20 ਦਿਨ ਪਹਿਲਾਂ ਕਰਵਾਇਆ ਪ੍ਰੇਮ ਵਿਆਹ, ਚਾਚੇ ਸਹੁਰੇ ਵੱਲੋਂ ਧਮਕੀਆਂ ਦੇਣ ''ਤੇ ਵਿਗੜੀ ਕੁੜੀ ਦੀ ਸਿਹਤ
Monday, Aug 05, 2024 - 05:39 PM (IST)
ਅਬੋਹਰ (ਸੁਨੀਲ) - ਸਥਾਨਕ ਈਦਗਾਹ ਬਸਤੀ ਦੇ ਰਹਿਣ ਵਾਲੇ ਇਕ ਨੌਜਵਾਨ ਵੱਲੋਂ ਕਰੀਬ 20 ਦਿਨ ਪਹਿਲਾਂ ਹਾਈਕੋਰਟ ’ਚ ਪ੍ਰੇਮ ਵਿਆਹ ਕਰਵਾਉਣ ਵਾਲੀ ਕੁੜੀ ਨੂੰ ਅੱਜ ਕਥਿਤ ਤੌਰ ’ਤੇ ਉਸ ਦੇ ਚਾਚੇ ਸਹੁਰੇ ਵੱਲੋਂ ਕਈ ਤਰ੍ਹਾਂ ਦੀਆਂ ਧਮਕੀਆਂ ਦਿੱਤੀਆਂ ਗਈਆਂ, ਜਿਸ ਕਾਰਨ ਉਹ ਡਿਪ੍ਰੈਸ਼ਨ ’ਚ ਚਲੀ ਗਈ। ਉਸ ਦੀ ਹਾਲਤ ਵਿਗੜ ਜਾਣ 'ਤੇ ਉਸ ਦੇ ਪਤੀ ਨੇ ਉਸ ਨੂੰ ਹਸਪਤਾਲ ’ਚ ਭਰਤੀ ਕਰਵਾਇਆ। ਵਰਨਣਯੋਗ ਹੈ ਕਿ ਨਵ-ਵਿਆਹੁਤਾ ਜੋੜਾ ਪਹਿਲਾਂ ਹੀ ਪੁਲਸ ਦੇ ਉੱਚ ਅਧਿਕਾਰੀਆਂ ਨੂੰ ਆਪਣੀ ਸੁਰੱਖਿਆ ਲਈ ਅਪੀਲ ਕਰ ਚੁੱਕਾ ਹੈ।
ਇਹ ਵੀ ਪੜ੍ਹੋ - ਵੱਡੀ ਖ਼ਬਰ : 15 ਅਗਸਤ ਤੋਂ 19 ਅਗਸਤ ਤੱਕ ਹੋਈਆਂ ਛੁੱਟੀਆਂ! ਸਕੂਲ ਰਹਿਣਗੇ ਬੰਦ
ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਜੋਤੀ (26) ਪਤਨੀ ਮੋਹਿਤ ਵਾਸੀ ਜੈਤੋ ਮੰਡੀ ਨੇ ਦੱਸਿਆ ਕਿ ਉਸ ਨੇ ਈਦਗਾਹ ਬਸਤੀ ਵਾਸੀ ਮੋਹਿਤ ਨਾਲ 16 ਜੁਲਾਈ ਨੂੰ ਪੰਜਾਬ ਹਰਿਆਣਾ ਹਾਈਕੋਰਟ ’ਚ ਲਵ ਮੈਰਿਜ ਕਰਵਾਈ ਸੀ। ਇਸ ਤੋਂ ਬਾਅਦ ਉਸ ਨੇ ਪੁਲਸ ਉੱਚ ਅਧਿਕਾਰੀਆਂ ਨੂੰ ਸ਼ਿਕਾਇਤ ਦਿੱਤੀ ਕਿ ਮੋਹਿਤ ਦੇ ਪਰਿਵਾਰਕ ਮੈਂਬਰ ਉਸ ਨੂੰ ਪਸੰਦ ਨਹੀਂ ਕਰਦੇ ਅਤੇ ਇਸ ਵਿਆਹ ਤੋਂ ਖੁਸ਼ ਨਹੀਂ ਹਨ। ਉਹ ਉਨ੍ਹਾਂ ਨੂੰ ਧਮਕੀਆਂ ਦਿੰਦੇ ਹਨ, ਇਸ ਲਈ ਉਨ੍ਹਾਂ ਨੂੰ ਸੁਰੱਖਿਆ ਦਿੱਤੀ ਜਾਵੇ।
ਇਹ ਵੀ ਪੜ੍ਹੋ - ਮੁਰਗੀ ਪਹਿਲਾਂ ਆਈ ਜਾਂ ਅੰਡਾ ਪੁੱਛਣ 'ਤੇ ਦੋਸਤ ਨੂੰ ਦਿੱਤੀ ਦਰਦਨਾਕ ਮੌਤ, ਚਾਕੂਆਂ ਨਾਲ ਵਿੰਨ੍ਹ ਸੁੱਟਿਆ ਸਰੀਰ
ਜੋਤੀ ਨੇ ਦੱਸਿਆ ਕਿ ਅੱਜ ਉਸ ਦਾ ਪਤੀ ਘਰ ’ਤੇ ਨਹੀਂ ਸੀ, ਜਿਸ ਕਾਰਨ ਉਸ ਦੇ ਚਾਚੇ ਸਹੁਰੇ ਨੇ ਉਸ ਨੂੰ ਫੋਨ ’ਤੇ ਬੁਰਾ-ਭਲਾ ਬੋਲਿਆ ਅਤੇ ਘਰ ਛੱਡਣ ਦੀਆਂ ਧਮਕੀਆਂ ਦਿੱਤੀਆਂ, ਜਿਸ ਤੋਂ ਬਾਅਦ ਉਸ ਦੀ ਹਾਲਤ ਵਿਗੜ ਗਈ ਅਤੇ ਉਸ ਦੇ ਪਤੀ ਮੋਹਿਤ ਨੇ ਉਸ ਨੂੰ ਹਸਪਤਾਲ ਦਾਖਲ ਕਰਵਾਇਆ। ਮੋਹਿਤ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਜੋਤੀ ਦੇ ਦਿਲ ’ਚ ਛੇਦ ਦਾ ਆਪ੍ਰੇਸ਼ਨ ਹੋਇਆ ਹੈ, ਜਿਸ ਕਾਰਨ ਉਸ ਦੀ ਹਾਲਤ ਵਿਗੜ ਗਈ। ਉਨ੍ਹਾਂ ਕਿਹਾ ਕਿ ਜੇਕਰ ਪੁਲਸ ਨੇ ਸਮੇਂ ਸਿਰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਖ਼ਿਲਾਫ਼ ਕਾਰਵਾਈ ਕੀਤੀ ਹੁੰਦੀ ਤਾਂ ਇਹ ਸਥਿਤੀ ਨਹੀਂ ਹੋਣੀ ਸੀ ਅਤੇ ਹੁਣ ਉਹ ਮੁੜ ਹਾਈ ਕੋਰਟ ’ਚ ਸੁਰੱਖਿਆ ਦੀ ਮੰਗ ਕਰਨਗੇ।
ਇਹ ਵੀ ਪੜ੍ਹੋ - TV ਤੇ Mobile ਦੇਖਣ ਨੂੰ ਲੈ ਕੇ ਹੋਇਆ ਝਗੜਾ, ਮਾਪਿਆਂ ਖਿਲਾਫ਼ ਥਾਣੇ ਪਹੁੰਚ ਗਏ ਪੁੱਤ ਤੇ ਧੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8