ਲੋਕ ਇਨਸਾਫ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਮੰਗਲ ਸਿੰਘ ਸਾਥੀਆਂ ਸਮੇਤ ਭਾਜਪਾ ’ਚ ਹੋਏ ਸ਼ਾਮਲ

02/03/2022 3:39:16 PM

ਸੰਗਰੂਰ (ਦਲਜੀਤ ਸਿੰਘ ਬੇਦੀ, ਵਿਜੈ ਕੁਮਾਰ ਸਿੰਗਲਾ) : ਵਿਧਾਨ ਸਭਾ ਹਲਕਾ ਸੰਗਰੂਰ ਤੋਂ ਭਾਜਪਾ ਦੇ ਉਮੀਦਵਾਰ ਅਰਵਿੰਦ ਖੰਨਾ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦੋਂ ਲੋਕ ਇਨਸਾਫ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਕੌਂਸਲਰ ਮੰਗਲ ਸਿੰਘ ਨੇ ਆਪਣੇ ਸਾਥਿਆਂ ਸਮੇਤ ਭਾਜਪਾ ’ਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਪਾਰਟੀ ’ਚ ਸ਼ਾਮਲ ਹੋਣ ’ਤੇ ਸ਼੍ਰੀ ਖੰਨਾ ਨੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਪਾਰਟੀ ’ਚ ਬਣਦਾ ਮਾਨ ਸਨਮਾਨ ਦੇਣ ਦੀ ਗੱਲ ਆਖੀ।

ਇਹ ਵੀ ਪੜ੍ਹੋ : ਮੋਦੀ ਦੇ ਇਸ਼ਾਰਿਆਂ ’ਤੇ ਚੱਲ ਰਹੇ ਹਨ ਕੇਜਰੀਵਾਲ : ਰਵਨੀਤ ਬਿੱਟੂ

ਇਸ ਮੌਕੇ ਸੰਬੋਧਨ ਕਰਦਿਆਂ ਅਰਵਿੰਦ ਖੰਨਾ ਨੇ ਕਿਹਾ ਕਿ ਭਾਜਪਾ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਲੋਕ ਪਾਰਟੀ ਨਾਲ ਜੁੜ ਰਹੇ ਹਨ। ਜਿਸ ਨਾਲ ਉਨ੍ਹਾਂ ਦੇ ਚੋਣ ਪ੍ਰਚਾਰ ਨੂੰ ਵਧੀਆ ਹੁੰਗਾਰਾ ਮਿਲ ਰਿਹਾ ਹੈ। ਮੰਗਲ ਸਿੰਘ ਦੇ ਭਾਜਪਾ ਵਿਚ ਆਉਣ ਨਾਲ ਪਾਰਟੀ ਨੂੰ ਮਜਬੂਤੀ ਮਿਲੇਗੀ, ਕਿਉਕਿ ਪਾਰਟੀ ਨੂੰ ਅਜਿਹੇ ਇਮਾਨਦਾਰ ਅਤੇ ਸਾਫ ਛਵੀ ਵਾਲੇ ਲੋਕਾਂ ਦੀ ਜਰੂਰਤ ਹੈ। ਉਨ੍ਹਾਂ ਕਿਹਾ ਕਿ ਚੋਣ ਪ੍ਰਚਾਰ ਦੌਰਨ ਹਲਕਾ ਨਿਵਾਸੀਆਂ ਵੱਲੋਂ ਮਿਲ ਰਹੇ ਸਮਰਥਨ ਨਾਲ ਉਨ੍ਹਾਂ ਦੀ ਜਿੱਤ ਯਕੀਨੀ ਬਣ ਗਈ ਹੈ। ਚੋਣ ਪ੍ਰਚਾਰ ਦੌਰਾਨ ਲੋਕ ਆਪਣੀਆਂ ਸਮੱਸਿਆਵਾਂ ਦੱਸਦੇ ਹਨ, ਜਿਨਾਂ ਨੂੰ ਚੋਣ ਜਿੱਤਣ ਮਗਰੋਂ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਇੱਟਾਂ ਮਾਰ ਕੇ ਕੀਤਾ ਔਰਤ ਦਾ ਕਤਲ, 1 ਜ਼ਖਮੀਂ

ਉਨ੍ਹਾਂ ਕਿਹਾ ਕਿ ਹਲਕੇ ਦਾ ਉਨ੍ਹਾਂ ਵਿਕਾਸ ਨਹੀਂ ਹੋਇਆ ਜਿਨ੍ਹਾਂ ਹੋਣਾ ਚਾਹੀਦਾ ਸੀ ਪਰ ਉਹ ਦਾਅਵਾ ਕਰਦੇ ਹਨ ਕਿ ਜੇਕਰ ਹਲਕੇ ਦੇ ਲੋਕਾਂ ਨੇ ਉਨ੍ਹਾਂ ਨੂੰ ਇਕ ਮੌਕਾ ਦਿੱਤਾ ਤਾਂ ਉਹ ਹਲਕੇ ਦੀ ਨੁਹਾਰ ਬਦਲ ਦੇਣਗੇ ਅਤੇ ਸੰਗਰੂਰ ਨੂੰ ਪੰਜਾਬ ਦਾ ਨੰਬਰ ਇਕ ਜ਼ਿਲ੍ਹਾ ਬਣਾ ਦੇਣਗੇ।

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।

 


Anuradha

Content Editor

Related News