FIR ਦਰਜ ਕਰਨ ਤੋਂ ਪਹਿਲਾਂ ਮੁੰਡੇ-ਕੁੜੀ ਨਾਲ ਕੌਂਸਲਿੰਗ ਕਰਨੀ ਚਾਹੀਦੀ ਹੈ : ਗੁਲਾਟੀ

01/17/2020 5:45:35 PM

ਲੁਧਿਆਣਾ (ਨਰਿੰਦਰ) - ਲੁਧਿਆਣਾ ਪੁੱਜੀ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਵਲੋਂ ਅੱਜ ਹਰਿਆਣਾ ਵੁਮੈਨ ਸੈੱਲ ਦਾ ਦੌਰਾ ਕੀਤਾ ਗਿਆ। ਦੌਰੇ ਦੌਰਾਨ ਅਫਸਰਾਂ ਨਾਲ ਗੱਲਬਾਤ ਕਰਦੇ ਹੋਏ ਮਨੀਸ਼ਾ ਗੁਲਾਟੀ ਨੇ ਕਿਹਾ ਕਿ ਐੱਫ.ਆਈ.ਆਰ. ਦਰਜ ਕਰਨ ਤੋਂ ਪਹਿਲਾਂ ਮੁੰਡੇ ਅਤੇ ਕੁੜੀ ਨਾਲ ਕੌਂਸਲਿੰਗ ਜ਼ਰੂਰ ਕਰਨ। ਸਾਡਾ ਸਾਰਿਆਂ ਦਾ ਫਰਜ਼ ਲੋਕਾਂ ਦਾ ਘਰ ਵਸਾਉਣਾ ਹੈ ਨਾ ਕਿ ਉਨ੍ਹਾਂ ਦਾ ਘਰ ਤੋੜਨਾ। ਗੁਲਾਟੀ ਨੇ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਤਲਾਕ ਵੱਲ ਜ਼ਿਆਦਾ ਵਧ ਰਹੀ ਹੈ। ਸਾਨੂੰ ਸਾਰਿਆਂ ਨੂੰ ਵਿਆਹ-ਸ਼ਾਦੀਆਂ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ, ਇਹ ਕੋਈ ਮਜ਼ਾਕ ਨਹੀਂ।  

ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਕਿਹਾ ਕਿ ਪੁਲਸ ਨੂੰ ਐੱਫ.ਆਈ.ਆਰ. ਦਰਜ ਕਰਨ ਤੋਂ ਪਹਿਲਾਂ ਮੁੰਡੇ-ਕੁੜੀ ਦੀ ਕੌਂਸਲਿੰਗ ਕਰ ਲੈਣੀ ਚਾਹੀਦੀ ਹੈ। ਅਜਿਹਾ ਕਰਨ ਨਾਲ ਕਈ ਵਾਰ ਬਹੁਤ ਮਾਰੇ ਮਾਮਲੇ ਸੁਲਝ ਜਾਂਦੇ ਹਨ। ਉਨ੍ਹਾਂ ਕਿਹਾ ਕਿ ਹਰ ਮਾਮਲੇ 'ਚ ਮੁੰਡਿਆਂ ਦਾ ਕਸੂਰ ਨਹੀਂ ਹੁੰਦਾ, ਸਗੋਂ ਕਈ ਵਾਰ ਕੁੜੀਆਂ ਵੀ ਜਾਣਬੁੱਝ ਕੇ ਜਾਂ ਪਰਿਵਾਰ ਦੇ ਦਬਾਅ ਹੇਠ ਆ ਕੇ ਅਜਿਹੀਆਂ ਸ਼ਿਕਾਇਤਾਂ ਕਰ ਦਿੰਦਿਆਂ ਹਨ। ਉੁਨ੍ਹਾਂ ਕਿਹਾ ਕਿ ਲੁਧਿਆਣਾ 'ਚ ਵੁਮੈਨ ਸੈੱਲ ਵਲੋਂ ਚੰਗਾ ਕੰਮ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਬਲਾਤਕਾਰ ਮਾਮਲੇ 'ਚ ਇਨਸਾਫ਼ ਦੀ ਉਡੀਕ ਕਰ ਰਹੀ ਪੀੜਤਾਂ ਨੂੰ ਕਿਹਾ ਕਿ ਨਿਰਭਯਾ ਕਾਂਡ ਦੇ ਦੋਸ਼ੀਆਂ ਨੂੰ ਵੀ ਅਜੇ ਫਾਂਸੀ ਨਹੀਂ ਦਿੱਤੀ ਗਈ, ਜਿਸ ਕਾਰਨ ਉਹ ਇਨਸਾਫ਼ ਦੀ ਉਡੀਕ ਕਰ ਰਹੇ ਹਨ।


rajwinder kaur

Content Editor

Related News