ਨਗਰ ਨਿਗਮ ਅਧਿਕਾਰੀਆਂ ਦੇ ਗਲੇ ਦੀ ਹੱਡੀ ਬਣੇ ਘੱਟ ਲੈੱਸ ਵਾਲੇ ਟੈਂਡਰ

10/30/2023 2:40:57 PM

ਲੁਧਿਆਣਾ (ਹਿਤੇਸ਼) : ਹਲਕਾਵਾਰ ਵਿਕਾਸ ਕਾਰਜਾਂ ਲਈ ਠੇਕੇਦਾਰਾਂ ਵੱਲੋਂ ਪਾਏ ਗਏ ਘੱਟ ਲੈੱਸ ਵਾਲੇ ਟੈਂਡਰ ਨਗਰ ਨਿਗਮ ਅਧਿਕਾਰੀਆਂ ਦੇ ਗਲੇ ਦੀ ਹੱਡੀ ਬਣ ਗਏ ਹਨ। ਠੇਕੇਦਾਰਾਂ ਵੱਲੋਂ ਪਿਛਲੇ ਦਿਨੀਂ ਪ੍ਰੀਮਿਕਸ ਦੀਆਂ ਸੜਕਾਂ ਬਣਾਉਣ ਦੇ ਟੈਂਡਰਾਂ ਦਾ ਬਾਈਕਾਟ ਕੀਤਾ ਗਿਆ ਸੀ, ਜਿਸ ਲਈ ਉਨ੍ਹਾਂ ਵੱਲੋਂ ਪੈਡਿੰਗ ਬਿੱਲਾਂ ਦੀ ਪੇਮੈਂਟ ਰਿਲੀਜ਼ ਨਾ ਹੋਣ ਦਾ ਹਵਾਲਾ ਦਿੱਤਾ ਗਿਆ। ਇਸ ਨਾਲ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਪ੍ਰੀਮਿਕਸ ਦੀਆਂ ਸੜਕਾਂ ਬਣਾਉਣ ਦੇ ਟਾਰਗੈੱਟ ’ਤੇ ਅਸਰ ਪੈਣ ਦੇ ਮੱਦੇਨਜ਼ਰ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਐਡੀਸ਼ਨਲ ਕਮਿਸ਼ਨਰ ਅਤੇ ਹੋਰ ਨਗਰ ਨਿਗਮ ਅਧਿਕਾਰੀਆਂ ਦੀ ਮੌਜੂਦਗੀ ’ਚ ਠੇਕੇਦਾਰਾਂ ਦੇ ਨਾਲ ਮੀਟਿੰਗ ਕੀਤੀ ਗਈ।

ਇਸ ਦੇ ਕਾਰਨ ਠੇਕੇਦਾਰਾਂ ਵੱਲੋਂ ਦੂਜੇ ਪੜਾਅ ’ਚ ਪ੍ਰੀਮਿਕਸ ਦੀਆਂ ਸੜਕਾਂ ਬਣਾਉਣ ਦੇ ਟੈਂਡਰ ’ਚ ਹਿੱਸਾ ਲੈ ਲਿਆ ਗਿਆ ਹੈ ਪਰ ਹੁਣ ਇਨ੍ਹਾਂ ਟੈਂਡਰਾਂ ਦੇ ਵਰਕ ਆਰਡਰ ਜਾਰੀ ਕਰਨ ਨੂੰ ਲੈ ਕੇ ਪੇਚ ਫਸ ਗਿਆ ਹੈ ਕਿਉਂਕਿ ਠੇਕੇਦਾਰਾਂ ਵੱਲੋਂ ਆਪਸ ’ਚ ਪੂਲ ਕਰ ਕੇ ਪ੍ਰੀਮਿਕਸ ਦੀਆਂ ਸੜਕਾਂ ਬਣਾਉਣ ਦਾ ਟੈਂਡਰਾਂ ’ਚ ਸਿਰਫ 1.5 ਫੀਸਦੀ ਤੱਕ ਲੈੱਸ ਪਾਇਆ ਗਿਆ ਹੈ, ਜਦਕਿ ਇਸ ਕੈਟਾਗਿਰੀ ਦੇ ਵਿਕਾਸ ਕਾਰਜ ਪਹਿਲਾਂ 25 ਫੀਸਦੀ ਤੱਕ ਲੈੱਸ ’ਤੇ ਚੱਲ ਰਹੇ ਹਨ, ਜਿਸ ਕਾਰਨ ਲੈੱਸ ਵਾਲੇ ਟੈਂਡਰਾਂ ’ਤੇ ਵਰਕ ਆਰਡਰ ਜਾਰੀ ਕਰਨ ਲਈ ਪਹਿਲਾਂ ਨਗਰ ਨਿਗਮ ਪ੍ਰਸ਼ਾਸਨ ਨੂੰ ਸਰਕਾਰ ਦੀ ਮਨਜ਼ੂਰੀ ਲੈਣੀ ਹੋਵੇਗੀ।

ਇਹ ਵੀ ਪੜ੍ਹੋ : ਸ਼ਰਾਬ ਕਾਰਨ ਹਰ ਸਾਲ ਹੁੰਦੀਆਂ ਨੇ 30 ਲੱਖ ਮੌਤਾਂ,ਫਿਰ ਵੀ ਨਹੀਂ ਛੱਡਦੇ ਲੋਕ, ਜਾਣੋ ਕਿਵੇਂ ਪੈਂਦੀ ਹੈ ਆਦਤ    

ਜਾਣਕਾਰੀ ਮੁਤਾਬਕ ਘੱਟ ਲੈੱਸ ਵਾਲੇ ਟੈਂਡਰਾਂ ਦੇ ਮੁੱਦੇ ’ਤੇ ਪਿਛਲੇ ਦਿਨੀਂ ਕਮਿਸ਼ਨਰ ਦੀ ਅਗਵਾਈ ’ਚ ਹੋਈ ਟੈਕਨੀਕਲ ਕਮੇਟੀ ਦੀ ਬੈਠਕ ਦੌਰਾਨ ਚਰਚਾ ਕੀਤੀ ਗਈ, ਕਿਉਂਕਿ ਸਰਕਾਰ ਵੱਲੋਂ ਜਾਰੀ ਆਰਡਰ ਮੁਤਾਬਕ ਵਿਕਾਸ ਕਾਰਜਾਂ ਦੇ ਟੈਂਡਰ ਵਿਚ ਘੱਟ ਲੈੱਸ ਆਉਣ ਦੀ ਹਾਲਤ ’ਚ ਰੇਟ, ਤੁਲਨਾਤਮਕ ਅਤੇ ਵਾਜ਼ਿਬ ਹੋਣ ਨੂੰ ਲੈ ਕੇ ਬੀ.ਐਂਡ ਆਰ. ਬ੍ਰਾਂਚ ਦੇ ਅਧਿਕਾਰੀਆਂ ਦੀ ਜ਼ਿੰਮੇਵਾਰੀ ਫਿਕਸ ਕੀਤੀ ਗਈ ਹੈ ਉੱਪਰੋਂ ਸਰਕਾਰ ਅਤੇ ਵਿਧਾਇਕਾਂ ਵੱਲੋਂ ਸਰਦੀ ਦਾ ਮੌਸਮ ਸ਼ੁਰੂ ਹੋਣ ਤੋਂ ਪਹਿਲਾਂ ਪ੍ਰੀਮਿਕਸ ਦੀਆਂ ਸੜਕਾਂ ਬਣਾਉਣ ਦਾ ਕੰਮ ਸ਼ੁਰੂ ਕਰਵਾਉਣ ਦਾ ਦਬਾਅ ਬਣਾਇਆ ਜਾ ਰਿਹਾ ਹੈ।

ਇਸ ਦੇ ਮੱਦੇਨਜ਼ਰ ਵਿਕਾਸ ਕਾਰਜਾਂ ਲਈ ਘੱਟ ਤੋਂ ਘੱਟ ਲੈੱਸ ਫਿਕਸ ਕਰਨ ਨੂੰ ਲੈ ਕੇ ਐੱਫ.ਐਂਡ ਸੀ.ਸੀ. ਵੱਲੋਂ ਕੀਤਾ ਗਿਆ ਫੈਸਲਾ ਲਾਗੂ ਕਰਨ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ, ਜਿਸ ਦੇ ਤਹਿਤ ਬੀ.ਐਂਡ ਆਰ. ਬ੍ਰਾਂਚ ਦੇ ਅਧਿਕਾਰੀਆਂ ਵੱਲੋਂ ਠੇਕੇਦਾਰਾਂ ਨੂੰ ਲੈੱਸ ਵਧਾਉਣ ਦੀ ਲੈਟਰ ਭੇਜੀ ਗਈ ਹੈ।

ਇਹ ਵੀ ਪੜ੍ਹੋ : ਟਰਾਂਸਪੋਰਟ ਨਗਰ ’ਚ ਟਰੱਕ ’ਚੋਂ ਕੈਮੀਕਲ ਡੁੱਲ੍ਹਿਆ, ਲੋਕਾਂ ਨੂੰ ਹੋਣ ਲੱਗੀ ਅੱਖਾਂ ’ਚ ਜਲਣ ਤੇ ਸਾਹ ਲੈਣ ’ਚ ਦਿੱਕਤ

‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Anuradha

Content Editor

Related News