ਚੋਣਾਂ ਦੇ ਮੱਦੇਨਜ਼ਰ ਲੋਕਾਂ ਨੂੰ ਜਾਗਰੂਕ ਕਰਨ ਲਈ ਕਰਵਾਈ ਮੈਰਾਥਨ

Sunday, Mar 31, 2019 - 12:07 PM (IST)

ਚੋਣਾਂ ਦੇ ਮੱਦੇਨਜ਼ਰ ਲੋਕਾਂ ਨੂੰ ਜਾਗਰੂਕ ਕਰਨ ਲਈ ਕਰਵਾਈ ਮੈਰਾਥਨ

ਫਿਰੋਜ਼ਪੁਰ (ਸਨੀ) - 19 ਮਈ ਨੂੰ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲੋਕਾਂ ਨੂੰ ਜਾਗਰੂਕ ਕਰਨ ਅਤੇ ਨਸ਼ੇ ਦੇ ਖਿਲਾਫ ਫਿਰੋਜ਼ਪੁਰ 'ਚ ਮੈਰਾਥਨ ਦੌੜ ਕਰਵਾਈ ਗਈ। ਫਿਰੋਜ਼ਪੁਰ ਵਿਖੇ ਸ਼ੁਰੂ ਹੋਈ ਮੈਰਾਥਨ ਦੌੜ ਦੀ ਸ਼ੁਰੂਆਤ ਸ਼ਹੀਦ ਭਗਤ ਸਿੰਘ ਸਟੇਡੀਅਮ ਤੋਂ ਕੀਤੀ ਗਈ, ਜਿਸ 'ਚ ਪ੍ਰਸ਼ਾਸਨਿਕ ਅਧਿਕਾਰੀ, ਨੌਜਵਾਨ ਲੜਕੇ-ਲੜਕਿਆ ਅਤੇ ਲੋਕਾਂ ਨੇ ਵਿਸ਼ੇਸ਼ ਤੌਰ 'ਤੇ ਹਿੱਸਾ ਲਿਆ। ਮਿਲੀ ਜਾਣਕਾਰੀ ਅਨੁਸਾਰ ਇਸ ਦੌੜ ਨੂੰ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਚੰਦਰ ਗੈਂਦ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।


author

rajwinder kaur

Content Editor

Related News