ਲੁਧਿਆਣਾ ਪੁਲਸ ਨੇ ਡਕੈਤੀ ਦੀ ਵਾਰਦਾਤ ਨੂੰ ਕੀਤਾ ਟ੍ਰੇਸ, ਲੁੱਟੇ ਗਏ ਪੈਸਿਆਂ ਸਣੇ ਫੜੇ ਗਏ ਮੁਲਜ਼ਮ
Monday, Jun 08, 2026 - 07:09 PM (IST)
ਲੁਧਿਆਣਾ (ਅਨਿਲ): ਥਾਣਾ ਸ਼ਿਮਲਾਪੁਰੀ ਦੀ ਪੁਲਸ ਪਾਰਟੀ ਨੇ ਡਕੈਤੀ ਦੀ ਇਕ ਅਹਿਮ ਵਾਰਦਾਤ ਨੂੰ ਟਰੇਸ ਕਰਦੇ ਹੋਏ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਮੁਕੱਦਮਾ ਨੰਬਰ 96 ਮਿਤੀ 22.05.2026 ਅਧੀਨ ਧਾਰਾ 309(6), 3(5) BNS ਅਤੇ 25 ਆਰਮਜ਼ ਐਕਟ ਥਾਣਾ ਸ਼ਿਮਲਾਪੁਰੀ, ਲੁਧਿਆਣਾ ਵਿਚ ਦਰਜ ਕੀਤਾ ਗਿਆ ਸੀ। ਤਫ਼ਤੀਸ਼ ਦੌਰਾਨ ਪੁਲਸ ਨੇ ਲੋੜੀਂਦੇ ਦੋਸ਼ੀਆਂ ਹਰਵਿੰਦਰ ਸਿੰਘ, ਸਰਦੂਲ ਸਿੰਘ ਅਤੇ ਗੁਰਜੀਤ ਸਿੰਘ ਪੁੱਤਰ ਹਰਵਿੰਦਰ ਸਿੰਘ ਅਤੇ ਹਰਵਿੰਦਰ ਸਿੰਘ ਪੁੱਤਰ ਤੇਜਾ ਸਿੰਘ ਨੂੰ ਗ੍ਰਿਫ਼ਤਾਰ ਕੀਤਾ।
ਪੁਲਸ ਮੁਤਾਬਕ, ਮੁਲਜ਼ਮਾਂ ਕੋਲੋਂ ਇਕ ਪਿਸਟਲ .32 ਬੋਰ ਬਰਾਮਦ ਕੀਤਾ ਗਿਆ ਹੈ, ਜੋ ਉਨ੍ਹਾਂ ਨੇ ਵਾਰਦਾਤ ਦੌਰਾਨ ਖੋਹਿਆ ਸੀ। ਇਸ ਤੋਂ ਇਲਾਵਾ ਵਾਰਦਾਤ ਵਿਚ ਵਰਤੀ ਗਈ i-20 ਕਾਰ, ਸਕੂਟਰੀ ਵੀ ਬਰਾਮਦ ਕੀਤੀ ਹੈ। ਮੁਲਜ਼ਮਾਂ ਕੋਲੋਂ 530 ਗ੍ਰਾਮ ਚਾਂਦੀ ਅਤੇ 3 ਲੱਖ ਰੁਪਏ ਨਕਦੀ ਬਰਾਮਦ ਕੀਤੀ ਗਈ ਹੈ। ਮਾਮਲੇ ਸਬੰਧੀ ਹੋਰ ਡੂੰਘਾਈ ਨਾਲ ਤਫ਼ਤੀਸ਼ ਜਾਰੀ ਹੈ ਅਤੇ ਹੋਰ ਖੁਲਾਸਿਆਂ ਦੀ ਸੰਭਾਵਨਾ ਹੈ।
