ਤਪਾ ਮੰਡੀ : ਪ੍ਰੇਮ ਸੰਬੰਧਾਂ ‘ਚ ਅੜਿੱਕਾ ਬਣੀ ‘ਪਤਨੀ’ ਨੂੰ ਪਤੀ ਨੇ ਪਰਿਵਾਰ ਨਾਲ ਮਿਲ ਉਤਾਰਿਆ ਮੌਤ ਦੇ ਘਾਟ

Sunday, Nov 28, 2021 - 04:08 PM (IST)

ਤਪਾ ਮੰਡੀ : ਪ੍ਰੇਮ ਸੰਬੰਧਾਂ ‘ਚ ਅੜਿੱਕਾ ਬਣੀ ‘ਪਤਨੀ’ ਨੂੰ ਪਤੀ ਨੇ ਪਰਿਵਾਰ ਨਾਲ ਮਿਲ ਉਤਾਰਿਆ ਮੌਤ ਦੇ ਘਾਟ

ਤਪਾ ਮੰਡੀ (ਸ਼ਾਮ, ਗਰਗ) - ਤਪਾ ਮੰਡੀ ਵਿਖੇ ਇਕ ਵਿਆਹੁਤਾ ਕੁੜੀ ਦਾ ਪਤੀ ਵਲੋਂ ਗਲਾ ਘੁੱਟ ਕੇ ਉਸ ਨੂੰ ਮਾਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਇਥੋਂ ਨੇੜਲੇ ਪਿੰਡ ਤਾਜੋਕੇ ਦਾ ਗ੍ਰੰਥੀ ਗੇਜਾ ਸਿੰਘ ਪੁੱਤਰ ਛੋਟਾ ਸਿੰਘ ਗੁਰਦੁਆਰਾ ਭਗਤ ਬਾਬਾ ਨਾਮਦੇਵ ਜੀ ਤਪਾ ਵਿਖੇ ਆਪਣੀ ਡਿਊਟੀ ਕਰਦਾ ਹੈ। ਉਸ ਦੀ ਕੁੜੀ ਦਾ ਵਿਆਹ ਲਗਭਗ ਤਿੰਨ ਵਰ੍ਹੇ ਪਹਿਲਾਂ ਮਹਿਰਾਜ ਦੇ ਮੇਜਰ ਸਿੰਘ ਦੇ ਪੁੱਤਰ ਬਾਦਲ ਸਿੰਘ ਨਾਲ ਸਿੱਖ ਮਰਿਯਾਦਾ ਅਨੁਸਾਰ ਕੀਤਾ ਗਿਆ ਸੀ। ਵਿਆਹ ਤੋਂ ਬਾਅਦ ਉਸ ਦੀ ਧੀ ਨੇ ਇਕ ਕੁੜੀ ਨੂੰ ਜਨਮ ਦਿੱਤਾ। ਵਿਆਹ ਤੋਂ ਕੁਝ ਸਮੇਂ ਬਾਅਦ ਹੀ ਕੁੜੀ ਦੇ ਸਹੁਰੇ ਪਰਿਵਾਰ ਵੱਲੋਂ ਉਸ ਨੂੰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਗਿਆ ਸੀ। 

ਪੜ੍ਹੋ ਇਹ ਵੀ ਖ਼ਬਰ - ਖੰਨਾ ਤੋਂ ਵੱਡੀ ਖ਼ਬਰ: ਗੁਰਸਿਮਰਨ ਮੰਡ ਨੂੰ ਮਲੇਸ਼ੀਆ ਦੇ ਗੈਂਗਸਟਰ ਸਮਰਥਕ ਨੇ ਦਿੱਤੀ ਜਾਨੋਂ ਮਾਰਨ ਦੀ ਮਿਲੀ ਧਮਕੀ

ਭਰੇ ਮਨ ਨਾਲ ਗੇਜਾ ਸਿੰਘ ਤਾਜੋਕੇ ਨੇ ਦੱਸਿਆ ਕਿ ਬੀਤੇ ਲਗਭਗ ਤਿੰਨ ਦਿਨ ਪਹਿਲਾਂ ਉਸ ਦੀ ਕੁੜੀ ਨੂੰ ਸਹੁਰੇ ਪਰਿਵਾਰ ਵੱਲੋਂ ਤਸੀਹੇ ਦੇ ਕੇ ਮਾਰ ਦਿੱਤਾ ਗਿਆ ਸੀ। ਉਨ੍ਹਾਂ ਨੇ ਪੁਲਸ ਪ੍ਰਸ਼ਾਸਨ ਨਾਲ ਰਲ ਕੇ ਉਸ ਦੀ ਲਾਸ਼ ਨੂੰ ਖੁਰਦ ਬੁਰਦ ਕਰਨ ਦੀ ਨੀਯਤ ਨਾਲ ਇਹ ਕਹਿ ਕੇ ਸਾਨੂੰ ਫੋਨ ਕਰ ਦਿੱਤਾ ਕਿ ਉਨ੍ਹਾਂ ਦੀ ਕੁੜੀ ਨੂੰ ਕਰੰਟ ਲੱਗ ਗਿਆ ਹੈ। ਮੈਂ ਪਿੰਡ ਦੇ ਸਰਪੰਚ ਗੁਰਮੀਤ ਸਿੰਘ ਪੰਚਾਇਤ ਸਮੇਤ ਪਿੰਡ ਦੇ ਪਰਮਜੀਤ ਸਿੰਘ ਪੰਮਾ ਅਤੇ ਹੋਰ ਬੰਦਿਆਂ ਨੂੰ ਨਾਲ ਲੈ ਕੇ ਕੁੜੀ ਦੇ ਸਹੁਰੇ ਪਿੰਡ ਮਹਿਰਾਜ ਗਿਆ, ਜਿਥੇ ਉਸ ਨੂੰ ਵੇਖਣ ਤੋਂ ਪਤਾ ਲੱਗਦਾ ਸੀ ਕਿ ਉਸ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ।

ਪੜ੍ਹੋ ਇਹ ਵੀ ਖ਼ਬਰ - ਜਲੰਧਰ ਬੱਸ ਅੱਡੇ ’ਤੇ ਵੱਡੀ ਵਾਰਦਾਤ : ਜਨਮ ਦਿਨ ਦੀ ਪਾਰਟੀ ਦੌਰਾਨ ਸ਼ਰਾਬੀ ਨੇ ਚਲਾਈਆਂ ਗੋਲੀਆਂ, ਇਕ ਦੀ ਮੌਤ

ਉਨ੍ਹਾਂ ਦੱਸਿਆ ਕਿ ਮ੍ਰਿਤਕ ਲਵਪ੍ਰੀਤ ਕੌਰ ਦੇ ਪਤੀ ਦੇ ਕਿਸੇ ਹੋਰ ਜਨਾਨੀ ਨਾਲ ਪ੍ਰੇਮ ਸੰਬੰਧ ਸਨ, ਜਿਸ ਦੇ ਚੱਲਦਿਆਂ ਘਰ ਵਿੱਚ ਕਲੇਸ਼ ਰਹਿੰਦਾ ਸੀ। ਵਾਰ-ਵਾਰ ਸਮਝਾਉਣ ਦੇ ਬਾਵਜੂਦ ਉਹ ਇਨ੍ਹਾਂ ਹਰਕਤਾਂ ਤੋਂ ਬਾਜ਼ ਨਹੀਂ ਆਇਆ। ਪਰਾਈ ਜਨਾਨੀ ਦੇ ਨਾਜਾਇਜ਼ ਸਬੰਧਾਂ ਵਿੱਚ ਰੋੜਾ ਬਣ ਰਹੀ ਮੇਰੀ ਕੁੜੀ ਨੂੰ ਉਨ੍ਹਾਂ ਨੇ ਮੌਤ ਦੇ ਘਾਟ ਉਤਾਰ ਦਿੱਤਾ। ਪੀੜਤ ਗੇਜਾ ਸਿੰਘ ਨੇ ਇਹ ਵੀ ਦੱਸਿਆ ਕਿ ਉਸ ਦੀ ਕੁੜੀ ਦਾ ਪਤੀ ਉਸ ਨੂੰ ਪੇਕੇ ਘਰ ਫੋਨ ਵੀ ਨਹੀਂ ਸੀ ਕਰਨ ਦਿੰਦਾ।

ਪੜ੍ਹੋ ਇਹ ਵੀ ਖ਼ਬਰ - ਦੁਖ਼ਦ ਖ਼ਬਰ : ਸਕੂਲ ਤੋਂ ਲਾਪਤਾ ਵਿਦਿਆਰਥੀ ਦੀ 5 ਦਿਨਾਂ ਬਾਅਦ ਸਿਧਵਾਂ ਨਹਿਰ ’ਚੋਂ ਤੈਰਦੀ ਹੋਈ ਮਿਲੀ ਲਾਸ਼

ਇਸ ਸਬੰਧੀ ਜਦ ਰਾਮਪੁਰਾ ਸਦਰ ਦੀ ਪੁਲਸ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਮੁੰਡੇ ਦੇ ਮਾਂ ਬਾਪ ਅਤੇ ਮੁੰਡੇ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਸ ਦੀ ਪ੍ਰੇਮਿਕਾ ਦਾ ਨਾਮ ਸ਼ਾਮਲ ਕਰਕੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਉਨ੍ਹਾਂ ਦੀਆਂ ਨਿਸ਼ਾਨਦੇਹੀਆਂ ‘ਤੇ ਛਾਪਾਮਾਰੀ ਕੀਤੀ ਜਾ ਰਹੀ ਹੈ। ਦੋਸ਼ੀਆਂ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ। ਪੁਲਸ ਨੇ ਮ੍ਰਿਤਕ ਕੁੜੀ ਦਾ ਪੋਸਟਮਾਰਟਮ ਕਰਕੇ ਪੇਕੇ ਪਰਿਵਾਰ ਨੂੰ ਲਾਸ਼ ਸੌਂਪ ਦਿੱਤੀ ਹੈ, ਜਿਨ੍ਹਾਂ ਨੇ ਪਿੰਡ ਤਾਜੋਕੇ ਵਿਖੇ ਉਸ ਦਾ ਸੰਸਕਾਰ ਕਰ ਦਿੱਤਾ।

ਪੜ੍ਹੋ ਇਹ ਵੀ ਖ਼ਬਰ ਵੱਡੀ ਵਾਰਦਾਤ : ਪਤਨੀ ਨੂੰ ਮੌਤ ਦੇ ਘਾਟ ਉਤਾਰਨ ਤੋਂ ਬਾਅਦ ਪਤੀ ਨੇ ਖ਼ੁਦ ਨੂੰ ਮਾਰੀ ਗੋਲ਼ੀ, ਫੈਲੀ ਸਨਸਨੀ

 


author

rajwinder kaur

Content Editor

Related News

News Hub