ਮਹਾਰਾਣੀ ਪ੍ਰਨੀਤ ਕੌਰ ਨੇ ਅਬੁਲ ਖੁਰਾਣਾ ਪਰਿਵਾਰ ਨਾਲ ਕੀਤਾ ਦੁਖ ਸਾਂਝਾ

04/01/2021 1:39:00 PM

ਸ੍ਰੀ ਮੁਕਤਸਰ ਸਾਹਿਬ (ਰਿਣੀ/ਪਵਨ): ਸਾਬਕਾ ਮੰਤਰੀ ਗੁਰਨਾਮ ਸਿੰਘ ਅਬੁਲ ਖੁਰਾਣਾ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਅੱਜ ਸਾਬਕਾ ਕੇਂਦਰੀ ਮੰਤਰੀ ਪ੍ਰਨੀਤ ਕੌਰ ਪਿੰਡ ਅਬੁਲ ਖੁਰਾਣਾ ਵਿਖੇ ਪਹੁੰਚੇ। ਅਬੁਲ ਖੁਰਾਣਾ ਪਰਿਵਾਰ ਨਾਲ ਦੁਖ ਸਾਂਝਾ ਕਰਨ ਪਹੁੰਚੇ ਮਹਾਰਾਣੀ ਪ੍ਰਨੀਤ ਕੌਰ ਨੇ ਕਿਹਾ ਕਿ ਸੀਨੀਅਰ ਆਗੂ ਹਮੇਸ਼ਾ ਸਮੇਂ ਸਮੇਂ ਤੇ ਪਾਰਟੀ ਦੀ ਅਗਵਾਈ ਕਰਦੇ ਹਨ ਅਤੇ ਗੁਰਨਾਮ ਸਿੰਘ ਅਬੁਲ ਖੁਰਾਣਾ ਦੇ ਜਾਣ ਨਾਲ ਪਾਰਟੀ ਨੂੰ ਵੱਡਾ ਘਾਟਾ ਪਿਆ ਹੈ। ਐੱਫ.ਸੀ.ਆਈ. ਦੀ ਕਣਕ ਖਰੀਦ ਤੋਂ ਪਹਿਲਾ ਨੀਤੀ ਸਬੰਧੀ ਬਣੀ ਸਥਿਤੀ ਦੇ ਮਾਮਲੇ ’ਚ ਪ੍ਰਨੀਤ ਕੌਰ ਨੇ ਕਿਹਾ ਕਿ ਇਹ ਸਮੱਸਿਆ ਪੈਦਾ ਹੋਈ ਹੈ। ਇਸ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੇਂਦਰ ਸਰਕਾਰ ਨਾਲ ਗੱਲਬਾਤ ਕਰ ਰਹੇ ਹਨ ਪਰ ਫ਼ਿਲਹਾਲ ਕੇਂਦਰ ਬਜਿੱਦ ਨਜ਼ਰ ਆ ਰਹੀ ਹੈ।

ਮੁਖਤਿਆਰ ਅੰਸਾਰੀ ਦੀ ਪਤਨੀ ਵੱਲੋਂ ਉਸ ਦੀ ਸੁਰੱਖਿਆ ਲਈ ਰਾਸ਼ਟਰਪਤੀ ਨੂੰ ਲਿਖੀ ਚਿੱਠੀ ਦੇ ਮਾਮਲੇ ’ਚ ਉਨ੍ਹਾਂ ਕਿਹਾ ਕਿ ਅੰਸਾਰੀ ਨੂੰ ਇੱਥੋਂ ਸੁਰੱਖਿਅਤ ਭੇਜਿਆ ਜਾਵੇਗਾ ਅਗਲੀ ਜਿੰਮੇਵਾਰੀ ਉੱਤਰ ਪ੍ਰਦੇਸ਼ ਸਰਕਾਰ ਦੇਖੇਗੀ।ਉਨ੍ਹਾਂ ਅਬੋਹਰ ਦੇ ਵਿਧਾਇਕ ਦੀ ਕੁੱਟਮਾਰ ਘਟਨਾ ਦੀ ਨਿੰਦਾ ਕੀਤੀ ਅਤੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਸਬੰਧੀ ਪੁਲਸ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਕਿਸੇ ਵੀ ਕੀਮਤ ਤੇ ਅਮਨ ਕਾਨੂੰਨ ਭੰਗ ਨਾ ਹੋਣ ਦਿੱਤਾ ਜਾਵੇ।

Shyna

This news is Content Editor Shyna