ਸੰਗਰੂਰ, ਬਰਨਾਲਾ ਅਤੇ ਵਿਧਾਨ ਸਭਾ ਹਲਕਾ ਮਾਲੇਰਕੋਟਲਾ ’ਚ 23 ਜੂਨ ਨੂੰ ਸਥਾਨਕ ਛੁੱਟੀ ਦਾ ਐਲਾਨ

06/17/2022 11:28:00 PM

ਚੰਡੀਗੜ੍ਹ (ਬਿਊਰੋ) : ਪੰਜਾਬ ਸਰਕਾਰ ਨੇ ਸੰਗਰੂਰ ਲੋਕ ਸਭਾ ਸੀਟ ਲਈ ਹੋ ਰਹੀ ਉੱਪ ਚੋਣ ਦੇ ਕਾਰਨ ਸੰਗਰੂਰ, ਬਰਨਾਲਾ ਅਤੇ ਜ਼ਿਲ੍ਹਾ ਮਾਲੇਰਕੋਟਲਾ ਦੇ 105-ਮਾਲੇਰਕੋਟਲਾ ਵਿਧਾਨ ਸਭਾ ਹਲਕੇ ’ਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ’ਚ 23 ਜੂਨ ਨੂੰ ਸਥਾਨਕ ਛੁੱਟੀ ਐਲਾਨ ਕੀਤੀ ਹੈ।
ਪੰਜਾਬ ਸਰਾਕਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ, ਜਿਸ ਦੇ ਅਨੁਸਾਰ ਜੇਕਰ ਕੋਈ ਸਰਕਾਰੀ ਅਧਿਕਾਰੀ/ਕਰਮਚਾਰੀ ਜ਼ਿਲ੍ਹਾ ਸੰਗਰੂਰ, ਬਰਨਾਲਾ ਅਤੇ ਜ਼ਿਲ੍ਹਾ ਮਾਲੇਰਕੋਟਲਾ ਦੇ 105-ਮਾਲੇਰਕੋਟਲਾ ਵਿਧਾਨ ਸਭਾ ਹਲਕੇ ਦਾ ਵੋਟਰ ਹੈ ਅਤੇ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ’ਚ ਕੰਮ ਕਰਦਾ ਹੈ ਤਾਂ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਬੰਧਤ ਅਥਾਰਟੀ ਤੋਂ ਮਿਤੀ 23 ਜੂਨ, 2022 (ਵੀਰਵਾਰ) ਦੀ ਵਿਸ਼ੇਸ਼ ਛੁੱਟੀ ਲੈ ਸਕਦਾ ਹੈ। ਇਹ ਛੁੱਟੀ ਅਧਿਕਾਰੀ/ਕਰਮਚਾਰੀਆਂ ਦੇ ਛੁੱਟੀਆਂ ਦੇ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।

ਇਸ ਦੇ ਨਾਲ ਹੀ ਜ਼ਿਲ੍ਹਾ ਸੰਗਰੂਰ, ਬਰਨਾਲਾ ਅਤੇ ਜ਼ਿਲ੍ਹਾ ਮਾਲੇਰਕੋਟਲਾ ਦੇ 105-ਮਾਲੇਰਕੋਟਲਾ ਵਿਧਾਨ ਸਭਾ ਹਲਕੇ ਵਿਚ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 135-ਬੀ ਦੀ ਉਪ ਧਾਰਾ 1 ਦੀ ਪ੍ਰੋਵੀਜਨ ਅਨੁਸਾਰ ਮਿਤੀ 23 ਜੂਨ, 2022 (ਵੀਰਵਾਰ) ਦੀ ਅਦਾਇਗੀ ਛੁੱਟੀ (ਕਿਸੇ ਕਾਰੋਬਾਰ, ਵਪਾਰ, ਉਦਯੋਗਿਕ ਇਕਾਈ ਜਾਂ ਕਿਸੇ ਹੋਰ ਅਦਾਰੇ ’ਚ ਕੰਮ ਕਰਨ ਵਾਲੇ ਸਾਰੇ ਵਿਅਕਤੀਆਂ ਦੇ ਸਬੰਧ ਵਿੱਚ) ਐਲਾਨ ਕੀਤੀ ਗਈ ਹੈ।   

Manoj

This news is Content Editor Manoj