ਮੁੱਲਾਂਪੁਰ ਦਾਖਾ ਵਿਖੇ ਜ਼ਿਮਨੀ ਚੋਣ ਨੂੰ ਲੈ ਕੇ ਤਾਇਨਾਤ ਕੀਤੀ ਪੈਰਾਮਿਲਟਰੀ ਫੋਰਸ

10/08/2019 2:56:04 PM

ਲੁਧਿਆਣਾ (ਨਰਿੰਦਰ) - ਲੁਧਿਆਣਾ ਦੇ ਹਲਕਾ ਮੁੱਲਾਂਪੁਰ ਦਾਖਾ 'ਚ ਹੋਣ ਜਾ ਰਹੀ ਜ਼ਿਮਨੀ ਚੋਣ ਨੂੰ ਲੈ ਕੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਬੀ.ਐੱਸ.ਐੱਫ ਪੈਰਾਮਿਲਟਰੀ ਫੋਰਸ{ਵਿਸ਼ੇਸ਼ ਤੌਰ 'ਤੇ ਤਾਇਨਾਤ ਕੀਤੀ ਗਈ ਹੈ, ਜਿਨ੍ਹਾਂ ਵਲੋਂ ਬੈਰੀਕੇਟਿੰਗ ਕਰਕੇ ਹਰ ਆਉਣ ਜਾਣ ਵਾਲੇ ਵਾਹਨ ਦੀ ਚੈਕਿੰਗ ਕੀਤੀ ਜਾ ਰਹੀ ਹੈ। ਫੋਰਸ ਦੇ ਮੁਲਾਜ਼ਮਾਂ ਵਲੋਂ ਇਹ ਚੈਕਿੰਗ ਦਿਨ ਰਾਤ ਕੀਤੀ ਜਾ ਰਹੀ ਹੈ, ਤਾਂ ਕਿ ਚੋਣਾਂ ਦੇ ਸਮੇਂ ਕਿਸੇ ਤਰ੍ਹਾਂ ਦੀ ਕੋਈ ਗੜਬੜੀ ਨਾ ਹੋ ਸਕੇ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਬੀ.ਐੱਸ.ਐੱਫ ਦੇ ਜਵਾਨਾਂ ਨੇ ਕਿਹਾ ਕਿ ਜ਼ਿਮਨੀ ਚੋਣ ਪਾਰਦਰਸ਼ੀ ਢੰਗ ਨਾਲ ਕਰਵਾਉਣ ਦੇ ਸਬੰਧ 'ਚ ਸ਼ਹਿਰ ਦੀ ਸੁਰੱਖਿਆ ਹੋਰ ਵਧਾ ਦਿੱਤੀ ਗਈ ਹੈ। ਹਰ ਥਾਂ 'ਤੇ ਨਾਕੇਬੰਦੀ ਕਰਕੇ ਵਾਹਨਾਂ ਦੀ ਚੰਗੀ ਤਰ੍ਹਾਂ ਨਾਲ ਤਲਾਸ਼ੀ ਲਈ ਜਾ ਰਹੀ ਹੈ ਤਾਂਕਿ ਵਿਰੋਧੀ ਪਾਰਟੀਆਂ ਕਿਸੇ ਨੂੰ ਕੋਈ ਮੁਸ਼ਕਲ ਨਾ ਪਹੁੰਚਾ ਸਕਣ।

rajwinder kaur

This news is Content Editor rajwinder kaur