ਨਾਬਾਲਗਾ ਨੂੰ ਵਿਆਹ ਦੀ ਨੀਅਤ ਨਾਲ ਭਜਾ ਕੇ ਲੈ ਗਿਆ ਮੁੰਡਾ! ਨਹੀਂ ਲੱਗ ਰਹੀ ਕੋਈ ਉੱਗ-ਸੁੱਗ
Monday, Aug 04, 2025 - 11:44 AM (IST)

ਲੁਧਿਆਣਾ (ਅਨਿਲ): ਥਾਣਾ ਜੋਧੇਵਾਲ ਦੀ ਪੁਲਸ ਨੇ ਇਕ ਨਾਬਾਲਗ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਭਜਾ ਲੈ ਜਾਣ ਵਾਲੇ ਮੁਲਜ਼ਮ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਜਾਂਚ ਅਧਿਕਾਰੀ ਥਾਣੇਦਾਰ ਜਸਪਾਲ ਸਿੰਘ ਨੇ ਦੱਸਿਆ ਕਿ ਪੁਲਸ ਨੇ ਮੁਲਜ਼ਮ ਦੀ ਪਛਾਣ ਲਵਪ੍ਰੀਤ ਸਿੰਘ ਪੁੱਤਰ ਦੀਦਾਰ ਸਿੰਘ ਵਾਸੀ ਨਿਊ ਪ੍ਰਤਾਪ ਨਗਰ ਬਹਾਦੁਰਕਾ ਰੋਡ ਵਜੋਂ ਕੀਤੀ ਗਈ ਹੈ। ਪੁਲਸ ਨੂੰ ਸ਼ਿਕਾਇਤਕਰਤਾ ਅਨਿਲ ਸਾਹਨੀ ਨੇ ਦੱਸਿਆ ਕਿ ਉਸ ਦੀ 17 ਸਾਲਾ ਨਾਬਾਲਗ ਲੜਕੀ ਘਰ ਵਿਚ ਬਿਨਾ ਕਿਸੇ ਨੂੰ ਦੱਸੇ ਕਿੱਧਰੇ ਚਲੀ ਗਈ ਹੈ, ਜਿਸ ਮਗਰੋਂ ਉਸ ਨੂੰ ਪਤਾ ਲੱਗਿਆ ਕਿ ਲਵਪ੍ਰੀਤ ਸਿੰਘ ਨਾਂ ਦਾ ਨੌਜਵਾਨ ਉਸ ਦੀ ਧੀ ਨੂੰ ਭਜਾ ਕੇ ਲੈ ਗਿਆ ਹੈ। ਇਸ ਮਗਰੋਂ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਪਿੰਡਾਂ ਬਾਰੇ ਮਾਨ ਸਰਕਾਰ ਦਾ ਨਵਾਂ ਫ਼ੈਸਲਾ! CM ਮਾਨ ਅੱਜ ਤੋਂ ਕਰਨਗੇ ਸ਼ੁਰੂਆਤ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8