ਤਾਲਾਬੰਦੀ ਦਾ ਪੂਰੇ ਦੇਸ਼ ’ਚ ਹੋਵੇਗਾ ਵਿਰੋਧ,  ਦੁਕਾਨਦਾਰ ਦੇਣ ਕਿਸਾਨਾਂ ਦਾ ਸਾਥ : ਹਰੀਸ਼ ਨੱਢਾ

05/07/2021 3:43:34 PM

ਮੰਡੀ ਲਾਧੂਕਾ (ਸੰਧੂ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਹਰੀਸ਼ ਨੱਢਾ ਨੇ ਪ੍ਰੈੱਸ ਨੂੰ ਜਾਰੀ ਬਿਆਨ ’ਚ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਪੂਰੇ ਦੇਸ਼ ’ਚ ਤਾਲਾਬੰਦੀ ਦਾ ਵਿਰੋਧ ਕੀਤਾ ਜਾਵੇਗਾ ਅਤੇ ਸਾਰੀਆਂ ਦੁਕਾਨਾਂ ਨੂੰ ਨਿਰਵਿਘਨ ਖੁੱਲ੍ਹਵਾਇਆ ਜਾਵੇਗਾ। ਇਸ ਸਬੰਧੀ ਸਮੁੱਚੇ ਵਪਾਰ ਮੰਡਲ ਨੂੰ ਸੱਦਾ ਦਿੱਤਾ ਜਾਂਦਾ ਹੈ ਕਿ ਉਹ ਕਿਸਾਨਾਂ ਦਾ ਸਾਥ ਦੇਣ ਅਤੇ ਤਾਲਾਬੰਦੀ ਦਾ ਵਿਰੋਧ ਕਰਨ ਕਿਉਂਕਿ ਅੱਜ ਤਾਲਾਬੰਦੀ ਦੇ ਚਲਦਿਆਂ ਦੁਕਾਨਦਾਰਾਂ ਅਤੇ ਵਪਾਰੀਆਂ ਨੂੰ ਆਪਣੀ ਰੋਟੀ ਦੇ ਲਾਲੇ ਪੈ ਰਹੇ ਹਨ ਅਤੇ ਸਰਕਾਰ ਆਪਣੀ ਨਾਕਾਮੀ ਨੂੰ ਛੁਪਾਉਣ ਲਈ ਤਾਲਾਬੰਦੀ ਵਰਗੇ ਫੈਸਲੇ ਕਰ ਰਹੀ ਹੈ।


ਉਨ੍ਹਾਂ ਕਿਹਾ ਕਿ ਸਰਕਾਰ ਨੂੰ ਤਾਲਾਬੰਦੀ ਤੋਂ ਪਹਿਲਾਂ ਆਮ ਦੁਕਾਨਦਾਰਾਂ, ਛੋਟੇ ਵਪਾਰੀਆਂ, ਮਜ਼ਦੂਰਾਂ ਲਈ ਆਰਥਿਕ ਪੱਖੋਂ ਮੱਦਦ ਦਾ ਐਲਾਨ ਕਰਨਾ ਚਾਹੀਦਾ ਸੀ ਪਰ ਸਰਕਾਰ ਸਿਰਫ ਤਾਲਾਬੰਦੀ ਦਾ ਐਲਾਨ ਕਰ ਕੇ ਲੋਕਾਂ ਨੂੰ ਰੱਬ ਆਸਰੇ ਛੱਡਣਾ ਚਾਹੁੰਦੀ ਹੈ।

Manoj

This news is Content Editor Manoj