ਲੁਧਿਆਣਾ ਨਗਰ ਨਿਗਮ 'ਚ ਭਾਜਪਾ ਕੌਂਸਲਰਾਂ ਦਾ ਧਰਨਾ ਚੌਥੇ ਦਿਨ ਵੀ ਜਾਰੀ
Monday, Aug 04, 2025 - 01:22 PM (IST)

ਲੁਧਿਆਣਾ (ਹਿਤੇਸ਼): ਲੁਧਿਆਣਾ ਨਗਰ ਨਿਗਮ ਦੇ ਵਿਚ ਭਾਜਪਾ ਦੇ ਕੌਂਸਲਰਾਂ ਵੱਲੋਂ ਮੇਅਰ ਦੇ ਖ਼ਿਲਾਫ਼ ਲਗਾਇਆ ਗਿਆ ਧਰਨਾ ਚੌਥੇ ਦਿਨ ਵਿਚ ਦਾਖ਼ਲ ਹੋ ਗਿਆ ਹੈ। ਇਹ ਧਰਨਾ ਸ਼ੁੱਕਰਵਾਰ ਨੂੰ ਭਾਜਪਾ ਕੌਂਸਲਰਾਂ ਦੀ ਮੇਅਰ ਨਾਲ ਮੀਟਿੰਗ ਤੋਂ ਬਾਅਦ ਲਗਾਇਆ ਗਿਆ ਸੀ। ਭਾਜਪਾ ਕੌਂਸਲਰਾਂ ਦਾ ਕਹਿਣਾ ਹੈ ਕਿ ਉਹ ਆਪਣੇ ਵਾਰਡਾਂ ਦੀਆਂ ਸਮੱਸਿਆਵਾਂ ਲੈ ਕੇ ਮੇਅਰ ਨਾਲ ਮੀਟਿੰਗ ਕਰਨ ਗਏ ਸੀ। ਇਸ ਦੌਰਾਨ ਸੁਣਵਾਈ ਨਾ ਹੋਣ 'ਤੇ ਵਿਰੋਧ ਕਰਨ ਦੌਰਾਨ ਮੇਅਰ ਨੇ ਪੁਲਸ ਨੂੰ ਬੁਲਾ ਕੇ ਭਾਜਪਾ ਕੌਂਸਲਰਾਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਗਈ। ਇਸ ਦੇ ਵਿਰੋਧ ਵਿਚ ਭਾਜਪਾ ਕੌਂਸਲਰਾਂ ਵੱਲੋਂ ਧਰਨਾ ਲਗਾ ਦਿੱਤਾ ਗਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਪਿੰਡਾਂ ਬਾਰੇ ਮਾਨ ਸਰਕਾਰ ਦਾ ਨਵਾਂ ਫ਼ੈਸਲਾ! CM ਮਾਨ ਅੱਜ ਤੋਂ ਕਰਨਗੇ ਸ਼ੁਰੂਆਤ
ਇਹ ਧਰਨਾ ਸ਼ੁੱਕਰਵਾਰ ਦੁਪਹਿਰ ਤੋਂ ਲਗਾਤਾਰ ਦਿਨ-ਰਾਤ ਚੱਲ ਰਿਹਾ ਹੈ। ਇਸ ਧਰਨੇ ਵਿਚ ਭਾਜਪਾ ਨੂੰ ਕਾਂਗਰਸ ਤੇ ਅਕਾਲੀ ਦਲ ਦਾ ਵੀ ਸਾਥ ਮਿਲਿਆ ਹੈ। ਉਨ੍ਹਾਂ ਦੇ ਕੌਂਸਲਰ ਵੀ ਧਰਨੇ ਵਿਚ ਸ਼ਾਮਲ ਹੋਏ ਹਨ। ਇਸ ਮਾਮਲੇ ਵਿਚ ਮੇਅਰ ਦਾ ਕਹਿਣਾ ਹੈ ਕਿ ਭਾਜਪਾ ਕੌਂਸਲਰਾਂ ਵੱਲੋਂ ਆਪਣੇ ਵਾਰਡਾਂ ਦੀਆਂ ਜੋ ਵੀ ਸਮੱਸਿਆਵਾਂ ਦੱਸੀਆਂ ਗਈਆਂ, ਉਨ੍ਹਾਂ ਦੇ ਹੱਲ ਲਈ ਮੀਟਿੰਗ ਦੌਰਾਨ ਤੁਰੰਤ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ। ਭਾਜਪਾ ਕੌਂਸਲਰਾਂ ਵੱਲੋਂ ਮੀਟਿੰਗ ਦੌਰਾਨ ਬਿਨਾਂ ਵਜ੍ਹਾ ਹੰਗਾਮਾ ਕੀਤਾ ਗਿਆ। ਇਸ ਨੂੰ ਲੈ ਕੇ ਮੇਅਰ ਵੱਲੋਂ ਭਾਜਪਾ ਦੇ ਕੌਂਸਲਰਾਂ ਦੇ ਖ਼ਿਲਾਫ਼ ਪੁਲਸ ਕੇਸ ਦਰਜ ਕਰਵਾਇਆ ਗਿਆ ਹੈ। ਇਸ ਦੇ ਬਾਵਜੂਦ ਭਾਜਪਾ ਵੱਲੋਂ ਧਰਨਾ ਜਾਰੀ ਰੱਖਿਆ ਗਿਆ ਹੈ। ਇਹ ਧਰਨਾ ਸੋਮਵਾਰ ਨੂੰ ਵੀ ਨਗਰ ਨਿਗਮ ਲੁਧਿਆਣਾ ਦੇ ਸਰਾਭਾ ਨਗਰ ਸਥਿਤ ਜ਼ੋਨ ਡੀ ਆਫ਼ਿਸ ਵਿਚ ਜਾਰੀ ਹੈ, ਜਿੱਥੇ ਭਾਜਪਾ ਦੇ ਕੌਂਸਲਰ ਤੇ ਲੀਡਰ ਪਹੁੰਚ ਰਹੇ ਹਨ। ਇਸ ਧਰਨੇ ਵਿਚ ਆਮ ਲੋਕਾਂ ਦੀ ਤੇ ਮੁਲਾਜ਼ਮਾਂ ਦੀ ਆਵਾਜਾਈ ਨੂੰ ਫ਼ਿਲਹਾਲ ਨਹੀਂ ਰੋਕਿਆ ਤੇ ਉਨ੍ਹਾਂ ਦੇ ਆਉਣ-ਜਾਣ ਲਈ ਰਸਤਾ ਛੱਡਿਆ ਹੋਇਆ ਹੈ। ਭਾਜਪਾ ਵੱਲੋਂ ਇਸ ਧਰਨੇ ਦੌਰਾਨ ਮੇਅਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8