ਲੁਧਿਆਣਾ ਵਿਖੇ ਸ਼ੱਕੀ ਹਾਲਾਤ ’ਚ ਘਰ ਦੇ ਅੰਦਰ ਮਿਲੀ ਫੈਕਟਰੀ ਦੇ ਠੇਕੇਦਾਰ ਦੀ ਲਾਸ਼
Wednesday, Jul 27, 2022 - 05:09 PM (IST)
ਲੁਧਿਆਣਾ (ਅਨਿਲ)-ਥਾਣਾ ਮਿਹਰਬਾਨ ਦੇ ਅਧੀਨ ਆਉਂਦੀ ਮਾਡਲ ਕਾਲੋਨੀ ਜਗੀਰਪੁਰ ਰੋਡ ’ਤੇ ਮੰਗਲਵਾਰ ਇਕ ਮਕਾਨ ਦੇ ਅੰਦਰ ਇਕ ਵਿਅਕਤੀ ਦੀ ਲਾਸ਼ ਪੁਲਸ ਵੱਲੋਂ ਬਰਾਮਦ ਕੀਤੀ ਗਈ, ਜਿਸ ਤੋਂ ਬਾਅਦ ਮੌਕੇ ’ਤੇ ਪੁੱਜੇ ਏ. ਸੀ. ਪੀ. ਗੁਰਦੇਵ ਸਿੰਘ ਦੀ ਟੀਮ ਭਾਰੀ ਪੁਲਸ ਫੋਰਸ ਦੇ ਨਾਲ ਪੁੱਜੀ, ਜਿਨ੍ਹਾਂ ਨੇ ਕਮਰੇ ਦੇ ਅੰਦਰ ਪਈ ਮ੍ਰਿਤਕ ਦੀ ਲਾਸ਼ ਕਬਜ਼ੇ ’ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਏ. ਸੀ. ਪੀ. ਗੁਰਦੇਵ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਮੁਹੰਮਦ ਇਬਰਾਹਿਮ 32 ਸਾਲ ਦੇ ਰੂਪ ’ਚ ਹੋਈ ਹੈ, ਜੋ ਮੂਲ ਰੂਪ ਤੋਂ ਬਿਹਾਰ ਦਾ ਰਹਿਣ ਵਾਲਾ ਸੀ ਅਤੇ ਪਿਛਲੇ 10 ਸਾਲਾਂ ਤੋਂ ਮਾਡਲ ਕਾਲੋਨੀ ’ਚ ਰਹਿ ਰਿਹਾ ਸੀ, ਜਿਸ ਦੇ ਨਾਲ ਉਸ ਦੇ ਕੁਝ ਸਾਥੀ ਵੀ ਕੈਮਰੇ ’ਚ ਰਹਿੰਦੇ ਸਨ। ਏ. ਸੀ. ਪੀ. ਨੇ ਦੱਸਿਆ ਕਿ ਮ੍ਰਿਤਕ ਕੱਪੜੇ ਦੀ ਫੈਕਟਰੀ ’ਚ ਠੇਕੇਦਾਰੀ ਦਾ ਕੰਮ ਕਰਦਾ ਸੀ ਅਤੇ ਮੰਗਲਵਾਰ ਜਦੋਂ ਪੁਲਸ ਨੂੰ ਸੂਚਨਾ ਮਿਲੀ ਕਿ ਕਮਰੇ ’ਚ ਇਕ ਵਿਅਕਤੀ ਦੀ ਲਾਸ਼ ਪਈ ਹੋਈ ਹੈ, ਜਿਸ ਤੋਂ ਬਾਅਦ ਪੁਲਸ ਤੁਰੰਤ ਮੌਕੇ ’ਤੇ ਪੁੱਜੀ ਅਤੇ ਮ੍ਰਿਤਕ ਦੀ ਲਾਸ਼ ਦੀ ਜਾਂਚ ਕੀਤੀ ਗਈ।
ਇਹ ਵੀ ਪੜ੍ਹੋ: ਨੰਗਲ ਵਿਖੇ ਭਾਖੜਾ ਨਹਿਰ ’ਚ ਤਰਦੀਆਂ ਮਾਂ-ਧੀ ਦੀਆਂ ਲਾਸ਼ਾਂ ਬਰਾਮਦ, ਫ਼ੈਲੀ ਸਨਸਨੀ
ਉਕਤ ਵਿਅਕਤੀ ਦੇ ਗਲੇ ’ਚ ਇਕ ਨਿਸ਼ਾਨ ਬਣਿਆ ਹੋਇਆ ਸੀ, ਜਿਵੇਂ ਉਸ ਦਾ ਗਲਾ ਘੁੱਟ ਕੇ ਕਤਲ ਹੋਇਆ ਹੋਵੇ ਪਰ ਮੌਤ ਕਾਰਨਾਂ ਦੀ ਸਹੀ ਪਛਾਣ ਕਰਨ ਲਈ ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ’ਚ ਰੱਖਵਾ ਦਿੱਤਾ ਗਿਆ ਹੈ। ਇਥੇ ਬੁੱਧਵਾਰ ਨੂੰ ਮ੍ਰਿਤਕ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ ਅਤੇ ਮੌਤ ਦੇ ਸਹੀ ਕਾਰਨਾਂ ਦਾ ਪਤਾ ਲੱਗ ਸਕੇਗਾ। ਹਾਲ ਦੀ ਘੜੀ ਪੁਲਸ ਆਸ-ਪਾਸ ਰਹਿਣ ਵਾਲੇ ਲੋਕਾਂ ਤੋਂ ਪੁੱਛਗਿੱਛ ਕਰ ਰਹੀ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਇਥੇ ਮ੍ਰਿਤਕ ਦਾ ਕੋਈ ਵੀ ਰਿਸ਼ਤੇਦਾਰ ਨਹੀਂ ਰਹਿੰਦਾ ਹੈ। ਸਾਰੇ ਬਿਹਾਰ ’ਚ ਹੀ ਰਹਿੰਦੇ ਹਨ। ਹਾਲ ਦੀ ਘੜੀ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਅਹਿਮ ਖ਼ਬਰ: ਏਸ਼ੀਆ ਦੇ 11 ਤੇ ਅਫ਼ਰੀਕਾ ਦੇ 21 ਦੇਸ਼ਾਂ ’ਚ ਵੀਜ਼ਾ ਦੇ ਬਿਨਾਂ ਦਾਖ਼ਲ ਹੋ ਸਕਣਗੇ ਭਾਰਤੀ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ