ਨਵੀਂ ਵਾਰਡਬੰਦੀ ਅਤੇ ਰਾਖਵਾਂਕਰਨ ਬਦਲਾਵਾਂ ਨਾਲ ਹੋਣਗੀਆਂ ਲੁਧਿਆਣਾ ਨਗਰ ਨਿਗਮ ਦੀਆਂ ਚੋਣਾਂ

Wednesday, Sep 27, 2023 - 02:43 PM (IST)

ਨਵੀਂ ਵਾਰਡਬੰਦੀ ਅਤੇ ਰਾਖਵਾਂਕਰਨ ਬਦਲਾਵਾਂ ਨਾਲ ਹੋਣਗੀਆਂ ਲੁਧਿਆਣਾ ਨਗਰ ਨਿਗਮ ਦੀਆਂ ਚੋਣਾਂ

ਲੁਧਿਆਣਾ (ਹਿਤੇਸ਼) : ਸਰਕਾਰ ਵੱਲੋਂ ਚੋਣ ਕਮਿਸ਼ਨ ਤੋਂ ਰਿਪੋਰਟ ਭੇਜਣ ਦੀ ਪੁਸ਼ਟੀ ਕਰਨ ਦੇ ਰੂਪ ’ਚ ਲੋਕਲ ਬਾਡੀਜ਼ ਮੰਤਰੀ ਬਲਕਾਰ ਸਿੰਘ ਨੇ ਸੰਕੇਤ ਦੇ ਦਿੱਤੇ ਹਨ ਕਿ ਪੰਜਾਬ ’ਚ ਕਿਸੇ ਵੀ ਸਮੇਂ ਨਗਰ ਨਿਗਮ ਚੋਣਾਂ ਹੋ ਸਕਦੀਆਂ ਹਨ। ਜਿਸ ਦੇ ਬਾਅਦ ਤੋਂ ਸਭ ਦੀਆਂ ਨਜ਼ਰਾਂ ਨਵੀਂ ਵਾਰਡਬੰਦੀ ਦਾ ਨੋਟੀਫਿਕੇਸ਼ਨ ਜਾਰੀ ਹੋਣ ਵੱਲ ਲੱਗ ਗਈਆਂ ਹਨ।

ਭਾਵੇਂ ‘ਜਗ ਬਾਣੀ’ ਵੱਲੋਂ ਪਹਿਲਾਂ ਹੀ ਸਾਫ ਕਰ ਦਿੱਤਾ ਗਿਆ ਹੈ ਕਿ ਨਗਰ ਨਿਗਮ ਵੱਲੋਂ ਨਵੀਂ ਵਾਰਡਬੰਦੀ ਦਾ ਡਰਾਫਟ ਫਾਈਨਲ ਹੋਣ ਤੋਂ ਬਾਅਦ ਸਰਕਾਰ ਕੋਲ ਪੁੱਜ ਗਿਆ ਹੈ, ਜਿਸ ਨੂੰ ਲੈ ਕੇ ਮਿਲੀ ਜਾਣਕਾਰੀ ਮੁਤਾਬਕ ਪਹਿਲਾਂ ਜਾਰੀ ਕੀਤੇ ਗਏ ਵਾਰਡਬੰਦੀ ਦੇ ਨਕਸ਼ੇ ’ਚ ਵਿਧਾਇਕਾਂ ਦੀ ਸਿਫਾਰਿਸ਼ ’ਤੇ ਬਾਊਂਡਰੀ ਦੇ ਨਾਲ ਨੰਬਰਿੰਗ ਅਤੇ ਰਿਜ਼ਰਵੇਸ਼ਨ ’ਚ ਬਦਲਾਅ ਕਰ ਦਿੱਤਾ ਗਿਆ ਹੈ। ਹੁਣ ਇਸ ਦੇ ਆਧਾਰ ’ਤੇ ਫਾਈਨਲ ਨੋਟੀਫਿਕੇਸ਼ਨ ਜਾਰੀ ਕਰਨ ਦੀ ਪ੍ਰਕਿਰਿਆ ਸਰਕਾਰ ਦੇ ਪੱਧਰ ’ਤੇ ਪੂਰੇ ਜ਼ੋਰਾਂ ਦੇ ਨਾਲ ਚੱਲ ਰਹੀ ਹੈ।

ਇਹ ਵੀ ਪੜ੍ਹੋ : ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਪਰਾਲੀ ਦਾ ਸਹੀ ਉਪਚਾਰ ਕਰਨ ਵਾਲੇ ਕਿਸਾਨਾਂ ਨੂੰ ਕੀਤਾ ਸਨਮਾਨਿਤ, ਕੀਤੀ ਇਹ ਅਪੀਲ

ਦੂਜੀਆਂ ਪਾਰਟੀਆਂ ਦੇ ਨੇਤਾਵਾਂ ਨੂੰ ਸ਼ਾਮਲ ਕਰਨ ਦੇ ਹਿਸਾਬ ਨਾਲ ਲਿਆ ਗਿਆ ਹੈ ਫੈਸਲਾ 
ਵਿਧਾਨ ਸਭਾ ਤੋਂ ਲੈ ਕੇ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਦੇ ਕਈ ਨੇਤਾ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਚੁੱਕੇ ਹਨ। ਇਹ ਮੁਹਿੰਮ ਹੁਣ ਵੀ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ’ਚ ਕੁਝ ਹੋਰ ਸਾਬਕਾ ਕੌਂਸਲਰ ਵੀ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਸਕਦੇ ਹਨ। ਇਸ ਦਾ ਫ਼ਾਇਦਾ ਲੈਣ ਲਈ ਵਾਰਡਬੰਦੀ ਦੇ ਨਕਸ਼ੇ ’ਚ ਬਾਊਂਡਰੀ ਦੇ ਨਾਲ ਨੰਬਰਿੰਗ ਰਿਜ਼ਰਵੇਸ਼ਨ ਵਿਚ ਇਕ ਵਾਰ ਫਿਰ ਬਦਲਾਅ ਹੋਣ ਦੀ ਗੱਲ ਕਹੀ ਜਾ ਰਹੀ ਹੈ। ਇਨ੍ਹਾਂ ’ਚ ਹਲਕਾ ਪੂਰਬੀ ਦੇ 2-3 ਸਾਬਕਾ ਕਾਂਗਰਸੀ ਕੌਂਸਲਰਾਂ ਦੇ ਨਾਂ ਦੀ ਕਾਫੀ ਚਰਚਾ ਹੋ ਰਹੀ ਹੈ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Anuradha

Content Editor

Related News