ਲੁਧਿਆਣੇ ਦੇ ਇਨ੍ਹਾਂ ਇਲਾਕਿਆਂ ’ਚ ਬੰਦ ਰਹੇਗੀ ਬਿਜਲੀ
Friday, Jun 06, 2025 - 11:59 AM (IST)

ਲੁਧਿਆਣਾ (ਖੁਰਾਣਾ): ਪੰਜਾਬ ਸਟੇਟ ਪਾਵਰ ਕਾਰਪਰੇਸ਼ਨ ਸਿਟੀ ਵੈਸਟ ਡਵੀਜ਼ਨ ਦੇ ਅਧੀਨ ਪੈਂਦੇ ਛਾਉਣੀ ਮੁਹੱਲਾ ਸਥਿਤ ਬਿਜਲੀ ਘਰ ’ਚ ਤਾਇਨਾਤ ਐੱਸ. ਡੀ. ਓ. ਨਾਰਥ ਸ਼ਿਵ ਕੁਮਾਰ ਨੇ ਦੱਸਿਆ ਕਿ 6 ਜੂਨ ਨੂੰ ਇਲਾਕੇ ’ਚ ਬਿਜਲੀ ਕੀਤੀ ਨਵੀਂ ਲਾਈਨ ਵਿਛਾਉਣ ਅਤੇ ਜ਼ਰੂਰੀ ਮੁਰੰਮਤ ਕਾਰਨ ਅਹਿਤਿਆਤ ਦੇ ਤੌਰ ’ਤੇ 11 ਕੇ. ਵੀ. ਕੁਤਬੇਵਾਲ ਫੀਡਰ ਮੀਰਾ ਪੈਕਰਸ ਬੰਦ ਕੀਤਾ ਜਾਵੇਗਾ, ਜਿਸ ਕਾਰਨ ਆਲੇ-ਦੁਆਲੇ ਦੇ ਇਲਾਕਿਆਂ ’ਚ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਬਿਜਲੀ ਦੀ ਸਪਲਾਈ ਬੰਦ ਰਹੇਗੀ। ਸ਼ਿਵ ਕੁਮਾਰ ਵਲੋਂ ਇਲਾਕਾ ਨਿਵਾਸੀਆਂ ਨੂੰ ਹੋਣ ਵਾਲੀ ਪ੍ਰੇਸ਼ਾਨੀ ਨੂੰ ਲੈ ਕੇ ਖੇਦ ਵਿਅਕਤ ਕਰਦੇ ਹੋਏ ਸਾਥ ਦੇਣ ਦੀ ਅਪੀਲ ਕੀਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - 10 ਰੁਪਏ ਨਾਲ ਜਿੱਤ ਲਏ 11 ਲੱਖ ਰੁਪਏ! ਰਾਤੋ-ਰਾਤ ਬਦਲ ਗਈ ਪੰਜਾਬ ਦੇ ਵਿਅਕਤੀ ਦੀ ਕਿਸਮਤ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8