ਫਿਰੋਜ਼ਪੁਰ ''ਚ ਲੁਟੇਰੇ ਗਿਰੋਹ ਦੀ ਦਹਿਸ਼ਤ, ਸਕੂਟਰੀ ਸਵਾਰ ਕੁੜੀ ਤੋਂ ਖੋਹਿਆ ਮੋਬਾਇਲ, ਕੁੜੀ ਗੰਭੀਰ ਜ਼ਖ਼ਮੀ

11/28/2022 4:32:14 PM

ਫਿਰੋਜ਼ਪੁਰ (ਕੁਮਾਰ) : ਜ਼ਿਲ੍ਹਾ ਫਿਰੋਜ਼ਪੁਰ 'ਚ ਮੋਟਰਸਾਈਕਲ ਸਵਾਲ ਲੁਟੇਰਾ ਗਿਰੋਹ ਦੀ ਦਹਿਸ਼ਤ ਜਾਰੀ ਹੈ। ਅੱਜ ਵੀ ਫਿਰੋਜ਼ਪੁਰ ਰੇਲਵੇ ਪੁਲ ਨੇੜੇ ਬਰਟ ਰੋਡ 'ਚੇ ਲੁਟੇਰਿਆਂ ਨੇ ਸਕੂਟਰੀ 'ਤੇ ਜਾ ਰਹੀ ਇਕ ਹੋਰ ਕੁੜੀ ਦਾ ਮੋਬਾਇਲ ਖੋਹ ਲਿਆ। ਇਸ ਦੌਰਾਨ ਜਦੋਂ ਕੁੜੀ ਨੇ ਬਹਾਦਰੀ ਦਿਖਾਉਂਦਿਆਂ ਲੁਟੇਰੇ ਦਾ ਪਿੱਛਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਹ ਸੜਕ 'ਤੇ ਲੱਗੀ ਕੰਡਿਆਲੀ ਤਾਰ ਦੇ ਵਿੱਚ ਡਿੱਗ ਗਈ ਅਤੇ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਈ। ਜਿਸ ਤੋਂ ਬਾਅਦ ਕੁੜੀ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਦਾ ਜਲਦ ਹੀ ਆਪ੍ਰੇਰਸ਼ਨ ਕਰਨ ਦੀ ਗੱਲ ਕਹੀ ਹੈ ਕਿਉਂਕਿ ਉਸ ਦੀ ਸਾਹ ਵਾਲੀ ਨਾਲੀ ਨੂੰ ਕਾਫ਼ੀ ਨੁਕਸਾਨ ਪਹੁੰਚਿਆ ਹੈ। ਗੰਭੀਰ ਜ਼ਖ਼ਮੀ ਹਾਲਤ 'ਚ ਹੁਣ ਉਹ ਕੁੜੀ ਜ਼ੇਰੇ ਇਲਾਜ ਹੈ। 

ਇਹ ਵੀ ਪੜ੍ਹੋ- ਫਿਰੋਜ਼ਪੁਰ 'ਚ ਸ਼ੱਕੀ ਹਾਲਾਤ 'ਚ 7 ਮਹੀਨਿਆਂ ਦੀ ਗਰਭਵਤੀ ਨਵ-ਵਿਆਹੁਤਾ ਦੀ ਮੌਤ

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਵੀ ਸਿਵਲ ਹਸਪਤਾਲ ਦੀ ਮਹਿਲਾ ਡਾਕਟਰ ਜਦੋਂ ਅਦਾਲਤ 'ਚ ਗਵਾਹੀ ਦੇਣ ਲਈ ਆਪਣੀ ਸਕੂਟਰੀ 'ਤੇ ਜਾ ਰਹੀ ਸੀ ਤਾਂ ਲੁਟੇਰੇ ਉਸ ਦਾ ਬੈਗ ਖੋਹ ਕੇ ਫਰਾਰ ਹੋ ਗਏ ਸਨ। ਫਿਰੋਜ਼ਪੁਰ ਸ਼ਹਿਰ ਅਤੇ ਛਾਉਣੀ 'ਚ ਲੁੱਟ-ਖੋਹ ਅਤੇ ਚੋਰੀ ਦੀਆਂ ਅਜਿਹੀਆਂ ਵਾਰਦਾਤਾਂ ਨੂੰ ਲੈ ਕੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਲੋਕਾਂ ਨੇ ਜ਼ਿਲ੍ਹਾ ਫਿਰੋਜ਼ਪੁਰ ਪੁਲਸ ਤੋਂ ਮੰਗ ਕੀਤੀ ਹੈ ਕਿ ਅਜਿਹੇ ਚੋਰ ਅਤੇ ਲੁਟੇਰਾ ਗਿਰੋਹ ਨੂੰ ਜਲਦ ਕਾਬੂ ਕੀਤਾ ਜਾਵੇ। 

ਇਹ ਵੀ ਪੜ੍ਹੋ- ਮਜੀਠੀਆ ਨੇ ਲਈ CM 'ਤੇ ਚੁਟਕੀ, ਮਾਨ ਦੀ ਪੁਰਾਣੀ ਤਸਵੀਰ ਸਾਂਝੀ ਕਰ ਕਿਹਾ- ਮਿੱਤਰਾਂ ਨੂੰ ਸ਼ੌਂਕ ਹਥਿਆਰਾਂ ਦਾ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


Simran Bhutto

Content Editor

Related News