ਮਾਛੀਵਾੜਾ ਖਸਤਾ ਹਾਲਤ ਸੜਕ ਦਾ ਮੁੱਦਾ ਵਿਧਾਇਕ ਢਿੱਲੋਂ ਨੇ ਮੁੱਖ ਮੰਤਰੀ ਕੋਲ ਉਠਾਇਆ

11/14/2018 3:56:32 PM

ਮਾਛੀਵਾੜਾ ਸਾਹਿਬ (ਟੱਕਰ) - ਮਾਛੀਵਾੜਾ ਦੇ ਸਤਲੁਜ ਪੁਲ ਤੋਂ ਲੈ ਕੇ ਖੰਨਾ ਤੱਕ ਕਰੀਬ 34 ਕਿਲੋਮੀਟਰ ਲੰਬੀ ਸੜਕ, ਜੋ ਜੰਮੂ-ਕਸ਼ਮੀਰ ਨੂੰ ਦੇਸ਼ ਦੀ ਰਾਜਧਾਨੀ ਦਿੱਲੀ ਨਾਲ ਜੋੜਦੀ ਹੈ, ਦੀ ਹਾਲਤ ਖਸਤਾ ਹੋ ਗਈ ਹੈ, ਜਿਸ ਕਾਰਨ ਲੋਕ ਪ੍ਰੇਸ਼ਾਨ ਹੋ ਰਹੇ ਹਨ। ਸਮਾਜ ਸੇਵੀ ਜੱਥੇਬੰਦੀਆਂ ਵਲੋਂ ਇਸ ਸੜਕ ਦੇ ਨਿਰਮਾਣ ਲਈ ਰੋਸ ਪ੍ਰਦਰਸ਼ਨ ਤੇ ਧਰਨੇ ਲਗਾਏ ਜਾ ਰਹੇ ਹਨ।

ਹਲਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ ਨੇ ਲੋਕਾਂ ਦੀ ਗੰਭੀਰ ਸਮੱਸਿਆ ਦਾ ਇਹ ਮੁੱਦਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਉਠਾਇਆ ਅਤੇ ਦੱਸਿਆ ਕਿ ਇਸ ਖਸਤਾ ਹਾਲਤ ਸੜਕ ਕਾਰਨ ਕਈ ਹਾਦਸੇ ਵਾਪਰ ਰਹੇ ਹਨ। ਵਿਧਾਇਕ ਢਿੱਲੋਂ ਵਲੋਂ ਉਠਾਏ ਇਸ ਮੁੱਦੇ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੰਭੀਰਤਾ ਨਾਲ ਲੈਂਦੇ ਹੋਏ ਪੰਜਾਬ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਵਿਜੈ ਇੰਦਰ ਸਿੰਗਲਾ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਇਸ ਸੜਕ ਦਾ ਨਿਰਮਾਣ ਪਹਿਲ ਦੇ ਆਧਾਰ 'ਤੇ ਸ਼ੁਰੂ ਕਰਵਾਇਆ ਜਾਵੇ। ਕੈਪਟਨ ਦੇ ਨਿਰਦੇਸ਼ਾਂ ਤੋਂ ਬਾਅਦ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਅਤੇ ਵਿਧਾਇਕ ਅਮਰੀਕ ਸਿੰਘ ਢਿੱਲੋਂ ਦੀ ਵੀ ਮੀਟਿੰਗ ਹੋਈ, ਜਿਸ 'ਚ ਅਧਿਕਾਰੀਆਂ ਨੂੰ ਸੜਕ ਨਿਰਮਾਣ ਦੀ ਟੈਂਡਰ ਪ੍ਰਕਿਰਿਆ ਦਾ ਕੰਮ ਪਹਿਲ ਦੇ ਅਧਾਰ 'ਤੇ ਸ਼ੁਰੂ ਕਰਵਾਉਣ ਦੇ ਨਿਰਦੇਸ਼ ਦਿੱਤੇ।

rajwinder kaur

This news is Content Editor rajwinder kaur