ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ’ਚ 14,411 ਲਾਇਸੈਂਸੀ ਹਥਿਆਰਾਂ ’ਚੋਂ 5305 ਹਥਿਆਰ ਹੋਏ ਜਮਾਂ
Friday, Apr 05, 2024 - 11:15 AM (IST)
ਫਾਜ਼ਿਲਕਾ (ਨਾਗਪਾਲ) - ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਪ੍ਰਕਿਰਿਆ ਅਮਨ-ਅਮਾਨ ਨਾਲ ਪੂਰੀ ਹੋਵੇ ਇਸ ਲਈ ਅਸਲਾ ਧਾਰਕਾਂ ਵਲੋਂ ਆਪਣੇ ਹਥਿਆਰ ਜਮਾਂ ਕਰਵਾਉਣ ਦੀ ਪ੍ਰਕਿਰਿਆ ਜਾਰੀ ਹੈ ਅਤੇ ਹੁਣ ਤੱਕ 5305 ਹਥਿਆਰ ਜਮਾਂ ਹੋ ਚੁੱਕੇ ਹਨ। ਇਹ ਜਾਣਕਾਰੀ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਜਨਰਲ ਰਾਕੇਸ਼ ਕੁਮਾਰ ਪੋਪਲੀ ਨੇ ਸਕਰੀਨਿੰਗ ਕਮੇਟੀ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਇਸ ਸਮੇਂ ਉਨ੍ਹਾਂ ਦੇ ਨਾਲ ਐੱਸ.ਪੀ. ਰਮਨੀਸ਼ ਚੌਧਰੀ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ - ਦਾਦੇ ਨੇ 1994 'ਚ ਖਰੀਦੇ ਸੀ SBI ਦੇ 500 ਰੁਪਏ ਦੇ ਸ਼ੇਅਰ, ਹੁਣ ਕੀਮਤ ਜਾਣ ਪੋਤੇ ਦੇ ਉੱਡ ਗਏ ਹੋਸ਼
ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਸਲਾ ਧਾਰਕਾਂ ਦੇ ਹਥਿਆਰ ਜਮਾਂ ਕਰਵਾਏ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਹਥਿਆਰ ਜਮਾਂ ਕਰਵਾਉਣ ਦੇ ਕੰਮ ਦੀ ਨਿਯਮਿਤ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜਿਥੇ ਕਿਤੇ ਕਿਸੇ ਦੀ ਕੋਈ ਵਿਸ਼ੇਸ਼ ਜ਼ਰੂਰਤ ਹੈ, ਉਥੇ ਜ਼ਿਲ੍ਹਾ ਪੱਧਰ ’ਤੇ ਗਠਿਤ ਸਕਰੀਨਿੰਗ ਕਮੇਟੀ ਵਲੋਂ ਸਮੀਖਿਆ ਕਰ ਕੇ ਹਥਿਆਰ ਜਮਾਂ ਕਰਵਾਉਣ ਜਾਂ ਨਾ ਕਰਵਾਉਣ ਬਾਬਤ ਫ਼ੈਸਲਾ ਲਿਆ ਜਾਂਦਾ ਹੈ।
ਇਹ ਵੀ ਪੜ੍ਹੋ - ਪਹਿਲੀ ਵਾਰ 70 ਹਜ਼ਾਰ ਰੁਪਏ ਦੇ ਨੇੜੇ ਪੁੱਜੀਆਂ ਸੋਨੇ ਦੀਆਂ ਕੀਮਤਾਂ, ਖਰੀਦਦਾਰ ਬਾਜ਼ਾਰ ਤੋਂ ਹੋਏ ਦੂਰ
ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ’ਚ 14,411 ਲਾਇਸੈਂਸੀ ਹਥਿਆਰ ਹਨ। ਜੇਕਰ ਸਕਰੀਨਿੰਗ ਕਮੇਟੀ ਦੀ ਆਗਿਆ ਲਏ ਬਿਨਾਂ ਕਿਸੇ ਨੇ ਹਥਿਆਰ ਜਮਾਂ ਨਾ ਕਰਵਾਇਆ ਤਾਂ ਅਜਿਹੇ ਲੋਕਾਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਲਾਇਸੈਂਸੀ ਹਥਿਆਰ ਜਮਾਂ ਕਰਵਾਉਣ ਦੀ ਆਖਰੀ ਮਿਤੀ 31 ਮਾਰਚ ਸੀ ਪਰ ਅਜੇ ਤੱਕ ਅੱਧੇ ਹਥਿਆਰ ਵੀ ਜਮਾਂ ਨਹੀਂ ਹੋਏ। ਇਸ ਸਮੇਂ ਐੱਸ.ਡੀ.ਐੱਮ. ਪੰਕਜ ਬਾਂਸਲ, ਤਹਿਸੀਲਦਾਰ ਸੁਖਦੇਵ ਸਿੰਘ, ਸਹਾਇਕ ਕਮਿਸ਼ਨਰ ਜਨਰਲ ਮਨਜੀਤ ਸਿੰਘ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ - ਅਪ੍ਰੈਲ ਮਹੀਨੇ ਦੇ ਪਹਿਲੇ ਦਿਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਹੋਇਆ ਬਦਲਾਅ, ਜਾਣੋ ਨਵੇਂ ਰੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8