ਲੁਧਿਆਣਾ ਰੇਲਵੇ ਸਟੇਸ਼ਨ ਤੋਂ ਮਿਲੀ ਅਣਪਛਾਤੇ ਨੌਜਵਾਨ ਦੀ ਲਾਸ਼
Saturday, Mar 23, 2019 - 10:25 PM (IST)

ਲੁਧਿਆਣਾ,(ਸਲੂਜਾ) : ਜੀ. ਆਰ. ਪੀ. ਨੇ ਰੇਲਵੇ ਸਟੇਸ਼ਨ ਦੇ ਡੀਜ਼ਲ ਇੰਸਟਾਲੇਸ਼ਨ ਪੰਪ ਨੇੜੇ ਇਕ 28ਤੋਂ 30 ਸਾਲਾਂ ਨੌਜਵਾਨ ਦੀ ਲਾਸ਼ ਬਰਾਮਦ ਕੀਤੀ ਹੈ। ਹਾਲਾਂਕਿ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ ਅਤੇ ਨਾ ਹੀ ਇਹ ਪਤਾ ਲੱਗ ਸਕਿਆ ਹੈ ਕਿ ਉਹ ਮ੍ਰਿਤਕ ਦੀ ਮੌਤ ਕਿਸ ਤਰ੍ਹਾਂ ਹੋਈ ਹੈ। ਜੀ .ਆਰ.ਪੀ. ਦੇ ਥਾਣੇਦਾਰ ਬਲਕਾਰ ਸਿੰਘ ਨੇ ਦੱਸਿਆ ਕਿ ਬਣਦੀ ਕਾਨੂੰਨੀ ਕਾਰਵਾਈ ਦੇ ਤਹਿਤ ਅਣਪਛਾਤੇ ਨੌਜਵਾਨ ਦੀ ਪਛਾਣ ਲਈ ਅਗਲੇ 72 ਘੰਟਿਆਂ ਲਈ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾ ਦਿੱਤਾ ਗਿਆ ਹੈ।