ਚੋਰੀ ਦੇ ਮੋਟਰਸਾਈਕਲ ਤੇ ਰਿਵਾਲਵਰ ਸਣੇ ਮੁਲਜ਼ਮ ਗ੍ਰਿਫ਼ਤਾਰ

Monday, Jun 01, 2026 - 06:51 PM (IST)

ਚੋਰੀ ਦੇ ਮੋਟਰਸਾਈਕਲ ਤੇ ਰਿਵਾਲਵਰ ਸਣੇ ਮੁਲਜ਼ਮ ਗ੍ਰਿਫ਼ਤਾਰ

ਲੁਧਿਆਣਾ (ਰਾਜ): ਲੁਧਿਆਣਾ ਪੁਲਸ ਨੇ ਗਸ਼ਤ ਦੌਰਾਨ ਇਕ ਮੁਲਜ਼ਮ ਕੁਲਵਿੰਦਰ ਸਿੰਘ ਨੂੰ ਨਾਜਾਇਜ਼ ਹਥਿਆਰਾਂ ਅਤੇ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕਰ ਲਿਆ ਗਿਆ। ਮਾਮਲੇ ਦੀ ਜਾਣਕਾਰੀ ਦਿੰਦਿਆਂ ਹੌਲਦਾਰ ਜਗਦੀਸ਼ ਕੁਮਾਰ ਨੇ ਦੱਸਿਆ ਕਿ ਉਹ ਆਪਣੀ ਪੁਲਸ ਪਾਰਟੀ ਸਮੇਤ 31 ਮਈ ਨੂੰ ਇਲਾਕੇ ਵਿਚ ਕਾਨੂੰਨ ਵਿਵਸਥਾ ਅਤੇ ਸੁਰੱਖਿਆ ਦੇ ਮੱਦੇਨਜ਼ਰ ਗਸ਼ਤ 'ਤੇ ਤਾਇਨਾਤ ਸਨ। ਇਸੇ ਦੌਰਾਨ ਪੁਲਸ ਨੂੰ ਇਕ ਗੁਪਤ ਸੂਚਨਾ ਮਿਲੀ, ਜਿਸ 'ਤੇ ਤੁਰੰਤ ਕਾਰਵਾਈ ਕਰਦੇ ਹੋਏ ਨਾਕਾਬੰਦੀ ਕੀਤੀ ਗਈ। ਤਦ ਚੰਡੀਗੜ੍ਹ ਰੋਡ 'ਤੇ ਸਥਿਤ ਸਿਟੀ ਸਕੈਨ ਸੈਂਟਰ ਦੇ ਕੋਲ ਇਕ ਸ਼ੱਕੀ ਨੌਜਵਾਨ ਬਿਨਾਂ ਨੰਬਰ ਪਲੇਟ ਵਾਲੇ ਸਪਲੈਂਡਰ ਮੋਟਰਸਾਈਕਲ 'ਤੇ ਸਵਾਰ ਹੋ ਕੇ ਲੁਧਿਆਣਾ ਤੋਂ ਚੰਡੀਗੜ੍ਹ ਵੱਲ ਭੱਜਣ ਦੀ ਫਿਰਾਕ ਵਿਚ ਸੀ।

ਪੁਲਸ ਪਾਰਟੀ ਨੇ ਘੇਰਾਬੰਦੀ ਕਰਕੇ ਜਦੋਂ ਮੁਸਤੈਦੀ ਨਾਲ ਉਸ ਨੂੰ ਰੋਕਿਆ ਅਤੇ ਉਸ ਦੀ ਤਲਾਸ਼ੀ ਲਈ, ਤਾਂ ਪੁਲਸ ਕਰਮਚਾਰੀਆਂ ਦੇ ਵੀ ਹੋਸ਼ ਉੱਡ ਗਏ। ਮੁਲਜ਼ਮ ਦੇ ਕਬਜ਼ੇ ਵਿਚੋਂ ਇਕ .32 ਬੋਰ ਦਾ ਨਾਜਾਇਜ਼ ਰਿਵਾਲਵਰ, 2 ਜ਼ਿੰਦਾ ਕਾਰਤੂਸ ਅਤੇ 2 ਮੋਬਾਈਲ ਫੋਨ ਬਰਾਮਦ ਹੋਏ। ਸਖ਼ਤੀ ਨਾਲ ਕੀਤੀ ਗਈ ਪੁੱਛਗਿੱਛ ਵਿਚ ਸਾਹਮਣੇ ਆਇਆ ਕਿ ਜਿਸ ਸਪਲੈਂਡਰ ਮੋਟਰਸਾਈਕਲ 'ਤੇ ਉਹ ਸਵਾਰ ਸੀ, ਉਹ ਵੀ ਚੋਰੀ ਦਾ ਸੀ। ਪੁਲਸ ਨੇ ਨਾਜਾਇਜ਼ ਹਥਿਆਰ, ਜ਼ਿੰਦਾ ਕਾਰਤੂਸ, ਮੋਬਾਈਲ ਫੋਨ ਅਤੇ ਬਿਨਾਂ ਨੰਬਰੀ ਮੋਟਰਸਾਈਕਲ ਨੂੰ ਕਬਜ਼ੇ ਵਿਚ ਲੈ ਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਹੁਣ ਸਲਾਖਾਂ ਦੇ ਪਿੱਛੇ ਪਹੁੰਚੇ ਇਸ ਸ਼ਾਤਰ ਤੋਂ ਗੰਭੀਰਤਾ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਇਸ ਖ਼ਤਰਨਾਕ ਹਥਿਆਰ ਨਾਲ ਕਿਸ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫ਼ਿਰਾਕ ਵਿਚ ਸੀ।


author

Anmol Tagra

Content Editor

Related News