ਚੱਲਦੇ ਆਟੋ ਨੂੰ ਲੱਗੀ ਅੱਗ, ਵਾਲ-ਵਾਲ ਬਚਿਆ ਚਾਲਕ

05/20/2019 5:22:28 PM

ਲੁਧਿਆਣਾ (ਨਰਿੰਦਰ) - ਲੁਧਿਆਣਾ ਦੇ ਭਾਰਤ ਨਗਰ ਚੌਕ 'ਚ ਇਕ ਆਟੋ ਨੂੰ ਅਚਾਨਕ ਅੱਗ ਲੱਗ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਦੋਕਿ ਆਟੋ ਚਾਲਕ ਵਾਲ-ਵਾਲ ਬਚ ਗਿਆ। ਆਟੋ ਚਾਲਕ ਨੇ ਦੱਸਿਆ ਕਿ ਆਟੋ 'ਚ ਲੱਗੇ ਗੈਸ ਸਿਲੰਡਰ 'ਚ ਅੱਗ ਲੱਗਣ ਕਾਰਨ ਅਚਾਨਕ ਧਮਾਕਾ ਹੋ ਗਿਆ ਅਤੇ ਆਟੋ ਅੱਗ ਦੀ ਲਪੇਟ 'ਚ ਆ ਗਿਆ। ਘਟਨਾ ਸਥਾਨ 'ਤੇ ਮੌਜੂਦ ਲੋਕਾਂ ਨੇ ਇਸ ਦੀ ਸੂਚਨਾ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੂੰ ਦਿੱਤੀ, ਜਿਨ੍ਹਾਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾ ਲਿਆ। ਜਦ ਤੱਕ ਅਧਿਕਾਰੀ ਅੱਗ ਬੁਝਾਉਂਦੇ, ਉਸ ਤੋਂ ਪਹਿਲਾਂ ਹੀ ਆਟੋ ਸੜ ਕੇ ਸੁਆਹ ਹੋ ਗਿਆ। ਮੌਕੇ 'ਤੇ ਪੁੱਜੀ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

rajwinder kaur

This news is Content Editor rajwinder kaur