮੰਤਰੀ ਗਿਰੀਰਾਜ ਸਿੰਘ ਵੱਲੋਂ ਕਿਸਾਨਾਂ ਖ਼ਿਲਾਫ਼ ਖਾਲਿਸਤਾਨੀ, ਢੌਂਗੀ, ਪ੍ਰੋ ਚਾਈਨਾ ਆਦਿ ਸ਼ਬਦ ਵਰਤ ਕੇ ਬਦਨਾਮ ਕੀਤਾ ਜਾ ਰਿਹਾ ਹੈ। ਐਡਵੋਕੇਟ ਦਹੀਯਾ ਨੇ ਦੱਸਿਆ ਕਿ ਭਾਜਪਾ ਦੇ ਲੀਡਰਾਂ ਵੱਲੋਂ ਵਰਤੇ ਗਏ ਵਿਵਾਦਿਤ ਬਿਆਨਬਾਜੀ ਅਤੇ ਮਾੜੀ ਸ਼ਬਦਾਵਲੀ ਇਨ੍ਹਾਂ ਦੀ ਬੀਮਾਰ ਮਾਨਸਿਕਤਾ ਅਤੇ ਸੋਚ ਨੂੰ ਉਜਾਗਰ ਕਰਦੀ ਹੈ ਤੇ ਵਿਵਾਦਿਤ ਸ਼ਬਦਾਂ ਰਾਹੀਂ ਸੰਘਰਸ਼ਸ਼ੀਲ ਕਿਸਾਨਾਂ ਦੀ ਹੋਈ ਮਾਣਹਾਨੀ ਅਤੇ ਕਿਸਾਨੀ ਸੰਘਰਸ਼ ਦੇ ਅਕਸ ਨੂੰ ਖ਼ਰਾਬ ਕਰਨ ਦੀ ਕੀਮਤ ਭਾਜਪਾ ਆਗੂਆਂ ਨੂੰ ਚੁਕਾਉਣੀ ਪਵੇਗੀ।


Aarti dhillon

Content Editor

Related News