ਲੁਧਿਆਣਾ ’ਚ ਕਿਸੇ ਵੀ ਸਮੇਂ ਜਾਰੀ ਹੋ ਸਕਦੈ ਮੇਅਰ ਦੀ ਚੋਣ ਦਾ ਪ੍ਰੋਗਰਾਮ, ਹਲਚਲ ਹੋਈ ਤੇਜ਼
Sunday, Jan 05, 2025 - 04:51 AM (IST)
ਲੁਧਿਆਣਾ (ਹਿਤੇਸ਼)- ਲੁਧਿਆਣਾ ’ਚ ਨਵਾਂ ਮੇਅਰ ਬਣਾਉਣ ਨੂੰ ਲੈ ਕੇ ਹੋ ਰਿਹਾ ਇੰਤਜ਼ਾਰ ਖ਼ਤਮ ਹੋਣ ਜਾ ਰਿਹਾ ਹੈ, ਜਿਸ ਤਹਿਤ ਕਿਸੇ ਵੀ ਸਮੇਂ ਮੇਅਰ ਦੀ ਚੋਣ ਦਾ ਪ੍ਰੋਗਰਾਮ ਜਾਰੀ ਹੋ ਸਕਦਾ ਹੈ। ਇਸ ਗੱਲ ਦੇ ਸੰਕੇਤ ਨੋਟੀਫਿਕੇਸ਼ਨ ਸਾਹਮਣੇ ਆਉਣ ਤੋਂ ਬਾਅਦ ਮਿਲ ਰਹੇ ਹਨ।
ਜ਼ਿਕਰਯੋਗ ਹੈ ਕਿ ਨਗਰ ਨਿਗਮ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਸਟੇਟ ਇਲੈਕਸ਼ਨ ਕਮਿਸ਼ਨਰ ਵੱਲੋਂ ਕੌਂਸਲਰਾਂ ਦੀ ਨਿਯੁਕਤੀ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਜਾਂਦਾ ਹੈ ਪਰ 21 ਦਸੰਬਰ ਨੂੰ ਨਗਰ ਨਿਗਮ ਚੋਣਾਂ ਤੋਂ ਕੁਝ ਦੇਰ ਬਾਅਦ ਹੀ ਨਤੀਜਿਆਂ ਦਾ ਐਲਾਨ ਕਰਨ ਤੋਂ ਲੈ ਕੇ ਹੁਣ ਤੱਕ ਨੋਟੀਫਿਕੇਸ਼ਨ ਜਾਰੀ ਨਹੀਂ ਹੋਇਆ ਸੀ।
ਇਹ ਵੀ ਪੜ੍ਹੋ- ਭੈਣ ਦਾ ਜੀਜੇ ਨਾਲ ਹੋ ਗਿਆ ਝਗੜਾ, ਗੁੱਸੇ 'ਚ ਆਏ ਸਾਲ਼ੇ ਨੇ ਇੱਟਾਂ ਮਾਰ-ਮਾਰ ਉਤਾਰ'ਤਾ ਮੌਤ ਦੇ ਘਾਟ
ਇਸ ਦੌਰਾਨ ਸ਼ੁੱਕਰਵਾਰ ਨੂੰ ਦੇਰ ਸ਼ਾਮ ਨੋਟੀਫਿਕੇਸ਼ਨ ਸਾਹਮਣੇ ਆ ਗਿਆ ਹੈ, ਜੋ ਸਰਕੂਲਰ 24 ਅਤੇ 27 ਦਸੰਬਰ ਦੀ ਸਟੈਂਪ ਦੇ ਨਾਲ ਜਾਰੀ ਕੀਤਾ ਗਿਆ ਹੈ। ਇਸ ਤੋਂ ਬਾਅਦ ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ ਮੇਅਰ ਬਣਾਉਣ ਦੀ ਤਿਆਰੀ ਪੂਰੀ ਹੋ ਚੁੱਕੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e