ਆਸਮਾਨੀ ਬਿਜਲੀ ਡਿੱਗਣ ਨਾਲ ਬੀ.ਐੱਸ.ਐੱਫ. ਦੇ 1 ਜਵਾਨ ਦੀ ਮੌਤ, ਦੂਜਾ ਗੰਭੀਰ ਜ਼ਖਮੀ

05/24/2022 1:47:48 PM

ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਸੈਕਟਰ ’ਚ ਬੀਤੀ ਰਾਤ ਬਿਜਲੀ ਡਿੱਗਣ ਨਾਲ ਬੀ.ਐੱਸ.ਐੱਫ. ਦੇ ਇਕ ਜਵਾਨ ਦੀ ਮੌਤ ਹੋ ਗਈ ਜਦਕਿ ਇਕ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ, ਜਿਸ ਨੂੰ ਹਸਪਤਾਲ ’ਚ ਦਾਖਲ ਕਰਵਾਇਆ ਗਿਆ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬੀ.ਐੱਸ.ਐੱਫ. ਦੀ 136 ਬਟਾਲੀਅਨ ਦੇ ਜਵਾਨ ਜਦੋਂ ਰੋਜ਼ਾਨਾ ਦੀ ਤਰ੍ਹਾਂ ਸਰਹੱਦ ’ਤੇ ਡਿਊਟੀ ਦੇ ਰਹੇ ਸੀ ਤਾਂ ਅਚਾਨਕ ਉਨ੍ਹਾਂ ’ਤੇ ਆਸਮਾਨੀ ਬਿਜਲੀ ਡਿੱਗ ਗਈ, ਜਿਸ ’ਚ ਏ.ਐੱਸ.ਆਈ. ਰਵਿੰਦਰ ਕੁਮਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਹਵਲਦਾਰ ਰਾਮ ਸਵਰੂਪ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ।

ਇਹ ਵੀ ਪੜ੍ਹੋ : ਸੰਗਰੂਰ ਤੋਂ ਲੋਕ ਸਭਾ ਦੀ ਜ਼ਿਮਨੀ ਚੋਣ ਲੜਨਗੇ ਸਿਮਰਨਜੀਤ ਸਿੰਘ ਮਾਨ

ਜਾਣਕਾਰੀ ਮੁਤਾਬਕ ਮ੍ਰਿਤਕ ਜਵਾਨ ਯੂ.ਪੀ. ਦਾ ਰਹਿਣ ਵਾਲਾ ਸੀ। ਸਿਵਿਲ ਹਸਪਤਾਲ ਫਿਰੋਜ਼ਪੁਰ ਦੇ ਡਾਕਟਰ ਮਨਪ੍ਰੀਤ ਨੇ ਦੱਸਿਆ ਕਿ ਬੀ.ਐੱਸ.ਐੱਫ. ਦੇ ਜਵਾਨ ਰਵਿੰਦਰ ਕੁਮਾਰ ਦੀ ਮੌਤ ਦਾ ਕਾਰਨ ਇਲੈਕਟ੍ਰਾਨਿਕ ਬਰਨ ਲੱਗਦਾ ਹੈ। ਮ੍ਰਿਤਕ ਜਵਾਨ ਦਾ ਮ੍ਰਿਤਕ ਦੇਹ ਸਿਵਿਲ ਹਸਪਤਾਲ ਫਿਰੋਜ਼ਪੁਰ ’ਚ ਪੋਸਟਮਾਰਟਮ ਲਈ ਰੱਖਿਆ ਗਿਆ ਹੈ ਅਤੇ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਮੌਤ ਦੇ ਕਾਰਨ ਦੀ ਪੁਸ਼ਟੀ ਹੋ ਸਕੇਗੀ।

ਇਹ ਵੀ ਪੜ੍ਹੋ : ਜਥੇਦਾਰ ਹਰਪ੍ਰੀਤ ਸਿੰਘ ਦੇ ਹਥਿਆਰਾਂ ਵਾਲੇ ਬਿਆਨ ’ਤੇ CM ਮਾਨ ਦੀ ਪ੍ਰਤੀਕਿਰਿਆ ਆਈ ਸਾਹਮਣੇ


Meenakshi

News Editor

Related News