SGPC ਚੋਣਾਂ ਲਈ ਜਾਰੀ ਹੋਈ ਪਛਾਣ ਪੱਤਰਾਂ ਦੀ ਸੂਚੀ ਅਤੇ ਰਜਿਸਟ੍ਰੇਸ਼ਨ ਦੀ ਤਾਰੀਖ਼

11/02/2023 3:49:18 PM

ਮੋਗਾ (ਗੋਪੀ ਰਾਊਕੇ) : ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਐੱਸ.ਜੀ.ਪੀ.ਸੀ. ਚੋਣਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮਿਸ਼ਨਰ ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਸਿੱਖ ਗੁਰਦੁਆਰਾ ਬੋਰਡ ਚੋਣ ਨਿਯਮਾਂਵਲੀ 1959 ਅਧੀਨ ਗੁਰਦੁਆਰਾ ਵੋਟਾਂ ਦੀ ਰਜਿਸਟ੍ਰੇਸ਼ਨ ਦਾ ਕੰਮ 21 ਅਕਤੂਬਰ ਤੋਂ ਸ਼ੁਰੂ ਹੋ ਚੁੱਕਾ ਹੈ ਅਤੇ ਇਹ 15 ਨਵੰਬਰ ਤੱਕ ਜਾਰੀ ਰਹੇਗਾ।

ਉਨ੍ਹਾਂ ਦੱਸਿਆ ਕਿ ਵੋਟਰ ਵੱਲੋਂ ਰਜਿਸਟ੍ਰੇਸ਼ਨ ਸਮੇਂ ਆਪਣੀ ਪਹਿਚਾਣ ਲਈ ਆਧਾਰ ਕਾਰਡ, ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਵੋਟਰ ਸ਼ਨਾਖਤੀ ਕਾਰਡ, ਭਾਰਤੀ ਪਾਸਪੋਰਟ, ਡਰਾਈਵਿੰਗ ਲਾਈਸੈਸ, ਸੈਂਟਰਲ ਸਟੇਟ ਗੌਰਮੈਂਟ/ਪੀ.ਐੱਸ.ਯੂ. ਪਬਲਿਕ ਲਿਮਿਟਿਡ ਕੰਪਨੀ ਵੱਲੋਂ ਜਾਰੀ ਕੀਤੇ ਫੋਟੋ ਲੱਗਿਆ ਸਰਵਿਸ ਸ਼ਨਾਖਤੀ ਕਾਰਡ, ਬੈਂਕ/ਡਾਕਖਾਨੇ ਵੱਲੋਂ ਜਾਰੀ ਕੀਤੇ ਫੋਟੋ ਲੱਗੀ ਪਾਸਬੁੱਕ, ਪੈਨ ਕਾਰਡ, ਸਮਾਰਟ ਕਾਰਡ ਜੋ ਐੱਨ.ਪੀ.ਆਰ. ਅਧੀਨ ਆਰ.ਜੀ.ਆਈ. ਵੱਲੋਂ ਜਾਰੀ ਹੋਇਆ ਹੋਵੇ, ਮਗਨਰੇਗਾ ਜੌਬ ਕਾਰਡ, ਹੈਲਥ ਇੰਸ਼ੋਰੈਂਸ ਸਮਾਰਟ ਕਾਰਡ (ਲੇਬਰ ਮੰਤਰਾਲੇ ਦੀ ਸਕੀਮ ਅਧੀਨ ਜਾਰੀ), ਸਰਕਾਰੀ ਪੈਨਸ਼ਨ ਦਸਤਾਵੇਜ਼ ਜਿਸ ਤੋਂ ਫੋਟੋ ਲੱਗੀ ਹੋਵੇ, ਐੱਮ.ਪੀ., ਐੱਮ.ਐੱਲ.ਏ./ਐੱਮ.ਐੱਲ.ਸੀ. ਨੂੰ ਜਾਰੀ ਸਰਕਾਰੀ ਸ਼ਨਾਖਤੀ ਕਾਰਡ, ਫਾਰਮ ਦੇ ਨਾਲ ਬਿਨੈਕਾਰ ਵੱਲੋਂ ਰੰਗਦਾਰ ਤਾਜਾ ਸੈਲਫ਼ ਅਟੈਸਟਡ ਫੋਟੋ ਲਗਾਈ ਜਾਵੇ, ਵੋਟਰ ਰਜਿਸਟ੍ਰੇਸ਼ਨ ਲਈ ਵੋਟਰ ਦੀ ਉਮਰ ਮਿਤੀ 21.10.2023 ਨੂੰ 21 ਸਾਲ ਪੂਰੀ ਹੋਣੀ ਚਾਹੀਦੀ ਹੈ, ਵੋਟਰ ਰਜਿਸਟ੍ਰੇਸ਼ਨ ਲਈ ਦਰਖਾਸਤ ਨਿਰਧਾਰਤ ਸੋਧਿਆ ਫਾਰਮ ਨੰ. 3 (1) (ਕੇਸਾਧਾਰੀ ਸਿੱਖ ਲਈ ) ਵਿਚ ਹੀ ਪ੍ਰਾਪਤ ਕੀਤੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਸੋਧੇ ਹੋਏ ਫਾਰਮ ਅਨੁਸਾਰ ਅੰਤ ਵਿਚ ਦਿੱਤੀ ਹੋਈ ਸਵੈ-ਘੋਸ਼ਣਾ ਲਾਜਮੀ ਦਰਜ ਹੋਵੇ, ਇਹ ਫਾਰਮ ਵੈੱਬਸਾਈਟ ’ਤੇ ਉਪਲੱਬਧ ਹੈ।

ਇਹ ਵੀ ਪੜ੍ਹੋ : ਜਣੇਪੇ ਸਮੇਂ ਨਵਜੰਮੇ ਬੱਚੇ ਦੀ ਟੁੱਟੀ ਲੱਤ, ਪਰਿਵਾਰਕ ਮੈਂਬਰ ਬੋਲੇ- ਡਾਕਟਰ ਦੀ ਲਾਪ੍ਰਵਾਹੀ

ਵੋਟ ਬਣਾਉਣ ਲਈ ਫਾਰਮ ਨੰ.-1, ਕੇਸਾਧਾਰੀ ਸਿੱਖ ਲਈ ਭਰਿਆ ਜਾਵੇਗਾ ਅਤੇ 5 ਦਸੰਬਰ ਨੂੰ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਵੋਟ ਬਣਵਾਉਣ ਲਈ ਵੋਟਰ ਦੀ ਉਮਰ 21 ਸਾਲ ਤੋਂ ਘੱਟ ਨਹੀਂ ਹੋਣੀ ਚਾਹੀਦੀ। ਉਨ੍ਹਾਂ ਦੱਸਿਆ ਕਿ 21 ਸਾਲ ਜਾਂ ਇਸ ਤੋਂ ਵੱਧ ਉਮਰ ਦਾ ਕੇਸਾਧਾਰੀ ਸਿੱਖ ਜੋ ਕਿ ਆਪਣੀ ਦਾੜ੍ਹੀ ਜਾਂ ਕੇਸਾਂ ਨੂੰ ਕੱਟਦਾ ਨਾ ਹੋਵੇ ਅਤੇ ਫਾਰਮ ਵਿਚ ਦਰਜ ਨਿਯਮਾਂ ਦੀ ਪਾਲਣਾ ਕਰਦਾ ਹੋਣਾ ਚਾਹੀਦਾ ਹੈ। 
ਉਨ੍ਹਾਂ ਕਿਹਾ ਕਿ ਬਿਨੈਕਾਰ ਵੱਲੋਂ ਆਪਣਾ ਫਾਰਮ ਨਿੱਜੀ ਤੌਰ ’ਤੇ ਜਮ੍ਹਾ ਕਰਵਾਇਆ ਜਾਣਾ ਚਾਹੀਦਾ ਹੈ ਅਤੇ ਬੰਡਲਾਂ ਦੇ ਰੂਪ ਵਿਚ ਫਾਰਮ ਪ੍ਰਾਪਤ ਨਹੀਂ ਕੀਤੇ ਜਾਣਗੇ। ਇਸ ਤੋਂ ਇਲਾਵਾ ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਗੁਰਦੁਆਰਾ ਵੋਟਰ ਸੂਚੀ ਵਿਚ ਆਪਣਾ ਨਾਂ ਦਰਜ ਕਰਵਾਉਣ ਲਈ ਸਬੰਧਤ ਅਧਿਕਾਰੀ ਜਾਂ ਕਰਮਚਾਰੀ ਨੂੰ ਆਪਣਾ ਫਾਰਮ ਭਰ ਕੇ ਮਿੱਥੇ ਸਮੇਂ ਵਿਚ ਦਿੱਤਾ ਜਾਵੇ ਅਤੇ ਵੋਟਰ ਰਜਿਸਟ੍ਰੇਸ਼ਨ ਦੀ ਇਸ ਮੁਹਿੰਮ ਵਿਚ ਹਿੱਸਾ ਲੈ ਕੇ ਜ਼ਿਲਾ ਪ੍ਰਸ਼ਾਸਨ ਦੇ ਇਸ ਅਹਿਮ ਕੰਮ ਵਿਚ ਆਪਣੀ ਭਾਗੀਦਾਰੀ ਯਕੀਨੀ ਬਣਾਈ ਜਾਵੇ। 

ਇਹ ਵੀ ਪੜ੍ਹੋ: ਮਹਾ ਡਿਬੇਟ ਦੌਰਾਨ CM ਭਗਵੰਤ ਮਾਨ ਨੇ ਸੁਣਾਇਆ ਭ੍ਰਿਸ਼ਟ ਤਹਿਸੀਲਦਾਰ ਦਾ ਕਿੱਸਾ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿਚ ਪੈਂਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੋਣ ਹਲਕੇ ਧਰਮਕੋਟ ਲਈ ਉੱਪ ਮੰਡਲ ਮੈਜਿਸਟ੍ਰੇਟ ਧਰਮਕੋਟ ਨੂੰ ਰਿਵਾਈਜ਼ਿੰਗ ਅਥਾਰਟੀ ਅਫ਼ਸਰ ਨਿਯੁਕਤ ਕੀਤਾ ਹੈ ਅਤੇ ਉਨ੍ਹਾਂ ਨਾਲ ਤਹਿਸੀਲਦਾਰ ਧਰਮਕੋਟ ਨੂੰ ਲਗਾਇਆ ਗਿਆ ਹੈ। ਇਸੇ ਤਰ੍ਹਾਂ ਮੋਗਾ ਹਲਕੇ ਲਈ ਉੱਪ ਮੰਡਲ ਮੈਜਿਸਟ੍ਰੇਟ ਮੋਗਾ ਨੂੰ ਰਿਵਾਈਜ਼ਿੰਗ ਅਥਾਰਟੀ ਅਫ਼ਸਰ ਨਿਯੁਕਤ ਕੀਤਾ ਹੈ ਅਤੇ ਉਨ੍ਹਾਂ ਨਾਲ ਤਹਿਸੀਲਦਾਰ ਮੋਗਾ ਨੂੰ ਲਗਾਇਆ ਗਿਆ ਹੈ।
ਇਸ ਤੋਂ ਇਲਾਵਾ ਬੱਧਣੀ ਕਲਾਂ ਹਲਕੇ ਲਈ ਉੱਪ ਮੰਡਲ ਮੈਜਿਸਟ੍ਰੇਟ ਨਿਹਾਲ ਸਿੰਘ ਵਾਲਾ ਨੂੰ ਰਿਵਾਈਜ਼ਿੰਗ ਅਥਾਰਟੀ ਅਫ਼ਸਰ ਨਿਯੁਕਤ ਕੀਤਾ ਹੈ ਅਤੇ ਉਨ੍ਹਾਂ ਨਾਲ ਨਾਇਬ ਤਹਿਸੀਲਦਾਰ ਬੱਧਣੀ ਕਲਾਂ ਨੂੰ ਲਗਾਇਆ ਗਿਆ ਹੈ। ਨਿਹਾਲ ਸਿੰਘ ਵਾਲਾ ਹਲਕੇ ਲਈ ਉੱਪ ਮੰਡਲ ਮੈਜਿਸਟ੍ਰੇਟ ਨਿਹਾਲ ਸਿੰਘ ਵਾਲਾ ਨੂੰ ਰਿਵਾਈਜ਼ਿੰਗ ਅਥਾਰਟੀ ਅਫ਼ਸਰ ਨਿਯੁਕਤ ਕੀਤਾ ਹੈ ਅਤੇ ਉਨ੍ਹਾਂ ਨਾਲ ਤਹਿਸੀਲਦਾਰ ਨਿਹਾਲ ਸਿੰਘ ਵਾਲਾ ਨੂੰ ਲਗਾਇਆ ਗਿਆ ਹੈ।
ਇਸੇ ਤਰ੍ਹਾਂ ਬਾਘਾਪੁਰਾਣਾ ਹਲਕੇ ਲਈ ਉੱਪ ਮੰਡਲ ਮੈਜਿਸਟ੍ਰੇਟ ਬਾਘਾਪੁਰਾਣਾ ਨੂੰ ਰਿਵਾਈਜ਼ਿੰਗ ਅਥਾਰਟੀ ਅਫ਼ਸਰ ਨਿਯੁਕਤ ਕੀਤਾ ਹੈ ਅਤੇ ਉਨ੍ਹਾਂ ਨਾਲ ਤਹਿਸੀਲਦਾਰ ਬਾਘਾਪੁਰਾਣਾ ਨੂੰ ਲਗਾਇਆ ਗਿਆ ਹੈ। ਘੱਲ ਕਲਾਂ ਹਲਕੇ ਲਈ ਉੱਪ ਮੰਡਲ ਮੈਜਿਸਟ੍ਰੇਟ ਮੋਗਾ ਨੂੰ ਰਿਵਾਈਜ਼ਿੰਗ ਅਥਾਰਟੀ ਅਫ਼ਸਰ ਨਿਯੁਕਤ ਕੀਤਾ ਹੈ ਅਤੇ ਉਨ੍ਹਾਂ ਨਾਲ ਨਾਇਬ ਤਹਿਸੀਲਦਾਰ ਮੋਗਾ ਨੂੰ ਲਗਾਇਆ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਸਖ਼ਤ ਫ਼ੈਸਲਾ, ਟਰੈਕਟਰਾਂ ’ਤੇ ਸਟੰਟ ਕਰਨ ’ਤੇ ਲਗਾਈ ਪਾਬੰਦੀ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Anuradha

This news is Content Editor Anuradha