ਸੋਸ਼ਲ ਮੀਡੀਆ ਇਨਫਲੂਏਂਸਰ ਹਨੀ ਸੇਠੀ ਗ੍ਰਿਫ਼ਤਾਰ

Thursday, Oct 10, 2024 - 06:38 PM (IST)

ਸੋਸ਼ਲ ਮੀਡੀਆ ਇਨਫਲੂਏਂਸਰ ਹਨੀ ਸੇਠੀ ਗ੍ਰਿਫ਼ਤਾਰ

ਲੁਧਿਆਣਾ (ਨਰਿੰਦਰ)- ਲੁਧਿਆਣਾ  ਦੇ ਸੋਸ਼ਲ ਮੀਡੀਆ 'ਤੇ ਅਕਸਰ ਹੀ ਆਪਣੀ ਗੱਲ ਕਹਿਣ ਵਾਲੇ ਹਨੀ ਸੇਠੀ ਨੂੰ ਲੁਧਿਆਣਾ ਦੁਗਰੀ ਪੁਲਸ ਵੱਲੋਂ ਅੱਜ ਅਦਾਲਤ  'ਚ ਪੇਸ਼ ਕੀਤਾ ਗਿਆ ਹੈ। ਬੀਤੇ ਦਿਨ ਹਨੀ ਸੇਠੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਵਿਦੇਸ਼ 'ਚ ਬੈਠੇ ਅਵੀ ਸਿੱਧੂ 'ਤੇ ਇਲਜ਼ਾਮ ਹਨ ਕਿ ਉਨ੍ਹਾਂ ਨੇ ਨਵਜੀਤ ਕੌਰ ਨਾਂ ਦੀ ਇੱਕ ਕੁੜੀ ਦੀ ਤਸਵੀਰਾਂ ਦੇ ਨਾਲ ਛੇੜਛਾੜ ਕੀਤੀ ਹੈ। 

ਇਹ ਵੀ ਪੜ੍ਹੋ- ਹਵਸ 'ਚ ਅੰਨ੍ਹੇ ਵਿਅਕਤੀ ਨੇ 6 ਸਾਲਾ ਬੱਚੀ ਨੂੰ ਬਣਾਇਆ ਸ਼ਿਕਾਰ, ਖੂਨ 'ਚ ਲੱਥਪੱਥ ਵੇਖ ਪਰਿਵਾਰ ਦੇ ਉੱਡੇ ਹੋਸ਼

ਇਸ ਨੂੰ ਲੈ ਕੇ ਕੁੜੀ ਵੀ ਮੀਡੀਆ ਸਾਹਮਣੇ ਆਈ ਜਿਸ ਨੇ ਕਿਹਾ ਕਿ ਉਹ ਕੁੱਝ ਦਿਨ ਪਹਿਲਾਂ ਹੀ ਕੈਨੇਡਾ ਤੋਂ ਆਈ ਹੈ। ਉਨ੍ਹਾਂ ਕਿਹਾ ਕਿ ਹਨੀ ਸੇਠੀ ਅਤੇ ਉਸਦੇ ਇੱਕ ਹੋਰ ਸਾਥੀ ਵੱਲੋਂ ਉਸ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਨਾਲ ਹੀ ਉਸ ਦੀ ਤਸਵੀਰ ਨੂੰ ਐਡਿਟ ਕਰਕੇ ਗਲਤ ਤਰੀਕੇ ਨਾਲ ਪੇਸ਼ ਕੀਤਾ ਜਾ ਰਿਹਾ ਹੈ। ਇੰਨਾ ਹੀ ਨਹੀਂ ਉਸ ਦੀਆਂ ਤਸਵੀਰਾਂ 'ਤੇ ਗਲਤ ਟਿੱਪਣੀਆਂ ਵੀ ਕੀਤੀਆਂ ਗਈਆਂ ਹਨ। ਜਿਸ ਦੀ ਸ਼ਿਕਾਇਤ ਉਸਨੇ ਲੁਧਿਆਣਾ ਪੁਲਸ ਨੂੰ ਦਿੱਤੀ, ਜਿਸ ਤੋਂ ਬਾਅਦ ਲੁਧਿਆਣਾ ਪੁਲਸ ਨੇ ਹਨੀ ਸੇਠੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸਨੂੰ ਅਦਾਲਤ ਵਿੱਚ ਲਿਆਂਦਾ ਗਿਆ ਹੈ। 

ਇਹ ਵੀ ਪੜ੍ਹੋ- ਅਣਖ ਖਾਤਰ ਕੀਤੀ ਵੱਡੀ ਵਾਰਦਾਤ, ਭਰਾ ਨੇ ਭੈਣ ਤੇ ਪ੍ਰੇਮੀ ਦਾ ਕਰ 'ਤਾ ਕਤਲ

ਉਧਰ ਪੀੜਤ ਪੱਖ ਦੇ ਵਕੀਲ ਨੇ ਕਿਹਾ ਹੈ ਕਿ ਇਸ 'ਚ ਦੋ ਮੁਲਜ਼ਮ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਹਨੀ ਸੇਠੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਜਦੋਂ ਕਿ ਵਿਦੇਸ਼ 'ਚ ਬੈਠਾ ਇੱਕ ਹੋਰ ਮੁਲਜ਼ਮ ਜਿਸ ਨਾਲ ਹਨੀ ਸੇਠੀ ਦੇ ਲਿੰਕ ਹਨ ਉਸ ਦੀ ਗ੍ਰਿਫਤਾਰੀ ਹਾਲੇ ਬਾਕੀ ਹੈ। ਇਸ ਸਬੰਧੀ ਵੀ ਕਾਨੂੰਨ ਮੁਤਾਬਿਕ ਕਾਰਵਾਈ ਕੀਤੀ ਜਾ ਰਹੀ ਹੈ ਹਾਲਾਂਕਿ ਉਹਨਾਂ ਦੱਸਿਆ ਕਿ ਅਜਿਹਾ ਕਰਨ ਪਿੱਛੇ ਉਨ੍ਹਾਂ ਦਾ ਕੀ ਮਕਸਦ ਸੀ ਹਾਲੇ ਤੱਕ ਇਹ ਸਾਫ ਨਹੀਂ ਹੋ ਸਕਿਆ ਹੈ। ਉਹਨਾਂ ਕਿਹਾ ਕਿ ਹੋ ਸਕਦਾ ਹੈ ਕਿ ਇਹ ਅਜਿਹਾ ਕੰਮ ਕਰਕੇ ਕੁੜੀਆਂ ਨੂੰ ਬਲੈਕਮੇਲ ਕਰਦੇ ਹੋਣ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News