ਅਣਪਛਾਤਿਆਂ ਵੱਲੋਂ ਭੇਤਭਰੇ ਹਾਲਾਤ ''ਚ ਨੌਜਵਾਨ ਦਾ ਕਤਲ

Tuesday, Feb 11, 2020 - 10:39 AM (IST)

ਅਣਪਛਾਤਿਆਂ ਵੱਲੋਂ ਭੇਤਭਰੇ ਹਾਲਾਤ ''ਚ ਨੌਜਵਾਨ ਦਾ ਕਤਲ

ਲਹਿਰਾ ਮੁਹੱਬਤ (ਮਨੀਸ਼) : ਲਹਿਰਾ ਮੁਹੱਬਤ ਵਿਖੇ ਬੀਤੀ ਰਾਤ ਇਕ ਨੌਜਵਾਨ ਦਾ ਭੇਤਭਰੇ ਹਾਲਾਤ 'ਚ ਕਤਲ ਹੋਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਮੁਤਾਬਕ ਪਰਵਿੰਦਰ ਸਿੰਘ ਭਿੰਦਾ ਉਮਰ ਤਕਰੀਬਨ 28 ਸਾਲ ਪੁੱਤਰ ਗੁਰਮੀਤ ਸਿੰਘ ਵਾਸੀ ਲਹਿਰਾ ਮੁਹੱਬਤ ਜੋ ਕਿ ਬੀਤੀ ਦੇਰ ਰਾਤ ਲਾਲ ਸਿੰਘ ਬਸਤੀ ਵਿਖੇ ਇਕ ਵਿਆਹ ਸਮਾਗਮ 'ਚ ਸ਼ਾਮਲ ਹੋਣ ਉਪਰੰਤ ਘਰ ਵਾਪਸ ਪਰਤ ਰਿਹਾ ਸੀ ਕਿ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਸ ਦੀ ਹੱਤਿਆ ਕਰ ਦਿੱਤੀ।

ਇਸ ਦੀ ਸੂਹ ਲਗਦਿਆਂ ਹੀ ਵਾਰਿਸਾਂ ਨੇ ਪੁਲਸ ਨੂੰ ਸੂਚਿਤ ਕੀਤਾ ਅਤੇ ਪੁਲਸ ਨੇ ਘਟਨਾ ਸਥਾਨ ਦਾ ਦੌਰਾ ਕੀਤਾ ਅਤੇ ਕੁੱਤਿਆਂ ਦੀ ਭਾਲ ਨਾਲ ਘਟਨਾ ਦੀ ਅਸਲੀਅਤ ਤੱਕ ਪਹੁੰਚਣ ਦਾ ਯਤਨ ਕੀਤਾ। ਐੱਸ. ਪੀ. ਸੁਰਿੰਦਰਪਾਲ ਸਿੰਘ, ਡੀ. ਐੱਸ. ਪੀ. ਇਕਬਾਲ ਚੰਦ ਅਤੇ ਐੱਸ. ਐੱਚ. ਓ. ਨਥਾਣਾ ਰਾਜਿੰਦਰ ਕੁਮਾਰ ਨੇ ਵੀ ਘਟਨਾ ਸਥਾਨ ਦਾ ਦੌਰਾ ਕੀਤਾ। ਪੁਲਸ ਨੇ ਮ੍ਰਿਤਕ ਦੇ ਪਿਤਾ ਗੁਰਮੀਤ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਮੁਕੱਦਮਾ ਦਰਜ ਕਰ ਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ। ਮ੍ਰਿਤਕ ਆਪਣੇ ਪਿੱਛੇ ਮਾਂ-ਬਾਪ ਤੋਂ ਇਲਾਵਾ ਵਿਧਵਾ ਅਤੇ ਬੱਚੀ ਛੱਡ ਗਿਆ ਹੈ।


author

cherry

Content Editor

Related News