ਲੁਧਿਆਣਾ ਪਹੁੰਚੇ ਨਵੇਂ AAP ਪ੍ਰਧਾਨ ਅਮਨ ਅਰੋੜਾ ਤੇ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ, ਹੋਇਆ ਭਰਵਾਂ ਸਵਾਗਤ

Tuesday, Nov 26, 2024 - 07:16 PM (IST)

ਲੁਧਿਆਣਾ ਪਹੁੰਚੇ ਨਵੇਂ AAP ਪ੍ਰਧਾਨ ਅਮਨ ਅਰੋੜਾ ਤੇ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ, ਹੋਇਆ ਭਰਵਾਂ ਸਵਾਗਤ

ਲੁਧਿਆਣਾ (ਗਣੇਸ਼)- 'ਆਪ' ਪੰਜਾਬ ਦੇ ਨਵੇਂ ਪ੍ਰਧਾਨ ਅਮਨ ਅਰੋੜਾ ਤੇ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਦੇ ਲੁਧਿਆਣਾ ਪਹੁੰਚਣ 'ਤੇ ਲੁਧਿਆਣਾ ਦੀ ਲੀਡਰਸ਼ਿਪ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਲੁਧਿਆਣਾ ਦੀ ਸਮੁੱਚੀ ਲੀਡਰਸ਼ਿਪ ਨਾਲ ਨਵੇਂ ਬਣੇ ਪ੍ਰਧਾਨ ਨੇ ਸ਼ਹੀਦ ਭਗਤ ਸਿੰਘ ਸ਼ਹੀਦ ਸੁਖਦੇਵ ਅਤੇ ਸ਼ਹੀਦ ਰਾਜਗੁਰੂ ਨੂੰ ਫੁੱਲਾਂ ਦੀ ਮਾਲਾ ਭੇਂਟ ਕੀਤੀ ਅਤੇ ਨਮਨ ਕੀਤਾ। ਇਸ ਮੌਕੇ ਇਨਕਲਾਬ-ਜ਼ਿੰਦਾਬਾਦ ਦੇ ਨਾਅਰੇ ਵੀ ਲਗਾਏ ਗਏ।

ਇਸ ਮੌਕੇ ਉਨ੍ਹਾਂ ਦੇ ਨਾਲ ਕੈਬਨਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਤੇ ਵੱਖ-ਵੱਖ ਹਲਕਿਆਂ ਦੇ ਵਿਧਾਇਕ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਜੋ ਵਾਅਦੇ ਕੀਤੇ ਸੀ, ਉਨ੍ਹਾਂ ਨੂੰ ਲਗਾਤਾਰ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਕਾਫਲਾ ਵੀ ਲਗਾਤਾਰ ਵਧਦਾ ਜਾ ਰਿਹਾ ਹੈ। 

ਅਮਨ ਅਰੋੜਾ ਨੇ ਅੱਗੇ ਕਿਹਾ ਕਿ ਪਾਰਟੀ ਵਿੱਚ ਚੰਗਾ ਕੰਮ ਕਰਨ ਵਾਲਿਆਂ ਨੂੰ ਅਹਿਮ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ, ਜਿਸ ਲਈ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੀਟਿੰਗ ਕੀਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਨਾਲ ਮੌਜੂਦ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਕਿਹਾ ਕਿ ਚੰਗਾ ਕੰਮ ਕਰਨ ਵਾਲਿਆਂ ਨੂੰ ਪਾਰਟੀ ਵਿੱਚ ਅਹਿਮ ਸਥਾਨ ਦਿੱਤੇ ਜਾਣਗੇ। ਅਮਨ ਅਰੋੜਾ ਨੇ ਕਿਹਾ ਕਿ ਜ਼ਿਮਨੀ ਚੋਣਾਂ ਵਿੱਚ ਹੋਈ ਵੱਡੀ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਰਕਰਾਂ ਵਿਚ ਪੂਰਾ ਉਤਸ਼ਾਹ ਹੈ ਅਤੇ ਨਗਰ ਨਿਗਮ ਦੀਆਂ ਚੋਣਾਂ ਵਿੱਚ ਵੀ ਮੇਅਰ ਉਨ੍ਹਾਂ ਦੇ ਹੀ ਬਣਨਗੇ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News