ਤੇਂਦੂਏ ਦਾ ਕਹਿਰ, 2 ਪਸ਼ੂਆਂ ਨੂੰ ਉਤਾਰਿਆ ਮੌਤ ਦੇ ਘਾਟ
Tuesday, Jun 21, 2022 - 07:59 PM (IST)
ਫਤਿਹਗੜ੍ਹ ਸਾਹਿਬ (ਬਿਪਨ ਭਾਰਦਵਾਜ) : ਸਰਹਿੰਦ ਦੇ ਰਿਹਾਇਸ਼ੀ ਇਲਾਕੇ 'ਚ ਤੇਂਦੂਆ ਆਉਣ ਨਾਲ ਦਹਿਸ਼ਤ ਫੈਲੀ ਹੋਈ ਹੈ। ਇਸ ਤੇਂਦੂਏ ਨੇ 2 ਪਸ਼ੂਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਤੇ ਇਕ ਪਸ਼ੂ ਨੂੰ ਜ਼ਖਮੀ ਕਰ ਦਿੱਤਾ ਹੈ। ਸਰਹਿੰਦ ਦੀ ਗ੍ਰੀਨ ਐਵੀਨਿਊ 'ਚ ਰਹਿਣ ਵਾਲੇ ਕਰਨੈਲ ਸਿੰਘ ਨੇ ਦੱਸਿਆ ਕਿ ਮੰਗਲਵਾਰ ਸਵੇਰੇ ਉਹ ਰੋਜ਼ਾਨਾ ਦੀ ਤਰ੍ਹਾਂ 4 ਵਜੇ ਦੇ ਕਰੀਬ ਪਸ਼ੂਆਂ ਨੂੰ ਚਾਰਾ ਪਾਉਣ ਲਈ ਗਿਆ ਸੀ, ਜਦੋਂ ਪਸ਼ੂਆਂ ਦੇ ਕਮਰੇ 'ਚ ਗਿਆ ਤਾਂ ਉਸ ਦਾ ਇਕ ਪਸ਼ੂ ਮਰਿਆ ਪਿਆ ਸੀ ਤੇ 2 ਪਸ਼ੂ ਬੁਰੀ ਤਰ੍ਹਾਂ ਜ਼ਖਮੀ ਹੋਏ ਪਏ ਸਨ। ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ ਅਤੇ ਜ਼ਖਮੀ ਪਸ਼ੂਆਂ ਦੇ ਇਲਾਜ ਲਈ ਵੈਟਰਨਰੀ ਡਾਕਟਰ ਨੂੰ ਬੁਲਾਇਆ ਗਿਆ।
ਇਹ ਵੀ ਪੜ੍ਹੋ : ਛੱਤੀਸਗੜ੍ਹ: ਨੌਪਾੜਾ 'ਚ CRPF ਦੀ ROP ਪਾਰਟੀ 'ਤੇ ਨਕਸਲੀ ਹਮਲਾ, 3 ਜਵਾਨ ਸ਼ਹੀਦ
ਡਾ. ਜਤਿੰਦਰ ਕੁਮਾਰ ਨੇ ਦੱਸਿਆ ਕਿ ਜਦੋਂ ਉਹ ਉਕਤ ਕਿਸਾਨ ਦੇ ਘਰ ਪਹੁੰਚੇ ਤਾਂ ਦੇਖਿਆ ਕਿ ਇਕ ਪਸ਼ੂ ਮਰਿਆ ਪਿਆ ਸੀ ਅਤੇ 2 ਬੁਰੀ ਤਰ੍ਹਾਂ ਜ਼ਖਮੀ ਸਨ। ਇਕ ਪਸ਼ੂ ਦਾ ਇਲਾਜ ਕਰਦੇ ਸਮੇਂ ਉਸ ਦੀ ਵੀ ਮੌਤ ਹੋ ਗਈ, ਜਦਕਿ ਇਕ ਗਰਭਵਤੀ ਮੱਝ ਦਾ ਇਲਾਜ ਕੀਤਾ ਜਾ ਰਿਹਾ ਹੈ, ਜੋ ਕਿ ਠੀਕ ਹੈ। ਡਾਕਟਰ ਨੇ ਦੱਸਿਆ ਕਿ ਮੁੱਢਲੀ ਜਾਂਚ 'ਚ ਜਿਸ ਤਰ੍ਹਾਂ ਪਸ਼ੂਆਂ 'ਤੇ ਹਮਲਾ ਕੀਤਾ ਗਿਆ ਹੈ, ਉਸ ਤੋਂ ਲੱਗਦਾ ਹੈ ਕਿ ਇਹ ਹਮਲਾ ਰਾਤ ਸਮੇਂ ਕਿਸੇ ਤੇਂਦੂਏ ਨੇ ਕੀਤਾ ਹੈ।
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ