ਇਕ ਘਰ ਚੋਂ 156 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ, ਦੋ ਵਿਰੁੱਧ ਮਾਮਲਾ ਦਰਜ

Sunday, Aug 23, 2026 - 06:31 PM (IST)

ਇਕ ਘਰ ਚੋਂ 156 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ, ਦੋ ਵਿਰੁੱਧ ਮਾਮਲਾ ਦਰਜ

ਭਵਾਨੀਗੜ੍ਹ (ਕਾਂਸਲ): ਸਥਾਨਕ ਪੁਲਸ ਅਤੇ ਐਕਸਾਈਜ਼ ਵਿਭਾਗ ਦੀ ਸਾਂਝੀ ਟੀਮ ਵੱਲੋਂ ਸਥਾਨਕ ਸ਼ਹਿਰ ਦੀ ਚਹਿਲਾਂ ਪੱਤੀ ਵਿਖੇ ਇਕ ਘਰ 'ਚੋਂ 156 ਬੋਤਲਾਂ ਚੰਡੀਗੜ੍ਹ ਮਾਰਕਾ ਨਜਾਇਜ਼ ਸ਼ਰਾਬ ਬਰਾਮਦ ਕਰਕੇ ਦੋ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਕਸਾਈਜ਼ ਵਿਭਾਗ ਦੇ ਸਰਕਲ ਭਵਾਨੀਗੜ੍ਹ ਦੀ ਇੰਸਪੈਕਟਰ ਮੈਡਮ ਨੀਲਮ ਚੋਪੜਾ ਨੇ ਦੱਸਿਆ ਕਿ ਉਹਨਾਂ ਨੂੰ ਮੁੱਖਬਰ ਖਾਸ ਨੇ ਸੂਚਨਾ ਦਿੱਤੀ ਕਿ ਪ੍ਰਗਟ ਸਿੰਘ ਪੁੱਤਰ ਅਮਰਜੀਤ ਸਿੰਘ ਅਤੇ ਹਰਵਿੰਦਰ ਸਿੰਘ ਪੁੱਤਰ ਕਿਰਪਾਲ ਸਿੰਘ ਵਾਸੀਆਨ ਚਹਿਲਾਂ ਪਤੀ ਭਵਾਨੀਗੜ੍ਹ ਬਿਨਾਂ ਪਰਮਿਟ ਤੋਂ ਚੰਡੀਗੜ੍ਹ ਤੋਂ ਸ਼ਰਾਬ ਲਿਆ ਕੇ ਵੇਚਣ ਦਾ ਗੋਰਖ ਧੰਦਾ ਕਰਦੇ ਹਨ ਜੋ ਅੱਜ ਵੀ ਸ਼ਰਾਬ ਵੇਚਣ ਦੀ ਤਾਂਗ ਵਿੱਚ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਤੁਰੰਤ ਆਪਣੀ ਟੀਮ ਸਮੇਤ ਮੁਖਬਰ ਖਾਸ ਵੱਲੋਂ ਦਿੱਤੀ ਗਈ ਸੂਚਨਾ ਦੇ ਅਧਾਰ 'ਤੇ ਚਹਿਲਾਂ ਪੱਤੀ ਵਿਖੇ ਇਕ ਘਰ ਵਿਚ ਰੇਡ ਕੀਤੀ ਤੇ ਇੱਥੇ ਪਸ਼ੂਆਂ ਦੇ ਰੱਖ ਰਖਾਵ ਲਈ ਬਣਾਏ ਗਏ ਇਕ ਕਮਰੇ ਵਿਚੋਂ ਚੰਡੀਗੜ੍ਹ ਮਾਰਕਾ 156 ਬੋਤਲਾਂ ਠੇਕਾ ਸ਼ਰਾਬ ਦੇਸੀ ਦੀਆਂ ਬਰਾਮਦ ਕੀਤੀਆਂ। 

ਉਨ੍ਹਾਂ ਦੱਸਿਆ ਕਿ ਰੇਡ ਦਾ ਪਤਾ ਚੱਲਦਿਆਂ ਹੀ ਨਜਾਇਜ਼ ਸ਼ਰਾਬ ਵੇਚਣ ਦਾ ਗੋਰਖ ਧੰਦਾ ਕਰਨ ਵਾਲੇ ਉਕਤ ਵਿਅਕਤੀ ਮੌਕੇ ਤੋਂ ਫਰਾਰ ਹੋ ਗਏ। ਉਨ੍ਹਾਂ ਤੁਰੰਤ ਇਸ ਦੀ ਸੂਚਨਾ ਸਥਾਨਕ ਪੁਲਸ ਨੂੰ ਦਿੱਤੀ ਤੇ ਮੌਕੇ 'ਤੇ ਆਪਣੀ ਪੁਲਸ ਪਾਰਟੀ ਸਮੇਤ ਪਹੁੰਚੇ ਸਹਾਇਕ ਸਾਹਿਬ ਇੰਸਪੈਕਟਰ ਸੁਖਦੇਵ ਸਿੰਘ ਨੇ ਸ਼ਰਾਬ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਪ੍ਰਗਟ ਸਿੰਘ ਪੁੱਤਰ ਅਮਰਜੀਤ ਸਿੰਘ ਅਤੇ ਹਰਵਿੰਦਰ ਸਿੰਘ ਪੁੱਤਰ ਕਿਰਪਾਲ ਸਿੰਘ ਦੋਵੇਂ ਵਾਸੀਆਨ ਚਹਿਲਾਂ ਪਤੀ ਭਵਾਨੀਗੜ੍ਹ ਵਿਰੁੱਧ ਐਕਸਾਈਜ਼ ਐਕਟ ਦੀ ਧਾਰਾ ਅਧੀਨ ਮਾਮਲਾ ਦਰਜ ਕਰਕੇ ਇਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। 


author

Anmol Tagra

Content Editor

Related News