ਲੁਧਿਆਣਾ ਪੁਲਸ ਵੱਲੋਂ ਨਾਜਾਇਜ਼ ਪਿਸਤੋਲ ਸਣੇ ਮੁਲਜ਼ਮ ਗ੍ਰਿਫ਼ਤਾਰ
Tuesday, Nov 04, 2025 - 04:50 PM (IST)
ਲੁਧਿਆਣਾ (ਅਨਿਲ): ਥਾਣਾ ਮੇਹਰਬਾਨ ਦੀ ਪੁਲਸ ਨੇ ਨਾਜਾਇਜ਼ ਪਿਸਤੌਲ ਦੇ ਨਾਲ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਜਾਂਚ ਅਧਿਕਾਰੀ ਥਾਣੇਦਾਰ ਰਾਧੇਸ਼ਾਮ ਨੇ ਦੱਸਿਆ ਕਿ ਪੁਲਸ ਨੇ ਮੁਲਜ਼ਮ ਦੀ ਪਛਾਣ ਸੰਦੀਪ ਸਿੰਘ ਪੁੱਤਰ ਭਜਨ ਸਿੰਘ ਵਾਸੀ ਮੁਹੱਲਾ ਹਰਕਿਸ਼ਨ ਵਿਹਾਰ ਮਿਹਰਬਾਨ ਵਜੋਂ ਕੀਤੀ ਹੈ। ਪੁਲਸ ਨੇ ਮੁਲਜ਼ਮ ਦੇ ਖ਼ਿਲਾਫ਼ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
