''ਕੰਮ ''ਚ ਦੇਰੀ ਕਰਨ ਵਾਲੇ ਠੇਕੇਦਾਰਾਂ ''ਤੇ ਕੱਸੋ ਸ਼ਿੰਕਜਾ!'' ਲੁਧਿਆਣਾ ਮੇਅਰ ਨੇ ਅਫ਼ਸਰਾਂ ਨੂੰ ਜਾਰੀ ਕੀਤੇ ਨਿਰਦੇਸ਼
Saturday, Jul 26, 2025 - 12:47 PM (IST)

ਲੁਧਿਆਣਾ (ਹਿਤੇਸ਼): ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਸਰਾਭਾ ਨਗਰ ਸਥਿਤ ਨਗਰ ਨਿਗਮ ਜ਼ੋਨ ਡੀ ਦਫ਼ਤਰ ਵਿਖੇ ਬੀ.ਐਂਡ.ਆਰ ਸ਼ਾਖਾ ਦੇ ਅਧਿਕਾਰੀਆਂ ਨਾਲ ਇਕ ਸਮੀਖਿਆ ਮੀਟਿੰਗ ਕੀਤੀ। ਇਸ ਮੀਟਿੰਗ ਦਾ ਉਦੇਸ਼ ਸ਼ਹਿਰ ਭਰ ਵਿਚ ਵਿਕਾਸ ਕਾਰਜਾਂ ਨੂੰ ਤੇਜ਼ ਕਰਨਾ ਅਤੇ ਇਹ ਯਕੀਨੀ ਬਣਾਉਣਾ ਸੀ ਕਿ ਕੰਮਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਹੋਵੇ। ਨਗਰ ਨਿਗਮ ਦੇ ਵਧੀਕ ਕਮਿਸ਼ਨਰ ਪਰਮਦੀਪ ਸਿੰਘ, ਨਿਗਰਾਨ ਇੰਜੀਨੀਅਰਜ਼, ਕਾਰਜਕਾਰੀ ਇੰਜੀਨੀਅਰਜ਼, ਜੂਨੀਅਰ ਇੰਜੀਨੀਅਰਜ਼ ਸਮੇਤ ਹੋਰ ਅਧਿਕਾਰੀ ਮੀਟਿੰਗ ਵਿੱਚ ਮੌਜੂਦ ਸਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀ ਸਿਆਸਤ 'ਚ ਹਲਚਲ! ਛਿੜੀ ਨਵੀਂ ਚਰਚਾ
ਮੇਅਰ ਇੰਦਰਜੀਤ ਕੌਰ ਨੇ ਦੱਸਿਆ ਕਿ ਵਿਕਾਸ ਕਾਰਜਾਂ ਨੂੰ ਤੇਜ਼ ਕਰਨ ਲਈ ਨਿਯਮਤ ਸਮੀਖਿਆ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਸ਼ੁੱਕਰਵਾਰ ਨੂੰ ਅਧਿਕਾਰੀਆਂ ਨੂੰ ਲੰਬਿਤ/ਚੱਲ ਰਹੇ ਕੰਮਾਂ ਦੀ ਸੂਚੀ ਜਮ੍ਹਾਂ ਕਰਾਉਣ ਅਤੇ ਕੰਮਾਂ ਨੂੰ ਜਲਦੀ ਤੋਂ ਜਲਦੀ ਪੂਰਾ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਵਿੱਚ ਦੇਰੀ ਕਰਨ ਵਾਲੇ ਠੇਕੇਦਾਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ ਹਨ। ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਕਿਹਾ ਕਿ ਉਹ ਚੱਲ ਰਹੇ ਵਿਕਾਸ ਕਾਰਜਾਂ ਦਾ ਨਿਯਮਿਤ ਤੌਰ ਤੇ ਨਿਰੀਖਣ ਵੀ ਕਰ ਰਹੇ ਹਨ ਅਤੇ ਉਨ੍ਹਾਂ ਦਾ ਧਿਆਨ ਸ਼ਹਿਰ ਭਰ ਵਿਚ ਚੰਗੀ ਗੁਣਵੱਤਾ ਵਾਲੇ ਕੰਮਾਂ ਨੂੰ ਯਕੀਨੀ ਬਣਾਉਣ 'ਤੇ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8