ਰਾਜੀਵ ਗਾਂਧੀ ਦੇ ਬਲੀਦਾਨ ਦਿਵਸ ''ਤੇ ਕਾਂਗਰਸੀਆਂ ਨੇ ਚੜ੍ਹਾਏ ਸ਼ਰਧਾ ਦੇ ਫੁੱਲ

05/21/2019 4:33:52 PM

ਲੁਧਿਆਣਾ (ਨਰਿੰਦਰ) - ਦੇਸ਼ ਦੇ ਸਾਬਕਾ ਮਰਹੂਮ ਪ੍ਰਧਾਨ ਮੰਤਰੀ ਸ੍ਰੀ ਰਾਜੀਵ ਗਾਂਧੀ ਜੀ ਦੇ ਬਲੀਦਾਨ ਦਿਵਸ ਮੌਕੇ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਥਾਨਕ ਸਰਕਾਰਾਂ ਦੇ ਸਾਬਕਾ ਉਪ ਚੇਅਰਮੈਨ ਵਲੋਂ ਮਲੇਮ ਟਾਬਰੀ ਸਥਿਤ ਰਾਜੀਵ ਗਾਂਧੀ ਦੇ ਬੁੱਤ 'ਤੇ ਫੁੱਲ ਭੇਟ ਕਰਕੇ ਸ਼ਰਧਾਂਜਲੀ ਦਿੱਤੀ ਗਈ। ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਦੇਸ਼ 'ਚ ਸੂਚਨਾ ਅਤੇ ਤਕਨੀਕ 'ਚ ਆਈ ਕ੍ਰਾਂਤੀ ਰਾਜੀਵ ਗਾਂਧੀ ਦੀ ਹੀ ਦੇਣ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਸਿਮਰਨ ਮੰਡ ਨੇ ਕਿਹਾ ਕਿ ਰਾਜੀਵ ਗਾਂਧੀ ਦੇ ਬੁੱਤ ਦੀ ਹਾਲਤ ਬਹੁਤ ਖਸਤਾ ਹੋ ਗਈ ਹੈ, ਜਿਸ ਵੱਲ ਸਰਕਾਰ ਨੂੰ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਇਨ੍ਹਾਂ ਦੇ ਬੁੱਤ ਵਾਲੀ ਥਾਂ 'ਤੇ ਸਾਫ-ਸਫਾਈ ਅਤੇ ਪੀਣ ਵਾਲੇ ਪਾਣੀ ਦਾ ਵਿਸ਼ੇਸ਼ ਤੌਰ 'ਤੇ ਪ੍ਰਬੰਧ ਹੋਣਾ ਚਾਹੀਦਾ ਹੈ।

ਜ਼ਿਕਰਯੋਗ ਹੈ ਕਿ ਰਾਜੀਵ ਗਾਂਧੀ ਦੇ ਇਸ ਬੁੱਤ 'ਤੇ ਬੀਤੇ ਦਿਨੀਂ ਅਕਾਲੀ ਦਲ ਦੇ ਵਰਕਰਾਂ ਵਲੋਂ ਕਾਲਖ ਮਲੀ ਗਈ ਸੀ, ਜਿਸ ਤੋਂ ਬਾਅਦ ਗੁਰਸਿਮਰਨ ਸਿੰਘ ਮੰਡ ਨੇ ਆਪਣੀ ਪੱਗ ਲਾਹ ਕੇ ਇਸ ਬੁੱਤ ਦੀ ਸਫਾਈ ਕੀਤੀ ਸੀ। ਇਸ ਤੋਂ ਬਾਅਦ ਸਿੱਖ ਜਥੇਬੰਦੀਆਂ ਵਲੋਂ ਉਨ੍ਹਾਂ ਦੀ ਕਾਫ਼ੀ ਨਿੰਦਿਆ ਵੀ ਕੀਤੀ ਗਈ ਸੀ।

rajwinder kaur

This news is Content Editor rajwinder kaur